ਟਿਕਰੀ ਬਾਰਡਰ 'ਤੇ ਖੁੱਲ੍ਹੇਗਾ 5 ਫੁੱਟ ਦਾ ਰਸਤਾ,ਸਮਾਂ ਵੀ ਕੀਤਾ ਨਿਰਧਾਰਤ 
Published : Oct 30, 2021, 3:52 pm IST
Updated : Oct 30, 2021, 3:52 pm IST
SHARE ARTICLE
Tikri Border
Tikri Border

ਸਵੇਰੇ 7 ਤੋਂ ਰਾਤ 8 ਵਜੇ ਤੱਕ ਦਾ ਸਮਾਂ ਕੀਤਾ ਨਿਰਧਾਰਤ

ਚੰਡੀਗੜ੍ਹ : ਦਿੱਲੀ ਵਿਚ ਟਿਕਰੀ ਬਾਰਡਰ 'ਤੇ ਬੰਦ ਰਸਤੇ ਖੋਲ੍ਹੇ ਜਾ ਰਹੇ ਹਨ ਅਤੇ ਮਿੱਟੀ ਪੁੱਟ ਕੇ ਪਾਸੇ ਕੀਤੀ ਜਾ ਰਹੀ ਹੈ। ਹਾਲਾਂਕਿ ਕਿਸਾਨਾ ਅਤੇ ਪੁਲਿਸ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਇਸ ਮੌਕੇ ਇੱਕ ਕਿਸਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਵਾਪਰੇ ਹਾਦਸਿਆਂ ਵਾਂਗ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਨੂੰ ਧਿਆਨ ਵਿਚ ਰੱਖ ਕੇ ਪ੍ਰਸ਼ਾਸਨ ਤੋਂ ਸਿਰਫ਼ 5 ਫੁੱਟ ਰਸਤਾ ਖੋਲ੍ਹਣ ਦੀ ਮੰਗ ਕੀਤੀ ਗਈ ਸੀ ਅਤੇ ਇਸ ਗੱਲ 'ਤੇ ਸਹਿਮਤੀ ਵੀ ਬਣ ਗਈ ਸੀ ਜਿਸ ਤਹਿਤ ਅੱਜ ਯਾਨੀ ਸਨਿਚਰਵਾਰ ਸਵੇਰੇ 10 ਵਜੇ ਕਿਸਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਰਸਤਾ ਖੋਲ੍ਹਿਆ ਜਾਣਾ ਸੀ ਪਰ ਪ੍ਰਸ਼ਾਸਨ ਵਲੋਂ ਬੀਤੀ ਰਾਤ ਹੀ JBC ਨਾਲ ਮਿੱਟੀ ਪੁੱਟ ਕੇ ਪਾਸੇ ਕਰਨੀ ਸ਼ੁਰੂ ਕਰ ਦਿਤੀ ਗਈ।

tikri bordertikri border

ਕਿਸਾਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਵਾਅਦਾ ਖ਼ਿਲਾਫ਼ੀ ਕੀਤੀ ਗਈ ਹੈ ਜਿਸ ਦਾ ਉਨ੍ਹਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਮੌਕੇ 'ਤੇ ਪਹੁੰਚ ਕੇ JBC ਬੰਦ ਕਰਵਾਈ ਗਈ ਹੈ। ਇਸ ਮੌਕੇ ਦਿੱਲੀ 'ਚ ਮੌਜੂਦ ਸਾਡੇ ਪੱਤਰਕਾਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਹੈ ਜਿਸ ਵਿਚ ਇਹ ਸਹਿਮਤੀ ਬਣੀ ਹੈ ਕਿ ਦੋ ਪਹੀਆ ਵਾਹਨਾਂ ਲਈ ਰਸਤਾ ਖੋਲ੍ਹਿਆ ਜਾਵੇਗਾ।

tikri bordertikri border

ਇਸ ਲਈ ਸਵੇਰੇ 7 ਤੋਂ ਰਾਤ 8 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਪ੍ਰਸ਼ਾਸਨ ਵਲੋਂ 15 ਫੁੱਟ ਦਾ ਰਸਤਾ ਖੋਲ੍ਹਣ 'ਤੇ ਕਿਸਾਨਾਂ ਵਲੋਂ ਇਤਰਾਜ਼ ਜਤਾਇਆ ਗਿਆ ਕਿ ਜੇਕਰ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਉਸ ਦਾ ਜ਼ਿਮੇਵਾਰ ਕੌਣ ਹੋਵੇਗਾ? ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ 6 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਏਗੀ ਜਿਸ ਤੋਂ ਬਾਅਦ ਹੀ ਅਗਲੇਰੀ ਯੋਜਨਾਬੰਦੀ ਬਾਰੇ ਸਥਿਤੀ ਸਾਫ਼ ਹੋਏਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement