550ਵੇਂ ਪ੍ਰਕਾਸ਼ ਪੁਰਬ ਮੌਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ
Published : Sep 30, 2019, 4:52 pm IST
Updated : Sep 30, 2019, 4:52 pm IST
SHARE ARTICLE
8 Sikh Prisoners to Be Released
8 Sikh Prisoners to Be Released

ਕੇਂਦਰੀ ਗ੍ਰਹਿ ਮੰਤਰਾਲੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਨੁੱਖੀ ਆਧਾਰ 'ਤੇ ਦੇਸ਼ ਭਰ ਦੀਆਂ ਵੱਖੋ-ਵੱਖ ਜੇਲ੍ਹਾਂ ਵਿਚ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਨੁੱਖੀ ਆਧਾਰ 'ਤੇ ਦੇਸ਼ ਭਰ ਦੀਆਂ ਵੱਖੋ-ਵੱਖ ਜੇਲ੍ਹਾਂ ਵਿਚ ਬੰਦ ਅੱਠ ਸਿੱਖ ਕੈਦੀਆਂ ਨੂੰ ਨਵੰਬਰ ਮਹੀਨੇ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਜੋ ਪੰਜਾਬ ਵਿਚ ਅਤਿਵਾਦ ਦੌਰਾਨ ਕੀਤੇ ਗਏ ਅਪਰਾਧਾਂ ਦੇ ਸਿਲਸਿਲੇ ਵਿਚ ਦੇਸ਼ ਦੀਆਂ ਵੱਖੋ-ਵੱਖ ਜੇਲ੍ਹਾਂ ਵਿਚ ਬੰਦ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵਿਸ਼ੇਸ਼ ਮਾਫ਼ੀ ਦੇ ਤਹਿਤ ਇਕ ਕੈਦੀ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Beant Singh RajoanaBalwant Singh Rajoana

ਗ੍ਰਹਿ ਮੰਤਰਾਲਾ ਦੇ ਇਕ ਬੁਲਾਰੇ ਅਨੁਸਾਰ ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖੋ-ਵੱਖ ਜੇਲ੍ਹਾਂ ਵਿਚ ਬੰਦ 9 ਸਿੱਖ ਕੈਦੀਆਂ ਨੂੰ ਵਿਸ਼ੇਸ਼ ਵਿਵਸਥਾ ਦੇ ਤਹਿਤ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲੰਮੇ ਸਮੇਂ ਤੋਂ ਸਿੱਖਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਚਲਦਿਆਂ ਕੀਤਾ ਹੈ। ਸਿੱਖ ਕੈਦੀਆਂ ਦੀ ਰਿਹਾਈ ਲਈ ਇਸ ਸਬੰਧੀ ਇਕ ਚਿੱਠੀ ਵੀ ਸ਼ਨੀਵਾਰ ਨੂੰ ਸਬੰਧਤ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭੇਜ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਲਏ ਇਸ ਅਹਿਮ ਫ਼ੈਸਲੇ ਵਿਚ ਜਿਨ੍ਹਾਂ 8 ਸਿੱਖ ਕੈਦੀਆਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵਿਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦਾ ਨਾਂਅ ਵੀ ਸ਼ਾਮਲ ਹੈ।

Beant Singh Ex Cm KilledBeant Singh Ex Cm Killed

ਜਿਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਜਾਵੇਗਾ। ਬਲਵੰਤ ਸਿੰਘ ਰਾਜੋਆਣਾ ਇਕੋ ਇਕ ਸਿੱਖ ਕੈਦੀ ਐੈ ਜੋ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਵਿਚ ਬੰਦ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਤੋਂ ਪਟਿਆਲਾ ਦੀ ਕੇਂਦਰੀ ਜੇਲ ਵਿਚ ਤਬਦੀਲ ਕੀਤਾ ਗਿਆ ਸੀ। ਉਸ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰਨ ਦਾ ਦੋਸ਼ ਹੈ। ਬੇਅੰਤ ਸਿੰਘ ਦੀ ਹੱਤਿਆ 31 ਅਗੱਸਤ 1995 ਨੂੰ ਸਿਵਲ ਸਕੱਤਰੇਤ ਮੂਹਰੇ ਇਕ ਬੰਬ ਧਮਾਕੇ ਵਿਚ ਕਰ ਦਿੱਤੀ ਗਈ ਸੀ।

Jagtar Singh hawaraJagtar Singh hawara

ਸੀਬੀਆਈ ਵਲੋਂ ਹੱਤਿਆ ਦੇ ਦੋਸ਼ ਵਿਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਹਵਾਰਾ ਦੀ ਫਾਂਸੀ ਦੀ ਸਜ਼ਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਮਰ ਕੈਦ ਵਿਚ ਤਬਦੀਲ ਕਰ ਦਿਤੀ ਸੀ। ਭਾਈ ਰਾਜੋਆਣਾ ਅਤੇ ਹਵਾਰਾ ਸਮੇਤ ਜਗਤਾਰ ਸਿੰਘ ਤਾਰਾ- ਬੇਅੰਤ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਲੈ ਚੁੱਕੇ ਹਨ। ਹਵਾਰਾ ਤਿਹਾੜ ਜੇਲ੍ਹ ਦਿੱਲੀ ਅਤੇ ਤਾਰਾ ਮਾਡਲ ਜੇਲ ਬੁੜੈਲ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ।

Jagtar Singh hawaraJagtar Singh hawaraਕੇਂਦਰ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਗਿਆ ਹੈ। ਉਥੇ ਹੀ ਸਿੱਖਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਾਲ ਹੀ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਇਹ ਵੀ ਕਿਹਾ ਜਾ ਰਿਹੈ ਕਿ ਕੇਂਦਰ ਸਰਕਾਰ ਨੂੰ ਹੋਰ ਜ਼ਿਆਦਾ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਚਾਹੀਦਾ ਸੀ ਜੋ ਅਪਣੀਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement