
ਫੌਜ ਮੁਖੀ ਬਿਪਿਨ ਰਾਵਤ ਦੀ ਪਾਕਿਸਤਾਨ ਨੂੰ ਚੇਤਾਵਨੀ
ਦਿੱਲੀ: ਸਰਹੱਦ 'ਤੇ ਵਧ ਰਹੀਆਂ ਲਗਾਤਾਰ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ ਫੌਜ ਮੁੱਖੀ ਬਿਪਿਨ ਰਾਵਤ ਨੇ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਬਿਪਿਨ ਰਾਵਤ ਨੇ ਕਿਹਾ ਕਿ ਅੱਤਵਾਦੀਆਂ ਨਾਲ ਲੁੱਕਣ-ਮੀਟੀ ਦੀ ਖੇਡ ਜ਼ਿਆਦਾ ਦੇਰ ਤਕ ਨਹੀਂ ਚੱਲੇਗੀ। ਇੰਨਾ ਹੀ ਨਹੀਂ ਫ਼ੌਜ ਮੁੱਖੀ ਨੇ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਉਹ ਕੰਟਰੋਲ ਰੇਖਾ ਪਾਰ ਕਰਨ ਤੋਂ ਵੀ ਨਹੀਂ ਪਿੱਛੇ ਨਹੀਂ ਹੱਟਣਗੇ ਅਤੇ ਪਾਕਿਸਤਾਨ ਨੂੰ ਕਸ਼ਮੀਰ 'ਚ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਫੈਲਾਉਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
Bipin Rawat
ਉਹਨਾਂ ਕਿਹਾ ਕਿ ਰੈੱਡ ਲਾਈਨ ਬਹੁਤ ਸਪੱਸ਼ਟ ਤਰੀਕੇ ਨਾਲ ਖਿੱਚੀ ਹੋਈ ਹੈ, ਜੋ ਕਿ ਅੱਗੇ ਦੀ ਕਾਰਵਾਈ ਨੂੰ ਤੈਅ ਕਰੇਗੀ। ਉੱਥੇ ਹੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਦਾ ਕਹਿਣਾ ਹੈ ਕਿ ਕਸ਼ਮੀਰ ‘ਚ ਲੋਕ ਆਜ਼ਾਦੀ ਨਾਲ ਘੁੰਮ ਰਹੇ ਹਨ ਅਤੇ ਲੋਕ ਆਪਣੇ ਜ਼ਰੂਰੀ ਕੰਮ ਕਰ ਰਹੇ ਹਨ। ਬਿਪਿਨ ਰਾਵਤ ਨੇ ਕਿਹਾ ਕਿ ਭਾਰਤ ਦਾ ਰਵੱਈਆ ਬਿਲਕੁੱਲ ਸਪੱਸ਼ਟ ਹੈ ਕਿ ਉਹ ਪਾਕਿਸਤਾਨ ਨੂੰ ਜੰਮੂ-ਕਸ਼ਮੀਰ ਦੇ ਮਾਹੌਲ ਨੂੰ ਖਰਾਬ ਨਹੀਂ ਕਰਨ ਦੇਵੇਗਾ।
Chief of the Indian Army Bipin Rawat
ਉਹਨਾਂ ਕਿਹਾ ਕਿ ਜੇ ਫ਼ੌਜ ਨੂੰ ਸਰਹੱਦ ਪਾਰ ਕਰਨ ਦੀ ਜ਼ਰੂਰਤ ਪਈ ਤਾਂ ਉਹ ਜ਼ਰੂਰ ਕਰਨਗੇ। ਇਸ ਮੌਕੇ ‘ਤੇ ਬਿਪਿਨ ਰਾਵਤ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਬਾਰੇ ਕਿਹਾ ਕਿ ਇਸ ਧਾਰਾ ਦੇ ਹਟਣ ਮਗਰੋਂ ਪਾਕਿਸਤਾਨ ਕਸ਼ਮੀਰ ਵਿਚ ਹਿੰਸਾ ਫੈਲਾਉਣ ਲਈ ਲਈ ਤਿਆਰ ਹੈ।
ਉਹਨਾਂ ਕਿਹਾ ਕਿ ਪਾਕਿਸਤਾਨ ਵਿਚ ਅੱਤਵਾਦੀ ਕੈਂਪ ਚੱਲ ਰਹੇ ਹਨ। ਇੱਥੋਂ ਤਕ ਕਿ ਸਮੇਂ-ਸਮੇਂ 'ਤੇ ਉਨ੍ਹਾਂ ਨੂੰ ਸ਼ਿਫਟ ਵੀ ਕੀਤਾ ਜਾਂਦਾ ਹੈ ਪਰ ਉਹਨਾਂ ਕਿਹਾ ਕਿ ਕੋਈ ਵੀ ਅੱਤਵਾਦੀ ਸਰਹੱਦ 'ਚ ਦਾਖਲ ਨਾ ਹੋ ਇਸ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।