
ਨਰਿੰਦਰ ਮੋਦੀ ਦੁਪਹਿਰ 1 ਵਜੇ ਏਕਤਾ ਮਾਲ ਦਾ ਉਦਘਾਟਨ ਕਰਨਗੇ।
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਨਰਮਦਾ ਜ਼ਿਲ੍ਹੇ 'ਚ ਸਥਿਤ ਕੇਵੜੀਆ 'ਚ ਪਹੁੰਚੇ ਹਨ। ਇੱਥੇ ਪ੍ਰਧਾਨ ਮੰਤਰੀ ਮੋਦੀ ਵਲੋਂ ਜੰਗਲ ਸਫਾਰੀ ਦੇ ਨਾਂ ਨਾਲ ਪ੍ਰਸਿੱਧ ਸਰਦਾਰ ਪਟੇਲ ਚਿੜੀਆਘਰ ਪਾਰਕ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੌਰਾਨ ਉਹ ਗਾਂਧੀਨਗਰ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਕੁਝ ਹੋਰ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰਨਗੇ।
ਜਾਣਕਾਰੀ ਅਨੁਸਾਰ ਦੁਪਹਿਰਕੇਵੜੀਆ ਵਿਚ ਆਯੋਗਿਆ ਜੰਗਲ ਅਤੇ ਅਰੋਗਿਆ ਕਾਟੇਜ ਦਾ ਉਦਘਾਟਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 1 ਵਜੇ ਏਕਤਾ ਮਾਲ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਸ਼ੂਭਾਈ ਪਟੇਲ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਉਹਨਾਂ ਕਿਹਾ ਕਿ ਕੇਸ਼ੂਭਾਈ ਪਟੇਲ ਦਾ ਜੀਵਨ ਸੂਬੇ ਦੇ ਵਿਕਾਸ ਅਤੇ ਹਰ ਗੁਜਰਾਤੀ ਦੇ ਸਸ਼ਕਤੀਕਰਨ ਲਈ ਸਮਰਪਿਤ ਸੀ।
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦੇ ਬੇਟੇ ਭਰਤ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਕੇਸ਼ੂਭਾਈ ਪਟੇਲ ਨੇ ਆਪਣੀ ਜ਼ਿੰਦਗੀ ਵਿਚ ਮੇਰੇ ਵਰਗੇ ਬਹੁਤ ਸਾਰੇ ਨੌਜਵਾਨ ਕਾਰਕੁਨਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਉਹਨਾਂ ਨੂੰ ਤਿਆਰ ਕੀਤਾ ਹੈ, ਉਹਨਾਂ ਦੀ ਮੌਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।