Andhra Pradesh Hidden Camera: ਗਰਲਜ਼ ਹੋਸਟਲ ਦੇ ਵਾਸ਼ਰੂਮ 'ਚ ਲੱਗਿਆ ਸੀ ਗੁਪਤ ਕੈਮਰਾ, ਮੁਲਜ਼ਮ ਨੇ ਲੀਕ ਕੀਤੀਆਂ 300 ਫੋਟੋਆਂ ਤੇ ਵੀਡੀਓਜ਼
Published : Aug 30, 2024, 3:44 pm IST
Updated : Aug 30, 2024, 3:47 pm IST
SHARE ARTICLE
Andhra Pradesh College Girls Washroom Hidden Camera
Andhra Pradesh College Girls Washroom Hidden Camera

Andhra Pradesh Hidden Camera: ਪੁਲਿਸ ਨੇ ਮੁਲਜ਼ਮ ਕੀਤਾ ਕਾਬੂ

Andhra Pradesh College Girls Washroom Hidden Camera: ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਇੰਜੀਨੀਅਰਿੰਗ ਕਾਲਜ ਦੇ ਗਰਲਜ਼ ਹੋਸਟਲ ਦੇ ਵਾਸ਼ਰੂਮ (ਟਾਇਲਟ) 'ਚ ਗੁਪਤ ਕੈਮਰਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਕੈਮਰਿਆਂ ਰਾਹੀਂ ਕੁਝ ਵੀਡੀਓ ਰਿਕਾਰਡ ਕਰਕੇ ਵੇਚੇ ਗਏ। ਇਹ ਘਟਨਾ ਕ੍ਰਿਸ਼ਨਨ ਜ਼ਿਲ੍ਹੇ ਦੇ ਗੁਡਲਾਵੇਲੇਰੂ ਇੰਜੀਨੀਅਰਿੰਗ ਕਾਲਜ ਦੀ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸੱਪ ਦੇ ਡੰਗਣ ਨਾਲ ਦਸ ਮਹੀਨਿਆਂ ਦੇ ਬੱਚੇ ਦੀ ਮੌਤ 

ਕੈਮਰਿਆਂ ਰਾਹੀਂ ਵਿਦਿਆਰਥਣਾਂ ਦੀਆਂ ਵੀਡੀਓ ਰਿਕਾਰਡ ਕੀਤੀਆਂ ਜਾ ਰਹੀਆਂ ਸਨ। ਜਿਨ੍ਹਾਂ ਨੂੰ ਬਾਅਦ ਵਿੱਚ ਵੇਚਿਆ ਗਿਆ। ਪੁਲਿਸ ਮੁਤਾਬਕ ਲੀਕ ਹੋਈਆਂ ਫੋਟੋਆਂ ਅਤੇ ਵੀਡੀਓਜ਼ ਦੀ ਗਿਣਤੀ 300 ਦੇ ਕਰੀਬ ਹੈ। ਇਸ ਮਾਮਲੇ 'ਚ ਪੁਲਿਸ ਨੇ ਗੁਡੀਵਾੜਾ ਦੇ ਗੁਡਲਾਵਲੇਰੂ ਕਾਲਜ ਆਫ਼ ਇੰਜੀਨੀਅਰਿੰਗ ਦੇ ਬੀ.ਟੈਕ ਫਾਈਨਲ ਈਅਰ ਦੇ ਵਿਦਿਆਰਥੀ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਫ਼ੋਨ ਅਤੇ ਲੈਪਟਾਪ ਵੀ ਜ਼ਬਤ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Tankhaiya Declared Panthak News: ਕੀ ਹੁੰਦਾ ਤਨਖ਼ਾਹੀਆ ਕਰਾਰ? 

ਮੀਡੀਆ ਰਿਪੋਰਟਾਂ ਮੁਤਾਬਕ ਗੁਡਲਾਵੇਲੇਰੂ ਕਾਲਜ ਆਫ ਇੰਜੀਨੀਅਰਿੰਗ ਨੂੰ ਇਕ ਹਫਤਾ ਪਹਿਲਾਂ ਇਸ ਬਾਰੇ ਸੂਚਿਤ ਕੀਤਾ ਗਿਆ ਸੀ, ਪਰ ਕਾਲਜ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ। ਵੀਰਵਾਰ ਨੂੰ ਵਿਦਿਆਰਥਣਾਂ ਨੇ ਵਿਰੋਧ 'ਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਲਜ ਇਸ ਮਾਮਲੇ ਨੂੰ ਛੁਪਾਉਣਾ ਚਾਹੁੰਦਾ ਸੀ। ਇਹ ਖਬਰ ਮੀਡੀਆ ਤੱਕ ਪਹੁੰਚਣ ਤੋਂ ਰੋਕਣ ਲਈ ਕਾਲਜ ਦੇ ਗੇਟ ਵੀ ਬੰਦ ਕਰ ਦਿੱਤੇ ਗਏ। ਹਾਲਾਂਕਿ ਵਿਦਿਆਰਥਣਾਂ ਨੇ ਦੇਰ ਰਾਤ ਤੱਕ ਧਰਨਾ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਸ਼ੀ ਤੋਂ ਪੁੱਛਗਿੱਛ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Andhra Pradesh College Girls Washroom Hidden Camera, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement