
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿਚ ਹੁਣ ਤੱਕ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦਾ ਇਕ ਵੀ ਕੇਸ ਦਰਜ ਨਹੀਂ ਹੋਇਆ ਹੈ।
ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿਚ ਹੁਣ ਤੱਕ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦਾ ਇਕ ਵੀ ਕੇਸ ਦਰਜ ਨਹੀਂ ਹੋਇਆ ਹੈ। ਮਨਸੁਖ ਮੰਡਾਵੀਆ ਨੇ ਮੰਗਲਵਾਰ ਨੂੰ ਰਾਜ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਇਹ ਗੱਲ ਕਹੀ।
Omicron variant
ਉਹਨਾਂ ਕਿਹਾ ਕਿ ਹੁਣ ਤੱਕ ਵਾਇਰਸ ਦੇ ਇਸ ਰੂਪ ਬਾਰੇ ਮਿਲੀ ਜਾਣਕਾਰੀ ਦੇ ਆਧਾਰ 'ਤੇ ਇਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ, “ਅਸੀਂ ਉਹਨਾਂ ਸਾਰੇ ਸ਼ੱਕੀ ਮਾਮਲਿਆਂ ਦੀ ਜਾਂਚ ਕਰ ਰਹੇ ਹਾਂ ਜੋ ਸਾਨੂੰ ਤੁਰੰਤ ਦਿਖਾਈ ਦੇ ਰਹੇ ਹਨ ਹਨ। ਅਸੀਂ ਜੀਨੋਮ ਸੀਕਵੈਂਸਿੰਗ ਦੀ ਪੂਰੀ ਪ੍ਰਕਿਰਿਆ ਨੂੰ ਅਪਣਾ ਰਹੇ ਹਾਂ। ਅਸੀਂ ਕੋਵਿਡ ਮਹਾਂਮਾਰੀ ਦੇ ਸੰਕਟ ਦੌਰਾਨ ਬਹੁਤ ਕੁਝ ਸਿੱਖਿਆ ਹੈ ਅਤੇ ਅੱਜ ਸਾਡੇ ਕੋਲ ਬਹੁਤ ਸਾਰੇ ਸਾਧਨ ਅਤੇ ਪ੍ਰਯੋਗਸ਼ਾਲਾਵਾਂ ਹਨ। ਅਸੀਂ ਕਿਸੇ ਵੀ ਸਥਿਤੀ ਨੂੰ ਸੰਭਾਲ ਸਕਦੇ ਹਾਂ।"
Mansukh L. Mandaviya
ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਵਾਇਰਸ ਨੂੰ ਦੇਸ਼ ਵਿਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਸਾਵਧਾਨੀ ਵਰਤੀ ਜਾ ਰਹੀ ਹੈ। ਰਾਜ ਸਭਾ ਵਿਚ ਸਿਹਤ ਮੰਤਰੀ ਨੇ ਕਿਹਾ ਕਿ ਹੁਣ ਤੱਕ 14 ਦੇਸ਼ਾਂ ਵਿਚ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੇ ਮਾਮਲੇ ਸਾਹਮਣੇ ਆਏ ਹਨ। ਉਹਨਾਂ ਦੱਸਿਆ ਕਿ ਭਾਰਤ ਵਿਚ ਵੀ ਇਸ ਦਾ ਅਧਿਐਨ ਕੀਤਾ ਜਾ ਰਿਹਾ ਹੈ ਪਰ ਦੇਸ਼ ਵਿਚ ਹੁਣ ਤੱਕ ਇਸ ਵੇਰੀਐਂਟ ਦਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।
Omicron variant
ਵਿਸ਼ਵ ਸਿਹਤ ਸੰਗਠਨ ਨੇ ਓਮੀਕਰੋਨ ਨੂੰ ਵੇਰੀਐਂਟ ਆਫ ਕੰਸਰਨ ਘੋਸ਼ਿਤ ਕੀਤਾ ਹੈ। ਸਿਹਤ ਮੰਤਰੀ ਅਨੁਸਾਰ ਭਾਰਤ ਵਿਚ ਇਸ ਸਮੇਂ ਕੋਰੋਨਾ ਮਹਾਂਮਾਰੀ ਕੰਟਰੋਲ ਵਿਚ ਹੈ ਪਰ ਦੇਸ਼ ਬਿਮਾਰੀ ਤੋਂ ਮੁਕਤ ਨਹੀਂ ਹੈ। ਉਹਨਾਂ ਕਿਹਾ ਕਿ ਸਾਨੂੰ ਕੋਰੋਨਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।