
ਮਰੀਜ਼ ਵਿਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
ਮੁਜ਼ੱਫਰਨਗਰ - ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਇੱਕ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਅਪਰੇਸ਼ਨ ਦੌਰਾਨ ਮਰੀਜ਼ ਦੇ ਢਿੱਡ ਵਿਚੋਂ 63 ਸਟੀਲ ਦੇ ਚਮਚ ਕੱਢੇ। ਮਰੀਜ਼ ਵਿਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਿਜੇ ਦੇ ਰਿਸ਼ਤੇਦਾਰ ਦੱਸਦੇ ਹਨ ਕਿ ਉਨ੍ਹਾਂ ਨੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਸੀ। ਉਹ ਕਰੀਬ ਪੰਜ ਮਹੀਨਿਆਂ ਤੋਂ ਇੱਥੇ ਹੀ ਹੈ। ਇੱਥੇ ਹੀ ਉਸ ਦੀ ਸਿਹਤ ਵਿਗੜ ਗਈ। ਵਿਜੇ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਨੇ ਵਿਜੇ ਨੂੰ ਜ਼ਬਰਦਸਤੀ ਚਮਚ ਖੁਆਏ ਹਨ।