Gujarat Election 2022: ਸੂਬੇ ’ਚ 290 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ ਅਤੇ ਸ਼ਰਾਬ ਜ਼ਬਤ
Published : Nov 30, 2022, 8:38 pm IST
Updated : Nov 30, 2022, 8:38 pm IST
SHARE ARTICLE
Gujarat polls: Cash, drugs, liquor worth over 290 crore seized
Gujarat polls: Cash, drugs, liquor worth over 290 crore seized

ਇਸ ਵਾਰ ਹੋਈ ਜ਼ਬਤੀ ਗੁਜਰਾਤ ਵਿਧਾਨ ਸਭਾ ਚੋਣਾਂ 2017 ਦੌਰਾਨ ਹੋਈ ਕੁੱਲ ਜ਼ਬਤੀ ਤੋਂ 10 ਗੁਣਾ ਜ਼ਿਆਦਾ ਹੈ।

 

ਨਵੀਂ ਦਿੱਲੀ:  ਚੁਣਾਵੀ ਸੂਬੇ ਗੁਜਰਾਤ ਵਿਚ ਹੁਣ ਤੱਕ 290 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਤੋਹਫ਼ੇ ਜ਼ਬਤ ਕੀਤੇ ਜਾ ਚੁੱਕੇ ਹਨ। ਇਸ ਵਾਰ ਹੋਈ ਜ਼ਬਤੀ ਗੁਜਰਾਤ ਵਿਧਾਨ ਸਭਾ ਚੋਣਾਂ 2017 ਦੌਰਾਨ ਹੋਈ ਕੁੱਲ ਜ਼ਬਤੀ ਤੋਂ 10 ਗੁਣਾ ਜ਼ਿਆਦਾ ਹੈ। ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਚੋਣ ਕਮਿਸ਼ਨ ਅਨੁਸਾਰ ਸੂਬੇ ਵਿਚ ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਦੁਆਰਾ ਨਿਗਰਾਨੀ ਦੇ ਨਤੀਜੇ ਵਜੋਂ ਰਿਕਾਰਡ ਬਰਾਮਦਗੀ ਹੋਈ ਹੈ।

ਕਮਿਸ਼ਨ ਨੇ ਕਿਹਾ ਕਿ ਏਟੀਐਸ ਗੁਜਰਾਤ ਦੇ ਅਧਿਕਾਰੀਆਂ ਦੀ ਇਕ ਟੀਮ ਦੀ ਅਗਵਾਈ ਵਿਚ ਵਡੋਦਰਾ (ਦਿਹਾਤੀ) ਅਤੇ ਵਡੋਦਰਾ ਸ਼ਹਿਰ ਵਿਚ ਇਕ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਟੀਮ ਨੇ ਨਸ਼ੀਲੇ ਪਦਾਰਥ (ਮੈਫੇਡ੍ਰੋਨ) ਬਣਾਉਣ ਵਾਲੇ ਦੋ ਯੂਨਿਟਾਂ ਦੀ ਪਛਾਣ ਕੀਤੀ ਹੈ ਅਤੇ ਲਗਭਗ 478 ਕਰੋੜ ਰੁਪਏ ਦੀ ਕੀਮਤ ਦਾ 143 ਕਿਲੋਗ੍ਰਾਮ ਮੈਫੇਡ੍ਰੋਨ ਜ਼ਬਤ ਕੀਤਾ ਹੈ। ਇਸ ਸਬੰਧ ਵਿਚ ਪੰਜ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।

ਕਮਿਸ਼ਨ ਨੇ ਕਿਹਾ ਕਿ ਇਹ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਵਿਸਤ੍ਰਿਤ ਜਾਣਕਾਰੀ ਉਪਲਬਧ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਕੁੱਲ ਜ਼ਬਤੀ 27.21 ਕਰੋੜ ਰੁਪਏ ਸੀ। ਇਸ ਵਾਰ 29 ਨਵੰਬਰ ਤੱਕ ਕੁੱਲ ਜ਼ਬਤੀ 290.24 ਕਰੋੜ ਰੁਪਏ ਸੀ ਜੋ ਕਿ 2017 ਦੀਆਂ ਜ਼ਬਤੀਆਂ ਨਾਲੋਂ 10.66 ਗੁਣਾ ਵੱਧ ਹੈ।

ਗੁਜਰਾਤ ਏਟੀਐਸ ਦੀ ਕਾਰਵਾਈ ਵਿਚ ਜ਼ਬਤ ਕੀਤੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਤੋਂ ਇਲਾਵਾ 61.96 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।ਕਮਿਸ਼ਨ ਦੇ ਅੰਕੜਿਆਂ ਅਨੁਸਾਰ ਸੂਬੇ ਵਿਚੋਂ 14.88 ਕਰੋੜ ਰੁਪਏ ਦੀ ਚਾਰ ਲੱਖ ਲੀਟਰ ਤੋਂ ਵੱਧ ਸ਼ਰਾਬ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁਜਰਾਤ 'ਚ ਸ਼ਰਾਬ 'ਤੇ ਪਾਬੰਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement