
ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮੌਕੇ ਹਤਿਆ, ਬਲਾਤਕਾਰ ਅਤੇ ਭ੍ਰਿਸ਼ਟਾਚਾਰ ਦੇ ਅਪਰਾਧਾਂ ਨੂੰ ਛੱਡ ਕੇ ਛੋਟੇ-ਮੋਟੇ ਮਾਮਲਿਆਂ ਦੇ ਸੈਂਕੜੇ ਦੋਸ਼ੀਆਂ ਨੂੰ ਰਿਹਾਅ ਕੀਤਾ ਜਾਵੇ
ਨਵੀਂ ਦਿੱਲੀ : ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮੌਕੇ ਹਤਿਆ, ਬਲਾਤਕਾਰ ਅਤੇ ਭ੍ਰਿਸ਼ਟਾਚਾਰ ਦੇ ਅਪਰਾਧਾਂ ਨੂੰ ਛੱਡ ਕੇ ਛੋਟੇ-ਮੋਟੇ ਮਾਮਲਿਆਂ ਦੇ ਸੈਂਕੜੇ ਦੋਸ਼ੀਆਂ ਨੂੰ ਰਿਹਾਅ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦਸਿਆ ਕਿ ਦੋ ਅਕਤੂਬਰ ਨੂੰ ਲਗਭਗ 600 ਕੈਦੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਦੇ ਸਹਿਯੋਗ ਨਾਲ ਗ੍ਰਹਿ ਮੰਤਰਾਲਾ ਆਖ਼ਰੀ ਸੂਚੀ ਤਿਆਰ ਕਰ ਰਿਹਾ ਹੈ।
ਮੰਤਰਾਲੇ ਦੇ ਅਧਿਕਾਰੀ ਨੇ ਦਸਿਆ ਕਿ ਗਾਂਧੀ ਦੀ 150ਵੇਂ ਜੈਯੰਤੀ ਮਨਾਉਣ ਲਈ ਕੈਦੀਆਂ ਨੂੰ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਤਹਿਤ ਹਾਲੇ ਤਕ 1424 ਕੈਦੀਆਂ ਨੁੰ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਰਿਹਾਅ ਕੀਤਾ ਹੈ। ਇਨ੍ਹਾਂ ਨੂੰ ਦੋ ਅਕਤੂਬਰ 2018 ਅਤੇ ਛੇ ਅਪ੍ਰੈਲ 2019 ਨੂੰ ਦੋ ਪੜਾਵਾਂ ਵਿਚ ਰਿਹਾਅ ਕੀਤਾ ਗਿਆ। ਪਿਛਲੇ ਸਾਲ ਸਰਕਾਰ ਦੁਆਰਾ ਐਲਾਨੀ ਗਈ ਅਪਰਾਧ ਮੁਆਫ਼ੀ ਯੋਜਨਾ ਤਹਿਤ ਹਤਿਆ, ਬਲਾਤਕਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ।