ਭਾਜਪਾ ਵਿਧਾਇਕਾਂ ਨੂੰ ਮਾਰਸ਼ਲਾਂ ਨੇ ਵਿਧਾਨ ਸਭਾ ਤੋਂ ਕੱਢਿਆ ਬਾਹਰ
ਸ਼੍ਰੀਨਗਰ : ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਨੇ ਸੈਸ਼ਨ ਦੀ ਸ਼ੁਰੂਆਤ ਵਿਚ ਹੀ ਜੰਮੂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮੁੱਦੇ ’ਤੇ ਤੁਰੰਤ ਚਰਚਾ ਕਰਵਾਉਣ ਦੀ ਮੰਗ ਕੀਤੀ। ਵਿਰੋਧੀ ਧਿਰ ਭਾਜਪਾ ਦੇ ਮੈਂਬਰਾਂ ਨੇ ਸਦਨ ਦੇ ਅੰਦਰ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਹਾਲ ਹੀ ’ਚ ਹੋਈ ਬਾਰਿਸ਼ ਅਤੇ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਦੀ ਅਣਦੇਖੀ ਕੀਤੀ ਹੈ ਅਤੇ ਉਨ੍ਹਾਂ ਦੇ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਸੜਕ ਅਤੇ ਭਵਨ ਵਿਭਾਗ ’ਚ ਕਥਿਤ ਭ੍ਰਿਸ਼ਟਾਚਾਰ ਅਤੇ ਹੜ੍ਹ ਪੀੜਤਾਂ ’ਤੇ ਚਰਚਾ ਦੀ ਆਗਿਆ ਦੇਣ ਤੋਂ ਇਨਕਾਰ ਕਰਨ ’ਤੇ ਆਪਣਾ ਵਿਰੋਧ ਜਾਰੀ ਰੱਖਦੇ ਹੋਏ ਤਿੰਨੋਂ ਭਾਜਪਾ ਵਿਧਾਇਕਾਂ ਨੂੰ ਵੀਰਵਾਰ ਨੂੰ ਮਾਰਸ਼ਲਾਂ ਵੱਲੋਂ ਵਿਧਾਨ ਸਭਾ ਤੋਂ ਬਾਹਰ ਕਰ ਦਿੱਤਾ ਗਿਆ। ਕਿੳਂਕਿ ਉਹ ਸਦਨ ਦੇ ਵੈਲ ’ਚ ਆ ਗਏ ਸਨ।
ਪ੍ਰਸ਼ਨਕਾਲ ਦੌਰਾਨ ਭਾਜਪਾ ਵਿਧਾਇਕਾਂ ਨੇ ਹੜ੍ਹਾਂ ’ਤੇ ਚਰਚਾ ਦੀ ਮੰਗ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਇਸ ਮੁੱਦੇ ’ਤੇ ਇਕ ਨਵਾਂ ਮਤਾ ਪੇਸ਼ ਕੀਤਾ ਹੈ। ਹਾਲਾਂਕਿ ਸਪੀਕਰ ਨੇ ਫੈਸਲਾ ਸੁਣਾਇਆ ਕਿ ਇਕ ਵਾਰ ਖਾਰਿਜ ਹੋਣ ਤੋਂ ਬਾਅਦ ਉਸੇ ਮੁੱਦੇ ’ਤੇ ਪ੍ਰਸਤਾਤ ਨਹੀਂ ਲਿਆਂਦਾ ਜਾ ਸਕਦਾ।
ਸਪੀਕਰ ਦੇ ਜਵਾਬ ਤੋਂ ਨਾਰਾਜ਼ ਵਿਰੋਧੀ ਧਿਰ ਦੇ ਆਗੂ ਸੁਨੀਲ ਕੁਮਾਰ ਸ਼ਰਮਾ ਨੇ ਸਰਕਾਰ ’ਤੇ ਹੜ੍ਹਾਂ ਦੀ ਸਥਿਤੀ ’ਤੇ ਚਰਚਾ ਤੋਂ ਬਚਣ ਦਾ ਆਰੋਪ ਲਗਾਇਆ। ਸ਼ਰਮਾ ਨੇ ਕਿਹਾ ਕਿ ਜੰਮੂ-ਕਸ਼ਮੀਰ ਦਾ ਹਰ ਹਿੱਸਾ ਭਾਰੀ ਬਾਰਿਸ਼ ਦੇ ਕਾਰਨ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੈ। ਲੋਕਾਂ ਨੂੰ ਉਮੀਦ ਹੈ ਕਿ ਹੜ੍ਹ ਦੇ ਅਸਰ ’ਤੇ ਚਰਚਾ ਹੋਵੇਗੀ ਪਰ ਅਜਿਹੀ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਨੇ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਥਿਤੀ ’ਤੇ ਚਰਚਾ ਦੀ ਆਗਿਆ ਦੇਣ ਦੇ ਲਈ ਪ੍ਰਸ਼ਨਕਾਲ ਨੂੰ ਮੁਲਤਵੀ ਕਰ ਦਿੱਤਾ ਗਿਆ।
