
ਕਿਹਾ, ਅਤਿਵਾਦ ਦੀ ਦੁਨੀਆਂ ’ਚ ਕੋਈ ਥਾਂ ਨਹੀਂ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਪਣੇ ਇਜ਼ਰਾਈਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਮੱਧ ਪੂਰਬ ਦੇ ਤਾਜ਼ਾ ਘਟਨਾਕ੍ਰਮ ’ਤੇ ਗੱਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆਂ ’ਚ ਅਤਿਵਾਦ ਦੀ ਕੋਈ ਜਗ੍ਹਾ ਨਹੀਂ ਹੈ। ਮੋਦੀ ਨੇ ਕਿਹਾ ਕਿ ਖੇਤਰੀ ਤਣਾਅ ਨੂੰ ਰੋਕਣਾ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਨੂੰ ਯਕੀਨੀ ਬਣਾਉਣਾ ਮਹੱਤਵਪੂਰਨ ਹੈ।
ਮੋਦੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਮੱਧ ਪੂਰਬ ਦੇ ਤਾਜ਼ਾ ਘਟਨਾਕ੍ਰਮ ਬਾਰੇ ਗੱਲ ਕੀਤੀ। ਸਾਡੀ ਦੁਨੀਆਂ ’ਚ ਅਤਿਵਾਦ ਲਈ ਕੋਈ ਥਾਂ ਨਹੀਂ ਹੈ। ਖੇਤਰੀ ਤਣਾਅ ਨੂੰ ਰੋਕਣਾ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਨੂੰ ਯਕੀਨੀ ਬਣਾਉਣਾ ਮਹੱਤਵਪੂਰਨ ਹੈ।’’
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੇ ਯਤਨਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਸੇ ਖਾਸ ਘਟਨਾ ਦਾ ਜ਼ਿਕਰ ਨਹੀਂ ਕੀਤਾ ਪਰ ਪਿਛਲੇ ਹਫਤੇ ਲੇਬਨਾਨ ’ਚ ਇਜ਼ਰਾਈਲ ਦੇ ਹਮਲਿਆਂ ’ਚ ਅਤਿਵਾਦੀ ਸਮੂਹ ਹਿਜ਼ਬੁੱਲਾ ਦੇ ਮੁਖੀ ਹਸਨ ਨਸਰਾਲਾ ਸਮੇਤ 7 ਉੱਚ ਪੱਧਰੀ ਕਮਾਂਡਰ ਅਤੇ ਅਧਿਕਾਰੀ ਮਾਰੇ ਗਏ ਸਨ।