83 Trailer Out: ਰਣਵੀਰ ਸਿੰਘ ਦੀ ਅਦਾਕਾਰੀ ਨੇ ਗੱਡੇ ਝੰਡੇ, ਟ੍ਰੇਲਰ ਵੀ ਭਰੇਗਾ ਤੁਹਾਡੇ 'ਚ ਜੋਸ਼
Published : Nov 30, 2021, 11:42 am IST
Updated : Nov 30, 2021, 11:42 am IST
SHARE ARTICLE
83 trailer out
83 trailer out

ਰਣਵੀਰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ ਅਤੇ ਦੀਪਿਕਾ ਪਾਦੂਕੋਣ ਕਪਿਲ ਦੇਵ ਦੀ ਪਤਨੀ ਦੀ ਭੂਮਿਕਾ 'ਚ ਨਜ਼ਰ ਆਵੇਗੀ।

 

ਨਵੀਂ ਦਿੱਲੀ - ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ '83' ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ 'ਚ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ ਅਤੇ ਟ੍ਰੇਲਰ ਅੱਜ 30 ਨਵੰਬਰ ਨੂੰ ਰਿਲੀਜ਼ ਹੋ ਗਿਆ ਹੈ। ਅੱਜ ਯਾਨੀ ਸੋਮਵਾਰ ਨੂੰ ਮੇਕਰਸ ਨੇ ਇਸ ਫਿਲਮ ਦਾ ਟ੍ਰੇਲਰ ਪ੍ਰਸ਼ੰਸਕਾਂ ਵਿਚਾਲੇ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਜ਼ਰੂਰ ਖੁਸ਼ ਹੋਏ ਹੋਣਗੇ। ਇਸ ਫਿਲਮ 'ਚ ਰਣਵੀਰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ ਅਤੇ ਦੀਪਿਕਾ ਪਾਦੂਕੋਣ ਕਪਿਲ ਦੇਵ ਦੀ ਪਤਨੀ ਦੀ ਭੂਮਿਕਾ 'ਚ ਨਜ਼ਰ ਆਵੇਗੀ। 

83 trailer out83 trailer out

ਫਿਲਮ ਦਾ ਟ੍ਰੇਲਰ ਕਾਫੀ ਉਤਸਾਹਿਤ ਕਰਨ ਵਾਲਾ ਹੈ, ਜਿਸ 'ਚ ਰਣਵੀਰ ਸਿੰਘ ਬਿਲਕੁਲ ਕਪਿਲ ਦੇਵ ਵਰਗੇ ਨਜ਼ਰ ਆ ਰਹੇ ਹਨ ਜੋ 1983 'ਚ ਕ੍ਰਿਕਟ ਵਰਲਡ ਕੱਪ ਲਈ ਲੜਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਫ਼ਿਲਮ ਦੇ ਬਾਕੀ ਕਿਰਦਾਰ ਵੀ ਕਿਸੇ ਤੋਂ ਘੱਟ ਨਹੀਂ ਹਨ। ਰਣਵੀਰ ਸਿੰਘ ਦੀ ਇਸ ਫ਼ਿਲਮ ਦਾ ਟ੍ਰੇਲਰ 3 ਮਿੰਟ 47 ਸੈਕਿੰਡ ਦਾ ਹੈ, ਜਿਸ 'ਚ 1983 ਦੇ ਕ੍ਰਿਕਟ ਵਿਸ਼ਵ ਕੱਪ ਦੀ ਕਹਾਣੀ ਦੇਸ਼ ਭਗਤੀ ਅਤੇ ਜਨੂੰਨ ਦੀ ਮਾਲਾ 'ਚ ਦਿਖਾਈ ਗਈ ਹੈ। ਟ੍ਰੇਲਰ ਬੇਸ਼ੱਕ ਵਿਦੇਸ਼ੀ ਧਰਤੀ 'ਤੇ ਭਾਰਤੀ ਕ੍ਰਿਕਟ ਟੀਮ ਦੀ ਕਮਜ਼ੋਰ ਖੇਡ ਨਾਲ ਸ਼ੁਰੂ ਹੁੰਦਾ ਹੈ, ਪਰ ਜਿਵੇਂ-ਜਿਵੇਂ ਟ੍ਰੇਲਰ ਅੱਗੇ ਵਧਦਾ ਜਾ ਰਿਹਾ ਹੈ, ਫਿਲਮ ਦੇ ਕਿਰਦਾਰਾਂ ਦੀ ਭਾਵਨਾ ਦਰਸ਼ਕਾਂ ਦੇ ਮਨਾਂ 'ਚ ਜਨੂੰਨ ਭਰ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement