Gurpatwant Pannu News: ਪੰਨੂ ਦੀ ਹਤਿਆ ਦੀ ਸਾਜ਼ਸ਼ ਦੇ ਇਲਜ਼ਾਮ ’ਤੇ ਭਾਰਤ ਨੇ ਦਿਤਾ ਜਵਾਬ, ਨਾਲ ਹੀ ਕੈਨੇਡਾ ਨੂੰ ਲੈ ਕੇ ਕੀਤੀ ਇਹ ਟਿਪਣੀ
Published : Nov 30, 2023, 1:56 pm IST
Updated : Nov 30, 2023, 1:56 pm IST
SHARE ARTICLE
MEA Spokesperson Arindam Bagchi
MEA Spokesperson Arindam Bagchi

ਕੈਨੇਡਾ ਨੇ ਲਗਾਤਾਰ ਭਾਰਤ ਵਿਰੋਧੀ ਕੱਟੜਪੰਥੀਆਂ ਨੂੰ ਥਾਂ ਦਿਤੀ: ਅਰਿੰਦਮ ਬਾਗਚੀ

Gurpatwant Pannu News: ਵਿਦੇਸ਼ ਮੰਤਰਾਲੇ ਨੇ ਅਮਰੀਕਾ ਵਲੋਂ ਇਕ ਭਾਰਤੀ ਵਿਅਕਤੀ ਨਿਖਿਲ ਗੁਪਤਾ ਨੂੰ ਕਤਲ ਦੀ ਸਾਜ਼ਸ਼ ਰਚਣ ਦੇ ਦੋਸ਼ ਵਿਚ ਦੋਸ਼ੀ ਠਹਿਰਾਏ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰੀ ਨੀਤੀ ਦੇ ਵੀ ਉਲਟ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜਿਵੇਂ ਕਿ ਅਸੀਂ ਪਹਿਲਾਂ ਕਿਹਾ ਹੈ, ਅਮਰੀਕਾ ਨਾਲ ਦੁਵੱਲੇ ਸੁਰੱਖਿਆ ਸਹਿਯੋਗ 'ਤੇ ਚਰਚਾ ਦੌਰਾਨ, ਅਮਰੀਕੀ ਪੱਖ ਨੇ ਸੰਗਠਿਤ ਅਪਰਾਧੀਆਂ, ਬੰਦੂਕਧਾਰੀਆਂ ਅਤੇ ਅਤਿਵਾਦੀਆਂ ਵਿਚਕਾਰ ਗਠਜੋੜ ਨਾਲ ਸਬੰਧਤ ਕੁੱਝ ਜਾਣਕਾਰੀਆਂ ਸਾਂਝੀਆਂ ਕੀਤੀਆਂ।

ਅਸੀਂ ਅਜਿਹੀ ਸੂਚਨਾ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਨੂੰ ਘੋਖਣ ਲਈ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।ਅਰਿੰਦਮ ਬਾਗਚੀ ਨੇ ਅੱਗੇ ਦਸਿਆ ਕਿ ਕਮੇਟੀ ਦੇ ਨਤੀਜਿਆਂ 'ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਅਸੀਂ ਅਜਿਹੇ ਸੁਰੱਖਿਆ ਮਾਮਲਿਆਂ ਬਾਰੇ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।

ਕੈਨੇਡਾ ਨੇ ਲਗਾਤਾਰ ਭਾਰਤ ਵਿਰੋਧੀ ਕੱਟੜਪੰਥੀਆਂ ਨੂੰ ਥਾਂ ਦਿਤੀ: ਅਰਿੰਦਮ ਬਾਗਚੀ

ਕੈਨੇਡਾ ਦੇ ਮੁੱਦੇ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ''ਜਿਥੋਂ ਤਕ ਕੈਨੇਡਾ ਦਾ ਸਵਾਲ ਹੈ, ਅਸੀਂ ਕਿਹਾ ਹੈ ਕਿ ਉਨ੍ਹਾਂ ਨੇ ਲਗਾਤਾਰ ਭਾਰਤ ਵਿਰੋਧੀ ਕੱਟੜਪੰਥੀਆਂ ਨੂੰ ਥਾਂ ਦਿਤੀ ਹੈ ਅਤੇ ਇਹ ਅਸਲ 'ਚ ਇਸ ਮੁੱਦੇ ਦਾ ਮੂਲ ਹੈ। ਕੈਨੇਡਾ 'ਚ ਸਾਡੇ ਕੂਟਨੀਤਕ ਨੁਮਾਇੰਦਿਆਂ ਨੇ ਇਸ ਦਾ ਖਮਿਆਜ਼ਾ ਭੁਗਤਿਆ ਹੈ। ਇਸ ਲਈ, ਅਸੀਂ ਕੈਨੇਡਾ ਸਰਕਾਰ ਤੋਂ ਡਿਪਲੋਮੈਟਿਕ ਰਿਲੇਸ਼ਨਜ਼ 'ਤੇ ਵਿਏਨਾ ਕਨਵੈਨਸ਼ਨ ਦੇ ਤਹਿਤ ਅਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦੀ ਉਮੀਦ ਕਰਦੇ ਹਾਂ। ਅਸੀਂ ਅਪਣੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਦੇਖੀ ਹੈ ਅਤੇ ਇਹ ਅਸਵੀਕਾਰਨਯੋਗ ਹੈ।"

(For more news apart from Gurpatwant Pannu Matter India Slams Canada Justin Trudeau News, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement