
ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜਾਬੀ ਗਾਇਕ ਬਲਰਾਜ ਸਿੰਘ ।
ਨਵੀਂ ਦਿੱਲੀ : (ਚਰਨਜੀਤ ਸਿੰਘ ਸੁਰਖਾਬ) :ਖੇਤੀ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਪੰਜਾਬੀ ਸਿੰਗਰ ਬਲਰਾਜ ਦੀ ਮੋਦੀ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਸਾਨੂੰ 2% ਕਹਿੰਦੇ ਨੇ, ਹੁਣ ਇਹੀ ਲੋਕ ਕਮਾਲ ਕਰਕੇ ਦਿਖਾਉਣਗੇ ਤੇ ਸੰਘਰਸ਼ ਜਿੱਤ ਕੇ ਜਾਣਗੇ।
Balraj singhਦਿੱਲੀ ਦੇ ਕੁੰਡਲੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜਾਬੀ ਗਾਇਕ ਬਲਰਾਜ ਸਿੰਘ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਸੱਤਾ ਦੇ ਨਸ਼ੇ ਵਿਚ ਚੂਰ ਹੈ । ਜਿਸ ਦੇ ਖਿਲਾਫ ਪੂਰੇ ਦੇਸ਼ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਜਿਸ ਵਿਚ ਪੰਜਾਬ ਦੇ ਕਿਸਾਨ ਅਹਿਮ ਰੋਲ ਨਿਭਾ ਰਹੇ ਹਨ। ਬਲਰਾਜ ਨੇ ਕਿਸਾਨੀ ਸੰਘਰਸ਼ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਪੂਰੇ ਦੇਸ਼ ਦੇ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਹਨ ।
Pm Modiਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਸੰਘਰਸ਼ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਆਰਐੱਸਐੱਸ ਦੀ ਵਿਚਾਰਧਾਰਾ ਵਾਲੀ ਕੇਂਦਰ ਸਰਕਾਰ ਦਾ ਅੰਤ ਹੁਣ ਨੇੜੇ ਆ ਚੁੱਕਾ ਹੈ, ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਝੁਕਣਾ ਪਵੇਗਾ, ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਅੱਗੇ ਨਹੀਂ ਝੁੱਕਦੀ ਤਾਂ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
farmerਉਨ੍ਹਾਂ ਕਿਹਾ ਕਿ ਸੰਘਰਸ਼ ਦੇ ਸਿਰ ‘ਤੇ ਹੀ ਸਰਕਾਰਾਂ ਬਣਦੀਆਂ ਹਨ ਅਤੇ ਸੰਘਰਸ਼ ਨਾਲ ਹੀ ਸਰਕਾਰਾਂ ਬਦਲਦੀਆਂ ਹਨ । ਗਾਇਕ ਬਲਰਾਜ ਨੇ ਕਿਹਾ ਕਿ ਮੋਦੀ ਸਰਕਾਰ ਅੰਬਾਨੀਆਂ ਅਡਾਨੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ । ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਉਨ੍ਹਾਂ ਨੂੰ ਦੇਣ ਦੀ ਚਾਲ ਚੱਲੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
Farmers Protestਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਚੁੱਕਿਆ ਹੈ। ਇਹ ਸੰਘਰਸ਼ ਪੂਰੇ ਦੇਸ਼ ਦੀ ਕਿਸਾਨਾਂ ਦਾ ਹੈ। ਦਿੱਲੀ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਲੋਕ ਆਉਣ ਵਾਲੇ ਦਿਨਾਂ ਵਿਚ ਦਿੱਲੀ ਨੂੰ ਪੂਰੀ ਤਰ੍ਹਾਂ ਬਲੌਕ ਕਰ ਦੇਣਗੇ ।ਬਲਰਾਜ ਨੇ ਨੈਸ਼ਨਲ ਮੀਡੀਆ ‘ਤੇ ਲਾਹਨਤਾਂ ਪਾਉਂਦਿਆਂ ਕਿਹਾ ਕਿ ਸਾਨੂੰ ਪੰਜਾਬ ਦੇ ਮੀਡੀਏ ਦੇ ਉੱਤੇ ਮਾਣ ਹੈ ਤੇ ਅਸੀਂ ਉਸ ਨੂੰ ਸਲਾਮ ਕਰਦੇ ਹਾਂ । ਇਸ ਮੀਡੀਏ ਨੇ ਕਿਸਾਨੀ ਸੰਘਰਸ਼ ਨੂੰ ਦੇਸ਼ਾਂ ਵਿਦੇਸ਼ਾਂ ਤੱਕ ਪਹੁੰਚਾਇਆ