ਧਾਰਾ 370 ਹਟਾਉਣ ਦੌਰਾਨ ਹਿਰਾਸਤ 'ਚ ਲਏ ਪੰਜ ਆਗੂ ਰਿਹਾਅ
Published : Dec 30, 2019, 8:16 pm IST
Updated : Dec 30, 2019, 8:16 pm IST
SHARE ARTICLE
file photo
file photo

ਫ਼ੈਸਲੇ ਦਾ ਵਿਰੋਧ ਕਰਨ ਕਾਰਨ ਲਿਆ ਸੀ ਹਿਰਾਸਤ 'ਚ

ਸ੍ਰੀਨਗਰ : ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਮਾਹੌਲ ਖ਼ਰਾਬ ਹੋਣ ਦੇ ਸ਼ੰਕਿਆਂ ਤਹਿਤ ਸਥਾਨਕ ਕਈ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਹੁਣ ਵਾਦੀ 'ਚ ਹਾਲਾਤ ਆਮ ਵਰਗੇ ਹੋਣ ਬਾਅਦ ਇਨ੍ਹਾਂ ਆਗੂਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਇਸੇ ਤਹਿਤ 5 ਹੋਰ ਆਗੂਆਂ ਨੂੰ ਰਿਹਾਅ ਕੀਤਾ ਗਿਆ ਹੈ। ਇਨ੍ਹਾਂ ਵਿਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਦੋ ਸਾਬਕਾ ਵਿਧਾਇਕ, ਨੈਸ਼ਨਲ ਕਾਨਫ਼ਰੰਸ ਦੇ ਦੋ ਸਾਬਕਾ ਵਿਧਾਇਕ ਅਤੇ ਇਕ ਆਜ਼ਾਦ ਵਿਧਾਇਕ ਸ਼ਾਮਲ ਹਨ।

PhotoPhoto

ਇਹ ਸਾਰੇ ਆਗੂਆਂ ਨੂੰ ਸੂਬੇ 'ਚੋਂ ਧਾਰਾ 370 ਹਟਾਉਣ ਤੋਂ ਬਾਅਦ ਹਿਰਾਸਤ ਵਿਚ ਲਿਆ ਗਿਆ ਸੀ। ਇਨ੍ਹਾਂ ਆਗੂਆਂ ਨੇ ਸੂਬੇ 'ਚ ਧਾਰਾ 370 ਹਟਾਏ ਜਾਣ ਦਾ ਵਿਰੋਧ ਕੀਤਾ ਸੀ ਜਿਸ ਕਰਨ ਇਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਉੱਥੇ ਹੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ, ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਨੂੰ ਹਾਲੇ ਵੀ ਹਿਰਾਸਤ 'ਚ ਰੱਖਿਆ ਗਿਆ ਹੈ।

PhotoPhoto

ਇਨ੍ਹਾਂ ਆਗੂਆਂ 'ਚ ਇਸ਼ਫਾਕ ਜੱਬਾਰ, ਗੁਲਾਮ ਨਬੀ ਭੱਟ (ਨੈਸ਼ਨਲ ਕਾਨਫ਼ਰੰਸ), ਬਸ਼ੀਰ ਮੀਰ (ਕਾਂਗਰਸ), ਜਹੂਰ ਮੀਰ ਅਤੇ ਯਾਸਿਰ ਰੇਸ਼ੀ (ਪੀਡੀਪੀ) ਸ਼ਾਮਲ ਹਨ। ਇਨ੍ਹਾਂ ਆਗੂਆਂ ਨੂੰ ਬੀਤੀ 5 ਅਗੱਸਤ ਨੂੰ ਸੂਬਾ ਪ੍ਰਸ਼ਾਸਨ ਨੇ ਉਸ ਸਮੇਂ ਹਿਰਾਸਤ 'ਚ ਲਿਆ ਸੀ ਜਦੋਂ ਕੇਂਦਰ ਦੀ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਦਾ ਐਲਾਨ ਕੀਤਾ ਸੀ।

PhotoPhoto

ਇਸ ਤੋਂ ਪਹਿਲਾਂ ਵਾਦੀ 'ਚ ਐਤਵਾਰ ਨੂੰ ਵੀ ਪੀਡੀਪੀ ਨੇ ਜੰਮੂ-ਕਸ਼ਮੀਰ ਦੇ ਸਿਆਸੀ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਇਸ ਮਸਲੇ  ਨੂੰ ਲੈ ਕੇ ਪਾਰਟੀ ਲਗਾਤਾਰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੀ ਸੀ। ਪੀਡੀਪੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਸੀ ਕਿ ਮੌਜੂਦਾ ਹਾਲਾਤ ਠੀਕ ਨਹੀਂ ਹਨ ਅਤੇ ਲੋਕਤੰਤਰ ਨੂੰ ਕਮਜੋਰ ਕਰ ਰਹੇ ਹਨ। ਪੀਡੀਪੀ ਨੇ ਇਸ ਦੀ ਤੁਲਨਾ ਐਮਰਜੈਂਸੀ ਨਾਲ ਕੀਤੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement