ਸੰਘਰਸ਼ੀ ਕਿਸਾਨਾਂ ਲਈ 'ਸੰਜੀਵਨੀ ਬੂਟੀ' ਬਣੀ ਕੇਜਰੀਵਾਲ ਸਰਕਾਰ ਦੀ ਐਂਬੂਲੈਂਸ ਸੇਵਾ
Published : Nov 30, 2020, 5:16 pm IST
Updated : Nov 30, 2020, 5:16 pm IST
SHARE ARTICLE
delhi cm
delhi cm

ਦਿੱਲੀ ਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੇ ਹੱਕਾਂ ਅਤੇ ਹੋਂਦ ਲਈ ਲੜ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ

ਨਵੀਂ ਦਿੱਲੀ- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ 'ਤੇ ਥੋਪੇ ਗਏ ਮਾਰੂ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਅਤੇ ਮੁੱਢਲੀ ਡਾਕਟਰੀ ਸੇਵਾ 'ਸੰਜੀਵਨੀ ਬੂਟੀ' ਵਜੋਂ ਕੰਮ ਕਰ ਰਹੀ ਹੈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਧੋਕੇ ਤੋਂ ਕੁੰਡਲੀ ਬਾਰਡਰ ਉੱਤੇ ਧਰਨ 'ਤੇ ਬੈਠੇ 85 ਸਾਲਾ ਬਜ਼ੁਰਗ ਨੂੰ ਜਦੋਂ ਕੱਲ੍ਹ ਸ਼ਾਮੀ (ਐਤਵਾਰ) ਨੂੰ ਸੀਨੇ 'ਚ ਦਰਦ ਉੱਠਿਆ ਤਾਂ ਉੱਥੇ ਮੌਜੂਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਤੁਰੰਤ ਦਿੱਲੀ ਸਰਕਾਰ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਸੇਵਾ ਨਾਲ ਸੰਪਰਕ ਕੀਤਾ।

farmer

ਚੰਦ ਮਿੰਟਾਂ 'ਚ ਪੁੱਜੇ ਐਂਬੂਲੈਂਸ ਸਟਾਫ਼ ਨੇ ਪਾਰਟੀ ਵਲੰਟੀਅਰਾਂ ਦੀ ਮਦਦ ਨਾਲ ਬਜ਼ੁਰਗ ਨੂੰ ਐਂਬੂਲੈਂਸ 'ਚ ਪਾਇਆ ਅਤੇ ਦਿੱਲੀ ਦੇ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ। ਸਮੇਂ ਸਿਰ ਮਿਲੀ ਡਾਕਟਰੀ ਸਹਾਇਤਾ ਨਾਲ ਦਿਲ ਦੇ ਦੌਰੇ ਤੋਂ ਪੀੜਤ ਬਜ਼ੁਰਗ ਦੀ ਜਾਨ ਬਚ ਗਈ। ਦਿੱਲੀ ਦੇ ਤਿਲਕ ਨਗਰ ਤੋਂ 'ਆਪ' ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੇ ਹੱਕਾਂ ਅਤੇ ਹੋਂਦ ਲਈ ਲੜ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਤਤਪਰ ਹੈ।

ambulance

ਜਰਨੈਲ ਸਿੰਘ ਨੇ ਇਹ ਵੀ ਦੱਸਿਆ ਕਿ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਦਿੱਲੀ ਖੇਤਰ ਵਿਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।  

Arvind kejriwal

ਆਗੂ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement