
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ ਹੈ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਇਕ ਦਿਨ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਕਾਂਗਰਸ ਵਿਚ ਜਾਰੀ ਘਮਾਸਾਨ ਵਿਚਾਲੇ ਹੋਈ ਇਸ ਮੀਟਿੰਗ ਸਬੰਧੀ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ।
File Photo
ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਸਵੀਕਾਰ ਕੀਤਾ CM ਚੰਨੀ ਦਾ ਸੱਦਾ, 3 ਵਜੇ ਪਹੁੰਚਣਗੇ ਪੰਜਾਬ ਭਵਨ
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਸਨ, ਇੱਥੇ ਦੋਵਾਂ ਵਿਚਾਲੇ ਕਰੀਬ 45 ਮਿੰਟ ਤੱਕ ਗੱਲਬਾਤ ਹੋਈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਸੀ।
Captain Amarinder Singh
ਹੋਰ ਪੜ੍ਹੋ: ਕੇਂਦਰ ’ਚ PM ਮੋਦੀ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਦੀਆਂ ਏਜੰਸੀਆਂ ਨੂੰ ਮਿਲਿਆ 350% ਜ਼ਿਆਦਾ ਫੰਡ- CAG
ਉਹਨਾਂ ਕਿਹਾ, ‘ਦਿੱਲੀ ਵਿਖੇ ਕੇਂਦਰੀ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨੀ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਇਸ ਦੌਰਾਨ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਾਨੂੰਨਾਂ ਨੂੰ ਰੱਦ ਕਰ ਦੇਣ ਤੇ ਐਮਐਸਪੀ ਦੀ ਗਰੰਟੀ ਦੇਣ ਤੇ ਇਸ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਵਿਚ ਵੀ ਕਿਸਾਨਾਂ ਦਾ ਸਮਰਥਨ ਕਰਨ।