ਬਜ਼ੁਰਗ ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਹੁਣ ਦੱਸਾਂਗੇ ਸਰਕਾਰ ਨੂੰ ਆਪਣੀ ਤਾਕਤ
Published : Dec 30, 2020, 10:08 pm IST
Updated : Dec 30, 2020, 10:08 pm IST
SHARE ARTICLE
farmer protesr
farmer protesr

ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤਕ ਖੇਤੀਬਾੜੀ ਵਿਰੋਧੀ ਬਣੇ ਕਾਨੂੰਨ ਰੱਦ ਨਹੀਂ ਕਰਦੀ ਅਸੀਂ ਉਸ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਾਂਗੇ

ਨਵੀਂ ਦਿੱਲੀ,  ( ਸੈਸ਼ਵ ਨਾਗਰਾ ) : ਦਿੱਲੀ ਬਾਰਡਰ ‘ਤੇ ਕਿਸਾਨ ਬਜ਼ੁਰਗਾਂ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਨੂੰਨ ਰੱਦ ਨਹੀਂ ਅਸੀਂ ਉਦੋਂ ਤੱਕ ਅਸੀਂ ਵਾਪਸ ਨਹੀਂ ਮੁੜਾਂਗੇ । ਬਜ਼ੁਰਗ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤਕ ਖੇਤੀਬਾੜੀ ਵਿਰੋਧੀ ਬਣੇ ਕਾਨੂੰਨ ਰੱਦ ਨਹੀਂ ਕਰਦੀ ਅਸੀਂ ਉਸ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਾਂਗੇ ਇਸ ਲਈ ਭਾਵੇਂ ਸਾਨੂੰ ਆਪਣੀਆਂ ਕੁਰਬਾਨੀਆਂ ਹੀ ਕਿਉਂ ਨਾ ਦੇਣੀਆਂ ਪੈਣ। 

photophotoਕਿਸਾਨ  ਬਜ਼ੁਰਗਾਂ ਨੇ ਕਿਹਾ ਕਿ ਦੇਸ਼ ਦੀ ਕਿਸਾਨ ਹੁਣ ਫੈਸਲਾ ਕਰ ਚੁੱਕੇ ਹਨ, ਉਨ੍ਹਾਂ ਕਿਹਾ ਕਿ ਇਹ ਲੜਾਈ ਹੁਣ ਆਰ ਪਾਰ ਦੀ ਲੜਾਈ ਹੈ, ਕਿਸਾਨ ਛੇ ਮਹੀਨਿਆਂ ਦਾ ਰਾਸ਼ਨ ਲੈ ਕੇ ਆਪਣੇ ਨਾਲ ਆਏ ਹਨ, ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਨੂੰ ਜਾਰੀ ਰੱਖਣਗੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਦੇਸ਼ ਦੇ ਹਰ ਤਬਕੇ ਦੇ ਲਈ ਖਤਰਨਾਕ ਹਨ । ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨ ਪਾਸ ਹੋ ਜਾਣ ਨਾਲ ਦੇਸ਼ ਦੀ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ

photophotoਬਜ਼ੁਰਗ ਕਿਸਾਨਾਂ ਨੇ ਕਿਹਾ ਕਿ ਇਹ ਕਿਸਾਨੀ ਅੰਦੋਲਨ ਇਕੱਲੇ ਹਰਿਆਣੇ ਪੰਜਾਬ ਦੇ ਕਿਸਾਨਾਂ ਦਾ ਨਹੀਂ ਰਿਹਾ, ਇਸ ਅੰਦੋਲਨ ਵਿਚ ਬੱਚੇ, ਬਜ਼ੁਰਗ, ਨੌਜਵਾਨ ਅਤੇ ਔਰਤਾਂ ਸਾਰੇ ਸ਼ਾਮਿਲ ਹਨ, ਜੋ ਸਰਕਾਰ  ਦੇ ਖ਼ਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਹਨ,  ਬਜ਼ੁਰਗਾਂ ਨੇ ਕਿਹਾ ਕਿ ਸਾਡਾ ਕਿਸਾਨੀ ਸੰਘਰਸ਼ ਸ਼ਾਂਤਮਈ ਸੀ ਅਤੇ ਸ਼ਾਂਤਮਈ ਰਹੇਗਾ , ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਸਰਕਾਰ  ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਬਦਨਾਮ ਕਰਨਾ ਬੰਦ ਕਰ ਦੇਵੇ । ਬਜ਼ੁਰਗ ਕਿਸਾਨਾਂ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਸੰਘਰਸ਼ ਸ਼ਾਂਤਮਈ ਹੈ ਇਸ ਨੂੰ ਸ਼ਾਂਤਮਈ ਅਤੇ ਅਨੁਸ਼ਾਸਨ ਵਿੱਚ ਰੱਖਣ ਲਈ ਸਾਡਾ ਸਾਥ ਦਿਉ ਤਾਂ ਸੰਘਰਸ਼ ਨੂੰ ਜਿੱਤ ਕੇ ਵਾਪਸ ਘਰਾਂ ਨੂੰ ਪਰਤੀਏ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement