ਖੇਤੀ ਕਾਨੂੰਨ: ਛੇਵੇਂ ਗੇੜ ਦੀ ਮੀਟਿੰਗ 2 ਮੰਗਾਂ ਦੇ ਨਿਪਟਾਰੇ ਨਾਲ ਖ਼ਤਮ, ਅਗਲੀ ਮੀਟਿੰਗ 4 ਜਨਵਰੀ ਨੂੰ
Published : Dec 30, 2020, 7:40 pm IST
Updated : Dec 30, 2020, 8:35 pm IST
SHARE ARTICLE
Narendra Tomar
Narendra Tomar

ਕਿਸਾਨ ਆਗੂਆਂ ਅਤੇ ਖੇਤੀਬਾੜੀ ਮੰਤਰੀ ਵਲੋਂ ਮੀਟਿੰਗ ਸਫ਼ਲ ਕਰਾਰ, 50 ਪ੍ਰਤੀਸ਼ਤ ਮਸਲਾ ਹੱਲ

ਨਵੀਂ ਦਿੱਲੀ : ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਚਾਰ ਵਿਚੋਂ ਦੋ ਮੰਗਾਂ ਦੇ ਨਿਪਟਾਰੇ ਨਾਲ ਖ਼ਤਮ ਹੋ ਗਈ ਹੈ। ਭਾਵੇਂ ਇਸ ਦੌਰਾਨ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੰਗਾਂ ਮੰਨ ਲਈਆਂ ਹਨ ਪਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਮੁੱਦੇ ’ਤੇ ਪੇਚ ਅੜ ਗਿਆ ਹੈ। ਮੀਟਿੰਗ ਖ਼ਾਸ ਗੱਲ ਇਹ ਰਹੀ ਕਿ ਦੋਵਾਂ ਧਿਰਾਂ ਵਿਚਾਲੇ ਬਣਿਆ ਡੈਡ-ਲਾਕ ਟੁੱਟ ਗਿਆ ਹੈ ਅਤੇ ਮੀਟਿੰਗ ਖ਼ਤਮ ਹੁੰਦਿਆਂ ਹੀ ਸੱਤਵੇਂ ਦੌਰ ਦੀ ਮੀਟਿੰਗ 4 ਜਨਵਰੀ ਨੂੰ ਹੋਣ ਦਾ ਐਲਾਨ ਹੋ ਗਿਆ ਹੈ।

 TomarTomar

ਸਰਕਾਰ ਨੇ ਪਰਾਲੀ ਵਾਲੇ ਆਰਡੀਨੈਂਸ ’ਤੇ ਕਿਸਾਨਾਂ ਨੂੰ ਭਰੋਸਾ ਦਿਤਾ ਹੈ ਕਿ ਕਿਸਾਨਾਂ ਨੂੰ ਇਸ ਆਰਡੀਨੈਂਸ ਵਿਚੋਂ ਬਾਹਰ ਰੱਖਿਆ ਜਾਵੇਗਾ ਜਦਕਿ ਬਿਜਲੀ ਸੋਧ ਬਿੱਲ ਨੂੰ ਨਾ ਲਿਆਉਣ ਦਾ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਮੀਟਿੰਗ ਨੂੰ ਸਫ਼ਲ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਦੋ ਮੁੱਦਿਆਂ ’ਤੇ ਆਪਸੀ ਸਹਿਮਤੀ ਬਣ ਗਈ ਹੈ। ਪ੍ਰਦੂਸ਼ਣ ਦੇ ਮੁੱਦੇ ’ਤੇ ਦੋਵਾਂ ਮੁੱਦਿਆਂ ’ਤੇ ਰਜ਼ਾਮੰਦੀ ਹੋ ਗਈ ਹੈ। ਇਸੇ ਤਰ੍ਹਾਂ ਬਿਜਲੀ ਬਿੱਲ ਲਿਆਉਣ ਤੋਂ ਵੀ ਸਰਕਾਰ ਪਿਛੇ ਹੱਟ ਗਈ ਹੈ। ਮੰਤਰੀ ਮੁਤਾਬਕ ਕਿਸਾਨਾਂ ਦੀਆਂ ਚਾਰ ਮੰਗਾਂ ਸਨ ਜਿਨ੍ਹਾਂ ਵਿਚੋਂ ਦੋ ਮੰਗਾਂ ਪੂਰੀਆਂ ਹੋ ਗਈਆਂ ਹਨ ਜਦਕਿ ਦੋ ਬਾਕੀ ਰਹਿ ਗਈਆਂ ਹਨ। 

Kisan UnionsKisan Unions

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਖੇਤੀ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਚਲੀਆਂ ਸ਼ੰਕਾਵਾਂ ਬਾਰੇ ਪੁਛਿਆ ਹਨ ਜਿਨ੍ਹਾਂ ’ਤੇ ਸਰਕਾਰ ਖੁਲ੍ਹੇ ਮੰਨ ਨਾਲ ਵਿਚਾਰ ਕਰਨ ਲਈ ਤਿਆਰ ਹੈ। ਐਮ.ਐਸ.ਪੀ. ’ਤੇ ਕਾਨੂੰਨੀ ਗਾਰੰਟੀ ਲਈ ਗੱਲਬਾਤ ਚਾਰ ਤਰੀਕ ਦੀ ਮੀਟਿੰਗ ਵਿਚ ਹੋਵੇਗੀ। 

Farmers UnionsFarmers Unions

ਦੂਜੇ ਪਾਸੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਮੀਟਿੰਗ ਨੂੰ ਚੰਗੇ ਮਾਹੌਲ ਵਿਚ ਹੋਈ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਦੋ ਮੰਗਾਂ ਮੰਨ ਲਈਆਂ ਗਈਆਂ ਹਨ ਜਦਕਿ ਰਹਿੰਦੀਆਂ ਮੰਗਾਂ ’ਤੇ ਗੱਲਬਾਤ ਅਗਲੀ 4 ਤਰੀਕ ਦੀ ਮੀਟਿੰਗ ਵਿਚ ਹੋਵੇਗੀ।    

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement