
ਹਾਦਸੇ 'ਚ 3 ਲੋਕ ਗੰਭੀਰ ਰੂਪ 'ਚ ਝੁਲਸੇ
ਫਿਰੋਜ਼ਾਬਾਦ: ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਦੇ ਜਸਰਾਣਾ ਵਿੱਚ ਮੰਗਲਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਦਰਅਸਲ ਇੱਥੇ ਇਕ ਇਲੈਕਟ੍ਰੋਨਿਕਸ ਅਤੇ ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਲੋਕ ਜ਼ਿੰਦਾ ਸੜ ਗਏ। ਹਾਦਸੇ 'ਚ 3 ਲੋਕ ਗੰਭੀਰ ਰੂਪ 'ਚ ਝੁਲਸ ਗਏ ਹਨ।
ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਜਲਦਬਾਜ਼ੀ 'ਚ ਹਾਦਸੇ ਦੀ ਸੂਚਨਾ ਪੁਲਿਸ ਅਤੇ ਫਾਇਰ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
ਫ਼ਿਰੋਜ਼ਾਬਾਦ ਦੇ ਐਸਪੀ ਆਸ਼ੀਸ਼ ਤਿਵਾਰੀ ਨੇ ਦੱਸਿਆ ਕਿ ਇਹ ਘਟਨਾ ਜਸਰਾਣਾ ਇਲਾਕੇ ਦੇ ਪਦਮ ਸ਼ਹਿਰ ਦੀ ਹੈ। ਇੱਥੇ ਇੱਕ ਇਨਵਰਟਰ ਵਿੱਚ ਸ਼ਾਰਟ ਸਰਕਟ ਹੋ ਗਿਆ। ਜਿਸ ਨੇ ਭਿਆਨਕ ਅੱਗ ਦਾ ਰੂਪ ਧਾਰਨ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ 4 ਬੱਚੇ ਵੀ ਸ਼ਾਮਲ ਹਨ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਮੌਕੇ 'ਤੇ ਮੌਜੂਦ ਹਨ।