Himachal Weather Update: ਹਿਮਾਚਲ ਵਿਚ ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ
Published : Aug 30, 2025, 7:36 am IST
Updated : Aug 30, 2025, 8:33 am IST
SHARE ARTICLE
Himachal Weather Update News in punjabi
Himachal Weather Update News in punjabi

Himachal Weather Update: ਸੂਬੇ ਵਿਚ 2 ਰਾਸ਼ਟਰੀ ਰਾਜਮਾਰਗਾਂ ਸਮੇਤ 914 ਸੜਕਾਂ ਬੰਦ, ਕਈ ਥਾਵਾਂ 'ਤੇ ਲੋਕਾਂ ਦੇ ਘਰਾਂ ਨੂੰ ਪਹੁੰਚਿਆ ਨੁਕਸਾਨ

Himachal Weather Update News in punjabi: ਹਿਮਾਚਲ ਪ੍ਰਦੇਸ਼ ਵਿਚ ਬੀਤੀ ਰਾਤ ਭਾਰੀ ਮੀਂਹ ਨੇ ਬਹੁਤ ਤਬਾਹੀ ਮਚਾਈ। ਮੰਡੀ ਦੇ ਗੋਹਰ ਦੀ ਨੰਦੀ ਪੰਚਾਇਤ ਵਿੱਚ ਬੱਦਲ ਫਟਣ ਤੋਂ ਬਾਅਦ, ਨਸੇਨੀ ਨਾਲੇ ਵਿਚ ਆਏ ਹੜ੍ਹ ਵਿੱਚ ਕਈ ਵਾਹਨ ਵਹਿ ਗਏ। ਇਸ ਨਾਲ ਕਟਵਾੜੀ ਖੇਤਰ ਵਿੱਚ ਪੱਥਰ ਉਦਯੋਗ ਨੂੰ ਨੁਕਸਾਨ ਪਹੁੰਚਿਆ ਹੈ। ਸ਼ਿਮਲਾ ਦੇ ਜੁਟੋਗ ਕੈਂਟ ਵਿਚ ਜ਼ਮੀਨ ਖਿਸਕਣ ਨਾਲ ਫ਼ੌਜ ਦੇ ਇੱਕ ਰਿਹਾਇਸ਼ੀ ਘਰ ਨੂੰ ਖ਼ਤਰਾ ਪੈਦਾ ਹੋ ਗਿਆ। ਰਾਤ ਨੂੰ ਇਸ ਨੂੰ ਖਾਲੀ ਕਰਵਾ ਲਿਆ ਗਿਆ ਅਤੇ 4 ਪਰਿਵਾਰਾਂ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਗਿਆ।

ਚੰਡੀਗੜ੍ਹ-ਸ਼ਿਮਲਾ ਹਾਈਵੇਅ 'ਤੇ ਸ਼ੋਘੀ ਨੇੜੇ ਪਹਾੜੀ ਤੋਂ ਡਿੱਗੇ ਪੱਥਰ ਨਾਲ ਇਕ ਕਾਰ ਟਕਰਾ ਗਈ। ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸ਼ਿਮਲਾ ਦੇ ਰਾਮਪੁਰ ਦੇ ਬਧਲ ਵਿਚ ਅਚਾਨਕ ਹੜ੍ਹ ਕਾਰਨ 3 ਤੋਂ ਵੱਧ ਘਰ ਮਲਬੇ ਹੇਠ ਦੱਬ ਗਏ। ਕਾਂਗੜਾ, ਕੁੱਲੂ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਭਾਰੀ ਮੀਂਹ ਤੋਂ ਬਾਅਦ, ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ 2 ਰਾਸ਼ਟਰੀ ਰਾਜਮਾਰਗਾਂ ਸਮੇਤ 914 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਈ ਥਾਵਾਂ 'ਤੇ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਨੇ ਅੱਜ ਦੁਪਹਿਰ 12 ਵਜੇ ਤੱਕ ਕਾਂਗੜਾ, ਮੰਡੀ, ਸਿਰਮੌਰ ਅਤੇ ਊਨਾ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬਿਲਾਸਪੁਰ, ਚੰਬਾ, ਹਮੀਰਪੁਰ, ਕੁੱਲੂ ਅਤੇ ਸ਼ਿਮਲਾ ਵਿੱਚ ਵੀ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਅਗਲੇ ਦੋ ਦਿਨਾਂ ਲਈ ਰਾਜ ਵਿੱਚ ਮੀਂਹ ਲਈ ਔਰੇਂਜ ਚੇਤਾਵਨੀ ਹੈ। 1 ਸਤੰਬਰ ਤੋਂ ਮਾਨਸੂਨ ਦੀ ਗਤੀਵਿਧੀ ਥੋੜ੍ਹੀ ਕਮਜ਼ੋਰ ਹੋ ਜਾਵੇਗੀ, ਪਰ ਮੀਂਹ ਜਾਰੀ ਰਹੇਗਾ।
ਇਸ ਮੌਨਸੂਨ ਸੀਜ਼ਨ ਵਿਚ, ਆਮ ਨਾਲੋਂ 32 ਪ੍ਰਤੀਸ਼ਤ ਵੱਧ ਬਾਰਿਸ਼ ਹੋਈ ਹੈ ਅਤੇ ਅਗਸਤ ਦੇ ਮਹੀਨੇ ਵਿਚ, ਆਮ ਨਾਲੋਂ 67 ਪ੍ਰਤੀਸ਼ਤ ਵੱਧ ਬਾਰਿਸ਼ ਹੋਈ ਹੈ।

(For more news apart from “Himachal Weather Update News in punjabi , ” stay tuned to Rozana Spokesman.)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement