
ਸਿਰਸਾ ਨੇ ਗ੍ਰਹਿ ਮੰਤਰੀ, ਵਿਦੇਸ਼ ਮੰਤਰੀ ਤੇ ਸੰਯੁਕਤ ਰਾਸ਼ਟਰ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ (ਸੁਖਰਾਜ ਸਿੰਘ): ਪਾਕਿਸਤਾਨ ਦੇ ਮੌਲਵੀ ਕਦਮੀ ਹੁਸੈਨ ਰਿਜ਼ਵੀ ਨੇ ਮੁੜ ਗੁਰੂ ਨਾਨਕ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਜ਼ਹਿਰ ਉਗਲਿਆ ਹੈ। ਇਸ ਮਾਮਲੇ ਵਿਚ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਤੋਂ ਦਖ਼ਲ ਦੀ ਮੰਗ ਕੀਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਲਿਖੇ ਵੱਖ-ਵੱਖ ਪੱਤਰਾਂ 'ਚ ਸ. ਸਿਰਸਾ ਨੇ ਦਸਿਆ ਕਿ ਪਾਕਿਸਤਾਨ ਦੇ ਮੌਲਾਨਾ ਕਦੀਮ ਹੁਸੈਨ ਰਿਜ਼ਵੀ ਨੇ ਕਰਤਾਰਪੁਰ ਸਾਹਿਬ ਪ੍ਰਤੀ ਮੰਦੀ ਭਾਸ਼ਾ ਵਰਤ ਕੇ ਅਪਣੀ ਗੰਦੀ ਮਾਨਸਿਕਤਾ ਨੂੰ ਦਰਸਾਇਆ ਹੈ।
Maulana Rizvi
ਉਨ੍ਹਾਂ ਕਿਹਾ ਕਿ ਅਸੀ ਗ੍ਰਹਿ ਮੰਤਰੀ ਤੇ ਵਿਦੇਸ਼ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਇਸ ਮੁੱਦੇ ਨੂੰ ਪਾਕਿਸਤਾਨ ਕੋਲ ਚੁਕਿਆ ਜਾਵੇ, ਕਿਉਂਕਿ ਇਸ ਵਿਅਕਤੀ ਨੇ ਸੰਸਾਰ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਤੇ ਇਸ ਨੇ ਪਹਿਲਾਂ ਵੀ ਗੁਰੂ ਸਾਹਿਬ ਵਿਰੁਧ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਤੇ ਹੁਣ ਇਹ ਮਾਮਲਾ ਪਾਕਿਸਤਾਨ ਕੋਲ ਉਠਾ ਕੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਇਸ ਵਿਰੁਧ ਮੁਕੱਦਮਾ ਦਰਜ ਹੋਵੇ ਤੇ ਪੁਲਿਸ ਇਸ ਵਿਰੁਧ ਕਾਨੂੰਨੀ ਕਾਰਵਾਈ ਕਰੇ।
Manjinder Singh Sirsa
ਸ. ਸਿਰਸਾ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਰਿਜ਼ਵੀ ਦੀ ਸ਼ਬਦਾਵਲੀ ਦਾ ਨੋਟਿਸ ਲੈਣ ਅਤੇ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਉਸ ਨੇ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਜ਼ਵੀ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਕਿ ਸਾਰੇ ਕੱਟੜ ਵਿਅਕਤੀਆਂ ਤੇ ਦੁਨੀਆਂ ਵਿਚ ਨਫ਼ਰਤ ਫੈਲਾਉਣ ਵਾਲਿਆਂ ਲਈ ਇਕ ਮਿਸਾਲ ਬਣੇ।
DSGMC
ਦਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਮੌਲਵੀ ਰਿਜ਼ਵੀ ਨੇ ਗੁਰੂ ਨਾਨਕ ਸਾਹਿਬ ਅਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਤੇ ਸ੍ਰੀ ਗੁਰਦਵਾਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਬਣਾਉਣ ਦੀ ਵੀ ਆਲੋਚਨਾ ਕੀਤੀ ਸੀ। ਉਦੋਂ ਵੀ ਸ. ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਉਨ੍ਹਾਂ ਵਿਰੁਧ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।
Maharaja ranjit singh
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।