
ਬਿਜਲੀ ਵਿਭਾਗ ਨੇ ਇਕ ਮਜ਼ਦੂਰ ਨੂੰ 19 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਦਿੱਤਾ ਹੈ।
ਨਵੀਂ ਦਿੱਲੀ -ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ਵਿਚ ਭਾਜਪਾ ਦੀ ਸਰਕਾਰ ਤੋਂ ਲੋਕ ਬਿਜਲੀ ਦੇ ਬਿੱਲਾਂ ਰਾਹੀਂ ਹੋ ਰਹੀ 'ਲੁੱਟ' ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿਚ ਸੱਤਾ ਵਿਚ ਆਉਣ ’ਤੇ ਇਸ ਲੁੱਟ ਨੂੰ ਖ਼ਤਮ ਕਰ ਦੇਵੇਗੀ। ਕਾਂਗਰਸ ਜਨਰਲ ਸਕੱਤਰ ਨੇ ਟਵਿੱਟਰ 'ਤੇ ਇਕ ਮੀਡੀਆ ਰਿਪੋਰਟ ਨੂੰ ਟੈਗ ਕੀਤਾ, ਜਿਸ ਵਿਚ ਦਾਅਵਾ ਕੀਤਾ ਹੋਇਆ ਸੀ ਕਿ ਬਿਜਲੀ ਵਿਭਾਗ ਨੇ ਇਕ ਮਜ਼ਦੂਰ ਨੂੰ 19 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਦਿੱਤਾ ਹੈ।
ਉਨ੍ਹਾਂ ਟਵੀਟ ਕੀਤਾ, ''ਭਾਜਪਾ ਦੇ ਰਾਜ ਵਿਚ ਬਿਜਲੀ ਬਿੱਲਾਂ ਅਤੇ ਸਮਾਰਟ ਮੀਟਰਾਂ ਦੀ ਹੋ ਰਹੀ ਲੁੱਟ ਤੋਂ ਸੂਬੇ ਦੇ ਆਮ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਬਿਜਲੀ ਵਿਭਾਗ ਨੇ ਮਿਹਨਤ ਮਜ਼ਦੂਰੀ ਕਰਨ ਵਾਲੇ ਇੱਕ ਪਰਿਵਾਰ ਨੂੰ 19 ਕਰੋੜ 19 ਲੱਖ ਰੁਪਏ ਦੇ ਬਿਜਲੀ ਬਿੱਲ ਦਾ ਨੋਟਿਸ ਦਿੱਤਾ ਹੈ। ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਬਿਜਲੀ ਬਿੱਲਾਂ ਦੀ ਇਹ ਲੁੱਟ ਖ਼ਤਮ ਕਰ ਦਿੱਤੀ ਜਾਵੇਗੀ'