Delhi News: ਲੇਡੀਜ਼ ਅੰਡਰਗਾਰਮੈਂਟਸ ’ਤੇ ਸਿੱਖਾਂ ਦਾ ਧਾਰਮਿਕ ਚਿੰਨ੍ਹ ਛਾਪਣ ਦਾ ਮਾਮਲਾ; ਪੁਲਿਸ ਹਿਰਾਸਤ ਵਿਚ ਦੁਕਾਨਦਾਰ
Published : Nov 30, 2023, 12:01 pm IST
Updated : Nov 30, 2023, 2:01 pm IST
SHARE ARTICLE
Sikh Religious Symbol on undergarments Shopkeeper booked
Sikh Religious Symbol on undergarments Shopkeeper booked

295-A ਤਹਿਤ ਮਾਮਲਾ ਦਰਜ

Delhi News: ਰਾਜਧਾਨੀ ਦਿੱਲੀ ਵਿਚ ਏਸ਼ੀਆ ਦੇ ਸੱਭ ਤੋਂ ਵੱਡੇ ਥੋਕ ਬਾਜ਼ਾਰ ਗਾਂਧੀਨਗਰ ਦੇ ਸੁਭਾਸ਼ ਰੋਡ 'ਤੇ ਸਥਿਤ ਇਕ ਦੁਕਾਨਦਾਰ ਵਲੋਂ ਔਰਤਾਂ ਦੇ ਅੰਡਰਗਾਰਮੈਂਟਸ 'ਤੇ ਸਿੱਖ ਕੌਮ ਦਾ ਪ੍ਰਤੀਕ ਖੰਡਾ ਛਾਪਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਮਾਮਲੇ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਦੋਂ ਸਿੱਖਾਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਦੁਕਾਨਦਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਇਹ ਅੰਡਰਗਾਰਮੈਂਟ ਨਾ ਵੇਚਣ। ਜਦੋਂ ਸਿੱਖ ਦੁਕਾਨਦਾਰ ਨੂੰ ਸਮਝਾ ਰਹੇ ਸਨ ਤਾਂ ਦੁਕਾਨਦਾਰ ਨੇ ਉਨ੍ਹਾਂ ਨਾਲ ਮਾੜਾ ਵਿਵਹਾਰ ਕੀਤਾ।

ਸ਼ਿਕਾਇਤ ਮਿਲਣ ਮਗਰੋਂ ਗਾਂਧੀਨਗਰ ਪੁਲਿਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੁਕਾਨਦਾਰ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸਾਰਾ ਸਮਾਨ ਅਪਣੇ ਕਬਜ਼ੇ ਵਿਚ ਲੈ ਲਿਆ। ਦੁਕਾਨਦਾਰ ਵਿਰੁਧ ਕਾਰਵਾਈ ਕਰਦਿਆਂ ਥਾਣਾ ਗਾਂਧੀਨਗਰ ਵਿਚ ਆਈਪੀਸੀ ਦੀ ਧਾਰਾ 295ਏ ਤਹਿਤ ਮਾਮਲਾ ਦਰਜ ਕੀਤਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement