Haryana News: ਹਰਿਆਣਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਇਕ ਬਦਮਾਸ਼ ਨੂੰ ਲੱਗੀ ਗੋਲੀ

By : GAGANDEEP

Published : Nov 30, 2023, 1:32 pm IST
Updated : Nov 30, 2023, 2:14 pm IST
SHARE ARTICLE
 An encounter between police and miscreants in Haryana
An encounter between police and miscreants in Haryana

Haryana News: ਫੜਿਆ ਗਿਆ ਮੁਲਜ਼ਮ ਕਤਲ ਦੇ ਮਾਮਲੇ ਵਿਚ ਸੀ ਆਰੋਪੀ

 An encounter between police and miscreants in Haryana: ਹਰਿਆਣਾ ਦੇ ਫਰੀਦਾਬਾਦ 'ਚ ਵੀਰਵਾਰ ਨੂੰ ਸਪੈਸ਼ਲ ਟਾਸਕ ਫੋਰਸ (STF) ਅਤੇ ਹਥੋੜਾ ਗੈਂਗ ਦੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਕਈ ਰਾਊਂਡ ਕਰਾਸ ਫਾਇਰਿੰਗ ਹੋਈ। ਇਸ ਦੌਰਾਨ ਬਦਮਾਸ਼ ਦੀ ਲੱਤ 'ਚ ਗੋਲੀ ਲੱਗ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਨੂੰ ਇਲਾਜ ਲਈ ਬਾਦਸ਼ਾਹ ਖਾਨ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Who is Nikhil Gupta? ਕੌਣ ਹੈ ਨਿਖਿਲ ਗੁਪਤਾ, ਜਿਸ ’ਤੇ ਲੱਗੇ ਅਮਰੀਕਾ ਵਿਚ ਪੰਨੂ ਦੀ ਹਤਿਆ ਦੀ ਸਾਜ਼ਸ਼ ਰਚਣ ਦੇ ਇਲਜ਼ਾਮ

ਸ਼ੁਰੂਆਤੀ ਜਾਣਕਾਰੀ ਮੁਤਾਬਕ ਮੁਕਾਬਲੇ 'ਚ ਜ਼ਖ਼ਮੀ ਹੋਇਆ ਅਪਰਾਧੀ ਪਲਵਲ ਦਾ ਰਹਿਣ ਵਾਲਾ ਮਨੀਸ਼ ਹੈ। ਜੋ ਗੁਰੂਗ੍ਰਾਮ ਦੇ ਸੋਹਨਾ ਥਾਣੇ ਵਿਚ ਲੋੜੀਂਦਾ ਹੈ। ਉਸ 'ਤੇ 10,000 ਰੁਪਏ ਦਾ ਇਨਾਮ ਹੈ। ਪਲਵਲ ਦੀ ਐਸ.ਟੀ.ਐਫ. ਉਸ ਦੇ ਪਿੱਛੇ ਲੱਗੀ ਹੋਈ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਦਮਾਸ਼ ਪੱਲਾ ਇਲਾਕੇ 'ਚ ਰਹਿ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤ-ਆਸਟ੍ਰੇਲੀਆ ਮੁਕਾਬਲੇ ਦੌਰਾਨ ਨਹੀਂ ਹੋਇਆ ਹਨੂੰਮਾਨ ਚਾਲੀਸਾ ਦਾ ਪਾਠ, ਵਾਇਰਲ ਵੀਡੀਓ ਐਡੀਟੇਡ ਹੈ

ਜਦੋਂ ਐਸਟੀਐਫ ਦੀ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਦੇ ਜਵਾਬ ਵਿੱਚ ਐਸਟੀਐਫ ਨੇ ਵੀ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਅਪਰਾਧੀ ਨੂੰ ਗੋਲੀ ਲੱਗ ਗਈ ਅਤੇ ਉਹ ਉੱਥੇ ਹੀ ਡਿੱਗ ਗਿਆ। ਫਿਰ ਟੀਮ ਉਸ ਨੂੰ ਫੜ ਕੇ ਹਸਪਤਾਲ ਲੈ ਆਈ। ਹੁਣ ਫਰੀਦਾਬਾਦ ਕ੍ਰਾਈਮ ਬ੍ਰਾਂਚ ਅਤੇ STF ਪਲਵਲ ਦੀ ਟੀਮ ਮੌਕੇ 'ਤੇ ਜਾਂਚ 'ਚ ਲੱਗੀ ਹੋਈ ਹੈ। ਉਸ ਨੂੰ ਪਨਾਹ ਦੇਣ ਵਾਲਿਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਸੂਤਰਾਂ ਮੁਤਾਬਕ ਗ੍ਰਿਫਤਾਰ ਅਪਰਾਧੀ ਮਨੀਸ਼ ਪਲਵਲ ਦੇ ਰਾਮਨਗਰ ਦਾ ਰਹਿਣ ਵਾਲਾ ਹੈ। ਉਸ ਨੇ ਹਥੋੜਾ ਗੈਂਗ ਨਾਲ ਮਿਲ ਕੇ ਗੁਰੂਗ੍ਰਾਮ ਦੇ ਸੋਹਨਾ ਇਲਾਕੇ 'ਚ ਇਕ ਫਾਰਮ ਹਾਊਸ 'ਚ ਇਕ ਨੌਜਵਾਨ ਦੀ ਹਥੌੜੇ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ ਮੁਲਜ਼ਮ ਫਰਾਰ ਸੀ। ਫਿਲਹਾਲ ਪੁਲਿਸ ਨੇ ਇਸ ਸਬੰਧੀ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ।

Location: India, Haryana, Faridabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement