ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ, ਪ੍ਰਦਰਸ਼ਨ ਵਿਚਾਲੇ ਹੋਵੇਗਾ ਕੋਰੋਨਾ ਟੈਸਟ
Published : Nov 30, 2020, 12:35 pm IST
Updated : Nov 30, 2020, 12:35 pm IST
SHARE ARTICLE
File Photo
File Photo

ਵੱਡੀ ਗਿਣਤੀ 'ਚ ਕਿਸਾਨ ਕੋਰੋਨਾ ਕਾਲ 'ਚ ਬਾਰਡਰਾਂ 'ਤੇ ਡਟੇ ਹੋਏ ਹਨ

ਨਵੀਂ ਦਿੱਲੀ - ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ। ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ 'ਤੇ ਡਟੇ ਹੋਏ ਹਨ। ਦਿੱਲੀ ਦੇ ਸਿੰਘੂ ਬਾਰਡਰ 'ਤੇ ਇਕ ਮੈਡੀਕਲ ਕੈਂਪ ਦੀ ਵਿਵਸਥਾ ਕੀਤੀ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅਸੀਂ ਇੱਥੇ ਕੋਰੋਨਾ ਟੈਸਟ ਕਰਾਂਗੇ, ਤਾਂ ਕਿ ਪਤਾ ਲੱਗ ਸਕੇ ਕਿ ਇੱਥੇ ਕੋਈ ਕੋਰੋਨਾ ਮਰੀਜ਼ ਤਾਂ ਨਹੀਂ।

File Photo

ਜੇਕਰ ਅਜਿਹਾ ਹੁੰਦਾ ਹੈ ਤਾਂ ਵੱਡੀ ਚਿੰਤਾ ਦੀ ਗੱਲ ਹੈ, ਕਿਉਂਕਿ ਕੋਰੋਨਾ ਫੈਲਣ ਦੀ ਸੰਭਾਵਨਾ ਹੈ। ਇਹ ਬੀਮਾਰੀ ਹੋਰ ਲੋਕਾਂ 'ਚ ਫੈਲ ਸਕਦੀ ਹੈ, ਜੋ ਕਿ ਕਾਫੀ ਘਾਤਕ ਸਾਬਤ ਹੋਵੇਗੀ। ਦੱਸ ਦੇਈਏ ਕਿ ਵੱਡੀ ਗਿਣਤੀ 'ਚ ਕਿਸਾਨ ਕੋਰੋਨਾ ਕਾਲ 'ਚ ਬਾਰਡਰਾਂ 'ਤੇ ਡਟੇ ਹੋਏ ਹਨ, ਜਿਸ ਕਾਰਨ ਕੋਰੋਨਾ ਫੈਲਣ ਦਾ ਖ਼ਦਸ਼ਾ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਬੀਤੇ 4 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਨਹੀਂ ਦਿੰਦੀ ਹੈ, ਉਦੋਂ ਤੱਕ ਅਸੀਂ ਅਸੀਂ ਸੜਕਾਂ 'ਤੇ ਹੀ ਡਟੇ ਰਹਾਂਗੇ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ-ਐੱਨ. ਸੀ. ਆਰ. 'ਚ ਜਾਮ ਦੀ ਸਥਿਤੀ ਹੈ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।

SHARE ARTICLE

ਏਜੰਸੀ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement