1984 Sikh Riots Case : ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ 'ਚ ਅਦਾਲਤ ਨੇ ਜਗਦੀਸ਼ ਟਾਈਟਲਰ ਖਿਲਾਫ਼ ਦੋਸ਼ ਆਇਦ ਕਰਨ ਦੇ ਦਿੱਤੇ ਹੁਕਮ
Published : Aug 30, 2024, 3:39 pm IST
Updated : Aug 30, 2024, 6:16 pm IST
SHARE ARTICLE
Jagdish Tytler
Jagdish Tytler

ਅਦਾਲਤ ਨੇ ਕਿਹਾ -ਟਾਈਟਲਰ ਖਿਲਾਫ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ

1984 Sikh Riots Case : 1984 ਸਿੱਖ ਕਤਲੇਆਮ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ 'ਚ ਦਿੱਲੀ ਦੀ ਰਾਉਜ਼ ਐਵੀਨਿਉ ਅਦਾਲਤ ਨੇ ਸ਼ੁੱਕਰਵਾਰ ਨੂੰ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ। ਹੁਣ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ IPC 147, 149,153A,188, 109, 295,, 380, 302 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ।

ਜਾਣਕਾਰੀ ਅਨੁਸਾਰ ਜਗਦੀਸ਼ ਟਾਈਟਲਰ ਦੇ ਖਿਲਾਫ਼ ਪੁਲ ਬੰਗਸ਼ ਗੁਰਦੁਆਰੇ ਦੇ ਬਾਹਰ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦੀ ਹੱਤਿਆ ਦਾ ਕੇਸ ਚੱਲ ਰਿਹਾ ਹੈ। ਜਦੋਂ ਕਿ ਜਗਦੀਸ਼ ਟਾਈਟਲਰ ਨੂੰ ਕਾਂਗਰਸ ਸਰਕਾਰ ਵੇਲੇ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ

ਸੀਬੀਆਈ ਦੀ ਚਾਰਜਸ਼ੀਟ ਮੁਤਾਬਕ ਟਾਈਟਲਰ ਨੇ ਦੰਗਾਕਾਰੀਆਂ ਨੂੰ ਗੁਰਦੁਆਰਾ ਸਾਹਿਬ ਨੇੜੇ ਹਿੰਸਾ ਲਈ ਉਕਸਾਇਆ ਸੀ। ਇਸੇ ਭੀੜ ਨੇ ਤਿੰਨਾਂ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਅੱਗ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਭੀੜ ਨੇ ਗੁਰਦੁਆਰਾ ਸਾਹਿਬ ਨੂੰ ਵੀ ਅੱਗ ਲਾ ਦਿੱਤੀ।

ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕਿਹਾ ਕਿ ਟਾਈਟਲਰ ਖਿਲਾਫ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ ਮੌਜੂਦ ਹਨ। ਇੱਕ ਗਵਾਹ ਨੇ ਪਹਿਲਾਂ ਚਾਰਜਸ਼ੀਟ ਵਿੱਚ ਦਰਜ ਕੀਤਾ ਸੀ ਕਿ 1 ਨਵੰਬਰ 1984 ਨੂੰ ਟਾਈਟਲਰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਇੱਕ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਬਾਹਰ ਆਇਆ ਅਤੇ "ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰ ਦਿੱਤਾ ਹੈ" ਕਹਿ ਕੇ ਭੀੜ ਨੂੰ ਭੜਕਾਇਆ, ਜਿਸ ਕਾਰਨ ਤਿੰਨ ਲੋਕ ਮਾਰੇ ਗਏ।

ਅਦਾਲਤ ਨੇ ਕਈ ਅਪਰਾਧਾਂ ਲਈ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ,ਜਿਸ 'ਚ ਗੈਰ-ਕਾਨੂੰਨੀ ਰੂਪ ਨਾਲ ਇੱਕਠੇ ਹੋਣਾ , ਦੰਗੇ ਕਰਵਾਉਣਾ , ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣਾ, ਘਰ ਵਿਚ ਜਬਰਨ ਘੁਸਪੈਠ ਅਤੇ ਚੋਰੀ ਸ਼ਾਮਿਲ ਹਨ। ਅਦਾਲਤ ਨੇ ਰਸਮੀ ਤੌਰ 'ਤੇ ਦੋਸ਼ ਤੈਅ ਕਰਨ ਲਈ ਕੇਸ ਨੂੰ 13 ਸਤੰਬਰ ਲਈ ਸੂਚੀਬੱਧ ਕੀਤਾ ਹੈ।

ਅਦਾਲਤ ਨੇ 19 ਜੁਲਾਈ ਨੂੰ ਸੁਰੱਖਿਅਤ ਰੱਖਿਆ ਸੀ ਫੈਸਲਾ   

ਅਦਾਲਤ ਨੇ 19 ਜੁਲਾਈ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਟਾਈਟਲਰ ਦੇ ਵਕੀਲ ਮਨੂ ਸ਼ਰਮਾ ਨੇ ਕਿਹਾ ਸੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਦੋ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਹਨ। 2009 ਵਿੱਚ ਸਹਿ-ਮੁਲਜ਼ਮ ਸੁਰੇਸ਼ ਕੁਮਾਰ ਪੰਨੇਵਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿੱਚ 1984 ਤੋਂ 2022-23 ਤੱਕ ਕੋਈ ਗਵਾਹ ਨਹੀਂ ਸੀ। ਇੰਨੇ ਲੰਬੇ ਸਮੇਂ ਬਾਅਦ ਪੇਸ਼ ਹੋਏ ਗਵਾਹਾਂ 'ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ? ਮਨੂ ਸ਼ਰਮਾ ਨੇ ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਬਰੀ ਕਰਨ ਦੀ ਮੰਗ ਵੀ ਕੀਤੀ ਸੀ।

Location: India, Delhi

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement