
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਔਰਤਾਂ ਲ਼ਈ ਬੱਸਾਂ ਵਿਚ ਮੁਫ਼ਤ ਯਾਤਰਾ ਯੋਜਨਾ ਦਾ ਜਾਇਜ਼ਾ ਲੈਣ ਲਈ ਬੱਸ ਵਿਚ ਸਫ਼ਰ ਕੀਤਾ।
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਔਰਤਾਂ ਲ਼ਈ ਬੱਸਾਂ ਵਿਚ ਮੁਫ਼ਤ ਯਾਤਰਾ ਯੋਜਨਾ ਦਾ ਜਾਇਜ਼ਾ ਲੈਣ ਲਈ ਬੱਸ ਵਿਚ ਸਫ਼ਰ ਕੀਤਾ। ਉਹਨਾਂ ਨੇ ਕਿਹਾ ਕਿ ਮੁਫ਼ਤ ਬੱਸ ਯਾਤਰਾ ਯੋਜਨਾ ਨਾਲ ਮਹਿਲਾ ਯਾਤਰੀ ਕਾਫ਼ੀ ਖੁਸ਼ ਹਨ। ਕੇਜਰੀਵਾਲ ਨੇ ਕਿਹਾ, ‘ਔਰਤਾਂ ਤੋਂ ਸਿੱਧਾ ਫੀਡਬੈਕ ਲੈਣ ਲਈ ਮੈਂ ਕੁਝ ਬੱਸਾਂ ਵਿਚ ਸਫ਼ਰ ਕੀਤਾ। ਵਿਦਿਆਰਥਣਾਂ, ਕੰਮਕਾਜੀ ਔਰਤਾਂ ਤੋਂ ਇਲਾਵਾ ਮੈਂ ਕੁਝ ਅਜਿਹੀਆਂ ਔਰਤਾਂ ਨੂੰ ਵੀ ਮਿਲਿਆ ਜਿਨ੍ਹਾਂ ਨੂੰ ਲਗਾਤਾਰ ਡਾਕਟਰ ਕੋਲ ਜਾਣਾ ਪੈਂਦਾ ਹੈ। ਸਭ ਬਹੁਤ ਖੁਸ਼ ਹਨ’।
Correct. I boarded a few buses just now to get direct feedback from women. In addition to students, working women, women going for shopping, I also met a few who have to visit doc regularly. They are also v happy https://t.co/mZ54uTFAik
— Arvind Kejriwal (@ArvindKejriwal) October 30, 2019
ਸਰਕਾਰ ਦੀ ਇਸ ਯੋਜਨਾ ਨਾਲ ਔਰਤਾਂ ਨੂੰ ਬਹੁਤ ਰਾਹਤ ਮਿਲੇਗੀ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਜੋ ਪੈਸਾ ਭ੍ਰਿਸ਼ਟਾਚਾਰ ਵਿਚ ਜਾਂਦਾ ਸੀ ਹੁਣ ਉਹ ਜਨਤਾ ਦੇ ਕੰਮ ਵਿਚ ਲੱਗ ਰਿਹਾ ਹੈ। ਉਹਨਾਂ ਕਿਹਾ ਕਿ ਉਹ ਜਨਤਾ ਦੇ ਪੈਸੇ ਨੂੰ ਬਚਾ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਬਜ਼ੁਰਗ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੀ ਇਸ ਦਾ ਲਾਭ ਦੇਣਗੇ। ਉਹਨਾਂ ਕਿਹਾ ਕਿ ਇਸ ਯੋਜਨਾ ਨੂੰ ਮੈਟਰੋ ਵਿਚ ਲਾਗੂ ਕਰਨ ਲਈ ਸਮਾਂ ਲੱਗ ਰਿਹਾ ਹੈ।
Arvind Kejriwal
ਜ਼ਿਕਰਯੋਗ ਹੈ ਕਿ ਰਾਜਧਾਨੀ ਦਿੱਲੀ ਵਿਚ ਔਰਤਾਂ ਲਈ ਇਹ ਸਹੂਲਤ ਭਾਈ ਦੂਜ ਦੇ ਦਿਨ ਮੰਗਲਵਾਰ ਤੋਂ ਸ਼ੁਰੂ ਹੋਈ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਨੇ ਅਪਣੇ ਮੋਬਾਈਲ ਐਪ ‘ਏਕੇ ਐਪ’ ਵਿਚ ਕਿਹਾ ਕਿ ਇਹ ਯੋਜਨਾ ਸਮਾਜ ਵਿਚ ਲਿੰਗ ਭੇਦਭਾਵ ਨੂੰ ਦੂਰ ਕਰਨ ਵਿਚ ਮਦਦ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ‘ਆਵਾਜਾਈ ਦੇ ਸਾਧਨ ਮਹਿੰਗੇ ਹੋਣ ਕਾਰਨ ਸਕੂਲ ਅਤੇ ਕਾਲਜ ਦੀ ਪੜ੍ਹਾਈ ਵਿਚਕਾਰ ਹੀ ਛੱਡਣ ਵਾਲੀਆਂ ਲੜਕੀਆਂ ਅਤੇ ਔਰਤਾਂ ਨੂੰ ਹੁਣ ਅਜਿਹਾ ਕਰਨ ਦੀ ਲੋੜ ਨਹੀਂ ਹੈ। ਹੁਣ ਉਹ ਅਪਣੇ ਘਰਾਂ ਤੋਂ ਦੂਰ ਸਕੂਲ ਅਤੇ ਕਾਲਜ ਆਉਣ-ਜਾਣ ਬੱਸਾਂ ਵਿਚ ਮੁਫ਼ਤ ਸਫਰ ਕਰ ਸਕਦੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।