
ਉਨ੍ਹਾਂ ਇਸ ਸਬੰਧ ਵਿਚ ਗ੍ਰਹਿ ਮੰਤਰਾਲੇ ਦੇ ਕੁਝ ਅਧਿਕਾਰੀਆਂ ਤੋਂ ਵੀ ਜਾਣਕਾਰੀ ਮੰਗੀ
Sharad Pawar News : ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਦਰਅਸਲ 'ਚ ਕੁਝ ਦਿਨ ਪਹਿਲਾਂ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ, ਜਿਸ 'ਚ ਉਨ੍ਹਾਂ ਦੀ ਸੁਰੱਖਿਆ ਲਈ ਸੀਆਰਪੀਐੱਫ ਦੇ 58 ਕਮਾਂਡੋ ਤਾਇਨਾਤ ਕੀਤੇ ਜਾਣੇ ਸਨ।
ਸੂਤਰਾਂ ਮੁਤਾਬਕ ਸ਼ਰਦ ਪਵਾਰ ਨੇ ਕਿਹਾ ਹੈ ਕਿ ਉਹ ਪਹਿਲਾਂ ਇਹ ਜਾਂਚ ਕਰਨਗੇ ਕਿ ਉਨ੍ਹਾਂ ਦੇ ਖਿਲਾਫ ਕਿਸ ਤਰ੍ਹਾਂ ਦੇ ਖਤਰੇ ਦੀ ਧਾਰਨਾ ਹੈ, ਉਸ ਤੋਂ ਬਾਅਦ ਹੀ ਉਹ ਸੁਰੱਖਿਆ ਲੈਣ 'ਤੇ ਵਿਚਾਰ ਕਰਨਗੇ।
ਉਨ੍ਹਾਂ ਇਸ ਸਬੰਧ ਵਿਚ ਗ੍ਰਹਿ ਮੰਤਰਾਲੇ ਦੇ ਕੁਝ ਅਧਿਕਾਰੀਆਂ ਤੋਂ ਵੀ ਜਾਣਕਾਰੀ ਮੰਗੀ ਹੈ। ਫਿਲਹਾਲ ਸ਼ਰਦ ਪਵਾਰ ਨੇ ਅੱਜ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਸਭ ਦੀਆਂ ਨਜ਼ਰਾਂ ਇਸ ਮਾਮਲੇ 'ਚ ਉਨ੍ਹਾਂ ਦੀ ਅਗਲੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ।