
ਤਿੰਨ ਦਿਨ ਪੰਜਾਬ ਦਾ ਦੌਰਾਨ ਕਰਨਗੇ ਰਾਹੁਲ ਗਾਂਧੀ
ਚੰਡੀਗੜ੍ਹ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਖਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪੰਜਾਬ ਵਿਚ ਟਰੈਕਟਰ ਰੈਲੀ ਕੱਢਣਗੇ। ਸੂਤਰਾਂ ਅਨੁਸਾਰ ਉਹ ਇਸ ਹਫ਼ਤੇ ਪੰਜਾਬ ਵਿਚ ਤਿੰਨ ਦਿਨ ਦੌਰਾ ਕਰਨਗੇ। ਇਸ ਦੀ ਸ਼ੁਰੂਆਤ 2 ਅਕਤੂਬਰ ਨੂੰ ਮੋਗਾ ਤੋਂ ਹੋ ਸਕਦੀ ਹੈ। ਫਿਲਹਾਲ ਪਾਰਟੀ ਵੱਲੋਂ ਪੂਰੇ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ।
Rahul Gandhi
ਸੂਤਰਾਂ ਮੁਤਾਬਕ ਉਹ 2 ਅਕਤੂਬਰ ਨੂੰ ਮੋਗਾ, 3 ਅਕਤੂਬਰ ਨੂੰ ਸੰਗਰੂਰ ਅਤੇ 4 ਅਕਤੂਬਰ ਨੂੰ ਪਟਿਆਲਾ 'ਚ ਟਰੈਕਟਰ ਰੈਲੀ ਕਰ ਸਕਦੇ ਹਨ।
ਦੱਸ ਦਈਏ ਕਿ ਨਵੇਂ ਖੇਤੀ ਕਾਨੂੰਨ ਦਾ ਵਿਰੋਧ ਦੇਸ਼ ਭਰ ਵਿਚ ਵੱਡੇ ਪੱਧਰ ‘ਤੇ ਹੋ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਰੋਸ ਵਜੋਂ ਜ਼ਬਰਦਸਤ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Farmer Protest
ਕਿਸਾਨਾਂ ਤੋਂ ਇਲਾਵਾ ਪੰਜਾਬ ਦੀਆਂ ਨੌਜਵਾਨ ਜਥੇਬੰਦੀਆਂ, ਕਲਾਕਾਰ ਅਤੇ ਹੋਰ ਲੋਕ ਵੀ ਪ੍ਰਦਰਸ਼ਨ ਕਰ ਰਹੇ ਹਨ। ਸਿਆਸੀ ਪਾਰਟੀਆਂ ਵੱਲੋਂ ਵੀ ਇਸ ਕਾਨੂੰਨ ਖ਼ਿਲਾਫ਼ ਜ਼ੋਰਾਂ-ਸ਼ੋਰਾਂ ਨਾਲ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹਨਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਵੱਡੀ ਜਿੱਤ ਦੱਸਿਆ ਹੈ।
Narendra Modi
ਉਹਨਾਂ ਨੇ ਕਿਹਾ ਸੀ ਕਿ ਇਸ ਕਾਨੂੰਨ ਨਾਲ ਵੱਡੇ ਪੱਧਰ ‘ਤੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪੀਐਮ ਨੇ ਕਿਹਾ ਸੀ ਕਿ ਇਸ ਕਾਨੂੰਨ ਦੇ ਆਉਣ ਨਾਲ ਕਿਸਾਨ ਕਿਤੇ ਵੀ ਅਤੇ ਕਿਸੇ ਨੂੰ ਵੀ ਅਪਣੀ ਉਪਜ ਵੇਚ ਸਕਦੇ ਹਨ। ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੀ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਖਤਰਨਾਕ ਕਾਨੂੰਨ ਨੂੰ ਮੌਜੂਦਾ ਰੂਪ ਵਿਚ ਲਾਗੂ ਕਰਨ ਨਾਲ ਪੰਜਾਬ ਦਾ ਖੇਤੀਬਾੜੀ ਖੇਤਰ ਬਰਬਾਦ ਹੋ ਜਾਵੇਗਾ।