
ਕਿਹਾ ਕਿ ਜੇਕਰ ਥੋੜ੍ਹੀ ਜਿਹੀ ਵੀ ਦੇਸ਼ ਭਗਤੀ ਹੈ ਤਾਂ ਕਿਸਾਨਾਂ ਦੇ ਖ਼ਿਲਾਫ ਬਣਾਏ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗੇ ।
ਪਟਿਆਲਾ : ਪੰਜਾਬ ਪੁਲਿਸ ਦੇ ਸਾਬਕਾ ਡੀ ਆਈ ਜੀ ਹਰਿੰਦਰ ਸਿੰਘ ਚਾਹਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਜੇਕਰ ਥੋੜ੍ਹੀ ਜਿਹੀ ਵੀ ਦੇਸ਼ ਭਗਤੀ ਹੈ ਤਾਂ ਕਿਸਾਨਾਂ ਦੇ ਖ਼ਿਲਾਫ ਬਣਾਏ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗੇ । ਕਿਸਾਨਾਂ ਦੇ ਹੱਕ ‘ਚ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਵਿੱਚ ਪਹੁੰਚੇ ਸਾਬਕਾ ਡੀਆਈਜੀ ਹਰਿੰਦਰ ਸਿੰਘ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਤੁਸੀਂ ਕਹਿੰਦੇ ਹੋ ਕਿ ਕਾਂਗਰਸ ਨੇ ਵੀ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕੀਤੀ ਹੈ, ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਖੂਹ ਵਿੱਚ ਛਾਲ ਮਾਰਦੀ ਹੈ ਕੀ ਤੁਸੀਂ ਖੂਹ ਵਿੱਚ ਛਾਲ ਮਾਰੋਗੇ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ।
photoਉਨ੍ਹਾਂ ਕਿਹਾ ਕਿ ਸਾਬਕਾ ਪੁਲੀਸ ਮੁਲਾਜ਼ਮਾਂ ਦਾ 150 ਦੇ ਕਰੀਬ ਮੁਲਾਜ਼ਮਾਂ ਦਾ ਕਾਫ਼ਲਾ ਦਿੱਲੀ ਕਿਸਾਨਾਂ ਦੀ ਹਿਮਾਇਤ ਕਰਨ ਜਾ ਰਿਹਾ ਹੈ , ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੇ ਨਾਲ ਸਾਰਾ ਦੇਸ਼ ਹੈ, ਕਿਸਾਨਾਂ ਨੂੰ ਅਤਿਵਾਦੀ ਕਹਿਣ ਵਾਲਾ ਕਹਿਣ ਵਾਲੇ ਗੋਦੀ ਮੀਡੀਏ ਦਾ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਗੋਦੀ ਮੀਡੀਏ ਦਾ ਬਾਈਕਾਟ ਕਰਨਾ ਚਾਹੀਦਾ ਹੈ ।
photoਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਨੇ ਸਾਡੇ ਦੇਸ਼ ਦੇ ਲੋਕਾਂ ਨੂੰ ਜਿਹੜੇ ਅਕਾਲੀ , ਕਾਂਗਰਸ ਅਤੇ ਬੀਜੇਪੀ ਪਾਰਟੀਆਂ ਵਿੱਚ ਵੰਡੇ ਹੋਏ ਸਨ, ਉਨ੍ਹਾਂ ਨੂੰ ਇਕਜੁੱਟ ਕਰ ਦਿੱਤਾ ਹੈ , ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਨੇ ਜਿਹੜਾ ਸਾਡੇ ਲੋਕਾਂ ਦੇ ਭਾਈਚਾਰਕ ਸਾਂਝ ਨੂੰ ਤੋੜ ਦਿੱਤਾ ਸੀ ਹੁਣ ਇਸ ਸੰਘਰਸ਼ ਨੇ ਸਾਡੇ ਭਾਈਚਾਰੇ ਨੂੰ ਫਿਰ ਤੋਂ ਹੋਰ ਮਜ਼ਬੂਤ ਕਰ ਦਿੱਤਾ ਹੈ । ਜਿਸ ਦੀ ਕੋਈ ਕੀਮਤ ਨਹੀਂ ਹੈ ।
photoਉਨ੍ਹਾਂ ਕਿਹਾ ਕਿ ਪੰਜਾਬੀ ਜੰਗਾਂ ਵਿੱਚ ਅੱਗੇ ਹੋ ਕੇ ਕੰਮ ਲੜੇ ਹਨ ਪਰ ਅੱਜ ਉਹੀ ਪੰਜਾਬੀ ਸੜਕਾਂ ਤੇ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਅਤਿਵਾਦੀ ,ਨਕਸਲਵਾਦੀ ਅਤੇ ਖ਼ਾਲਿਸਤਾਨੀ ਕਹਿ ਕੇ ਸੰਘਰਸ਼ ਨੂੰ ਸੀਮਤ ਕਰਨਾ ਚਾਹੁੰਦੀ ਹੈ । ਸਰਕਾਰ ਦੀਆਂ ਚਾਲਾਂ ਨੂੰ ਦੇਸ਼ ਦੇ ਕਿਸਾਨ ਚੰਗੀ ਤਰ੍ਹਾਂ ਸਮਝ ਚੁੱਕੇ ਹਨ ।