
ਕਿਸਾਨ ਅੰਦੋਲਨ ਕਾਰਨ ਹੁਣ ਦਿੱਲੀ ਐਨਸੀਆਰ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜ਼ਿੰਦਗੀਆਂ ਪ੍ਰਭਾਵਿਤ ਹੋ ਰਹੀਆਂ ਹਨ। ਇ
ਨਵੀਂ ਦਿੱਲੀ :ਗ੍ਰਹਿ ਮੰਤਰੀ ਦੇ ਭਰੋਸੇ ਤੋਂ ਬਾਅਦ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਰੋਡ ਜਾਮ ਕਰਕੇ ਬੈਠਾ ਕਿਸਾਨ ਬਰਾੜੀ ਦੇ ਨਿਰੰਕਾਰੀ ਮੈਦਾਨ ਵਿਚ ਆਉਣ ਲਈ ਤਿਆਰ ਨਹੀਂ ਹਨ। ਇਸ ਕਾਰਨ ਟਿੱਕਰੀ ਅਤੇ ਸਿੰਘੂ ਬਾਰਡਰ ਦੇ ਆਸ ਪਾਸ ਵਸਦੇ ਸਥਾਨਕ ਲੋਕਾਂ ਦੇ ਨਾਲ ਦਿੱਲੀ ਪੁਲਿਸ ਕਾਫ਼ੀ ਪਰੇਸ਼ਾਨ ਹੈ। ਕਿਸਾਨ ਅੰਦੋਲਨ ਕਾਰਨ ਹੁਣ ਦਿੱਲੀ ਐਨਸੀਆਰ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜ਼ਿੰਦਗੀਆਂ ਪ੍ਰਭਾਵਿਤ ਹੋ ਰਹੀਆਂ ਹਨ।
delhi policeਇਸ ਕਾਰਨ ਲੋਕ ਗੁੱਸੇ ਵਿਚ ਆਉਣੇ ਸ਼ੁਰੂ ਹੋ ਗਏ ਹਨ। ਸਾਰੇ ਪਹਿਲੂਆਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਹਰ ਕਿਸਮ ਦੀਆਂ ਸਥਿਤੀਆਂ ਨਾਲ ਨਜਿੱਠਣ ਲਈ ਹਰ ਬਾਰਡਰ 'ਤੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਹੈ।ਸੂਤਰਾਂ ਦੀ ਮੰਨੀਏ ਤਾਂ ਪੁਲਿਸ ਸਖਤ ਕਾਰਵਾਈ ਕਰਨ ਲਈ ਤਿਆਰ ਹੈ। ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਾਤ ਵਿੱਚ ਦਿੱਲੀ ਦੀ ਅਮਨ-ਕਾਨੂੰਨ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ।
photoਵਾਰ ਵਾਰ ਚੋਟੀ ਦੇ ਪੁਲਿਸ ਅਧਿਕਾਰੀ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਬਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਆਉਣ ਦੀ ਅਪੀਲ ਕਰ ਰਹੇ ਹਨ,ਪਰ ਕੋਈ ਵੀ ਇਸ ਨੂੰ ਮੰਨਣ ਲਈ ਤਿਆਰ ਨਹੀਂ ਹੈ। ਬੁਰਾੜੀ ਵਿਚ ਕਿਸਾਨਾਂ ਦੇ ਰਹਿਣ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ ਪਰ ਕਿਸਾਨ ਉਥੇ ਜਾਣ ਲਈ ਤਿਆਰ ਨਹੀਂ ਹੈ। ਉਥੇ ਪਹੁੰਚੇ ਕਿਸਾਨ ਵੀ ਆਪਣੀ ਟਰੈਕਟਰ ਟਰਾਲੀ ਵਿਚ ਰਹਿ ਰਹੇ ਹਨ। ਕਿਸਾਨ ਕਿਸੇ ਦੇ ਟੈਂਟ ਵਿੱਚ ਨਹੀਂ ਜਾ ਰਹੇ।
farmerਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੂੰ ਵੀ ਕਿਸਾਨਾਂ ਦੀ ਭੀੜ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਕਿਉਂਕਿ ਭੀੜ ਦੀ ਆੜ ਵਿਚ ਕੋਈ ਵੀ ਅੱਤਵਾਦੀ ਸੰਗਠਨ ਆਪਣੇ ਭੈੜੇ ਇਰਾਦਿਆਂ ਨੂੰ ਪੂਰਾ ਕਰ ਸਕਦਾ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਤੋਂ ਇਲਾਵਾ 23 ਕੰਪਨੀਆਂ ਦੀ ਪੈਰਾ ਮਿਲਟਰੀ ਵੀ ਸਰਹੱਦਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ।
ਦਿੱਲੀ ਪੁਲਿਸ ਨੇ 2000 ਅੱਥਰੂ ਗੈਸ ਦੇ ਗੋਲੇ ਮੰਗੇ ਹਨ। ਸਰਹੱਦਾਂ 'ਤੇ ਸਥਿਤੀ ਨੂੰ ਰੋਕਣ ਲਈ ਇਕ ਡੀਸੀਪੀ ਪੱਧਰ ਦਾ ਅਧਿਕਾਰੀ ਹਰ ਸਮੇਂ ਉਥੇ ਤਾਇਨਾਤ ਰਹੇਗਾ। ਵਿਸ਼ੇਸ਼ ਕਮਿਸ਼ਨਰ ਪੱਧਰ ਦੇ ਅਧਿਕਾਰੀ ਪੂਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।