ਦਿੱਲੀ ਆਬਕਾਰੀ ਨੀਤੀ: ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ
Published : Nov 30, 2022, 2:52 pm IST
Updated : Nov 30, 2022, 2:52 pm IST
SHARE ARTICLE
ED arrests businessman Amit Arora
ED arrests businessman Amit Arora

ਇਸ ਮਾਮਲੇ ਵਿਚ ਈਡੀ ਵੱਲੋਂ ਇਹ ਛੇਵੀਂ ਗ੍ਰਿਫ਼ਤਾਰੀ ਹੈ।

 

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਹੋਰ ਕਾਰੋਬਾਰੀ ਅਮਿਤ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਰੋੜਾ ਗੁਰੂਗ੍ਰਾਮ ਸਥਿਤ 'ਬਡੀ ਰਿਟੇਲ ਪ੍ਰਾਈਵੇਟ ਲਿਮਟਡ' ਦੇ ਨਿਰਦੇਸ਼ਕ ਹਨ। ਇਸ ਮਾਮਲੇ ਵਿਚ ਈਡੀ ਵੱਲੋਂ ਇਹ ਛੇਵੀਂ ਗ੍ਰਿਫ਼ਤਾਰੀ ਹੈ।

ਸੂਤਰਾਂ ਮੁਤਾਬਕ ਅਰੋੜਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਮੰਗਲਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਉਹਨਾਂ ਦੱਸਿਆ ਕਿ ਅਰੋੜਾ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਜਿੱਥੇ ਜਾਂਚ ਏਜੰਸੀ ਉਸ ਦੀ ਹਿਰਾਸਤ ਲਈ ਬੇਨਤੀ ਕਰੇਗੀ। ਈਡੀ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਤੋਂ ਬਾਅਦ ਕੇਸ ਦਰਜ ਕੀਤਾ ਸੀ।

ਸੀਬੀਆਈ ਨੇ ਇਸ ਮਾਮਲੇ ਵਿਚ ਹਾਲ ਹੀ ਵਿਚ ਦਾਇਰ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਅਮਿਤ ਅਰੋੜਾ ਅਤੇ ਦੋ ਹੋਰ ਮੁਲਜ਼ਮ ਦਿਨੇਸ਼ ਅਰੋੜਾ ਅਤੇ ਅਰਜੁਨ ਪਾਂਡੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ‘ਕਰੀਬੀ ਸਹਿਯੋਗੀ’  ਹਨ ਅਤੇ ਉਹ ਲੋਕ ਸੇਵਕਾਂ ਲਈ ਸ਼ਰਾਬ ਲਾਇਸੈਂਸ ਧਾਰਕਾਂ ਕੋਲੋਂ ਇਕੱਠੇ ਕੀਤੇ ਗਏ ਪੈਸੇ ਦੇ ‘ਗੈਰ-ਕਾਨੂੰਨੀ ਵਿੱਤੀ ਪ੍ਰਬੰਧਨ ਅਤੇ ਹੇਰਾਫੇਰ ਵਿਚ ਸਰਗਰਮੀ ਨਾਲ ਸ਼ਾਮਲ ਸੀ।'

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement