
ਪ੍ਰਵਾਰ ਦਾ ਕਹਿਣਾ ਹੈ ਕਿ ਸਮੇਂ ਸਿਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਸਹੀ ਕਾਰਾਵਈ ਨਹੀਂ ਕੀਤੀ ਗਈ।
ਕਸ਼ਮੀਰ: ਜੰਮੂ-ਕਸ਼ਮੀਰ ਵਿਚ ਲਾਪਤਾ ਇੰਜੀਨੀਅਰ ਗੁਰਮੀਤ ਸਿੰਘ ਦੀ ਮੌਤ ਤੋਂ ਬਾਅਦ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਸਿਆ ਕਿ ਪ੍ਰਵਾਰ ਨੂੰ ਸ਼ੱਕ ਹੈ ਕਿ ਗੁਰਮੀਤ ਸਿੰਘ ਦੀ ਹਤਿਆ ਕੀਤੀ ਗਈ ਹੈ। ਪ੍ਰਵਾਰ ਦਾ ਕਹਿਣਾ ਹੈ ਕਿ ਸਮੇਂ ਸਿਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਸਹੀ ਕਾਰਾਵਈ ਨਹੀਂ ਕੀਤੀ ਗਈ। ਪ੍ਰਵਾਰ ਦਾ ਮੰਨਣਾ ਹੈ ਕਿ ਇਹ ਹਤਿਆ ਅਤਿਵਾਦੀ ਘਟਨਾ ਵਿਚ ਨਹੀਂ ਹੋਈ, ਇਸ ਲਈ ਹਰ ਪੱਖ ਤੋਂ ਜਾਂਚ ਹੋਣੀ ਚਾਹੀਦੀ ਹੈ।
ਇਕਬਾਲ ਸਿੰਘ ਲਾਲਪੁਰਾ ਨੇ ਦਸਿਆ ਕਿ ਪ੍ਰਵਾਰ ਵਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਦੇ ਲਈ ਕਮਿਸ਼ਨ ਵਲੋਂ ਰਾਜਪਾਲ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪ੍ਰਵਾਰ ਨੂੰ ਮੁਆਵਜ਼ਾ ਦਿਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਵਾਰ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਗਈ ਹੈ ਪਰ ਉਸ ਤੋਂ ਪਹਿਲਾਂ ਸੂਬਾ ਪੁਲਿਸ ਵਲੋਂ ਜਾਂਚ ਕੀਤੀ ਜਾਵੇਗੀ।