ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਮੀਟਿੰਗ, ਨਿਕਲੇਗਾ ਨਤੀਜਾ ਜਾਂ ਜਾਰੀ ਰਹੇਗਾ ਅੰਦੋਲਨ ?
Published : Dec 30, 2020, 10:13 am IST
Updated : Dec 30, 2020, 10:13 am IST
SHARE ARTICLE
meeting
meeting

ਗੱਲਬਾਤ ਹੋਣ ਤੋਂ ਪਹਿਲਾਂ ਦੋਵਾਂ ਹੀ ਪੱਖਾਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਆਪਣੇ ਸਟੈਂਡ 'ਤੇ ਕਾਇਮ ਹਨ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਨਜ਼ਰ ਆ ਰਿਹਾ ਹੈ।  ਇਸ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਹੋਵੇਗੀ। ਇਹ ਬੈਠਕ ਦੁਪਹਿਰ 2 ਵਜੇ ਤੋਂ ਵਿਗਿਆਨ ਭਵਨ 'ਚ ਹੋਵੇਗੀ।  ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ ਅਤੇ ਐਮ.ਐਸ.ਪੀ. ’ਤੇ ਕਾਨੂੰਨੀ ਗਰੰਟੀ ਦੇਣ ਦੀ ਮੰਗ ਕਰ ਰਹੇ ਹਨ। ਅੱਜ ਦਿੱਲੀ ਦੀ ਸਿੰਘੂ ਹੱਦ 'ਤੇ ਕਿਸਾਨ ਅੰਦੋਲਨ ਦਾ 34 ਵਾਂ ਦਿਨ ਹੈ। 

farmer

ਮਿਲੀ ਜਾਣਕਾਰੀ ਦੇ ਮੁਤਾਬਿਕ  ਗੱਲਬਾਤ ਹੋਣ ਤੋਂ ਪਹਿਲਾਂ ਦੋਵਾਂ ਹੀ ਪੱਖਾਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਆਪਣੇ ਸਟੈਂਡ 'ਤੇ ਕਾਇਮ ਹਨ। ਅਜਿਹੇ 'ਚ ਅੱਜ ਦੀ ਬੈਠਕ ਕਾਫੀ ਮਹੱਵਪੂਰਨ ਮੰਨੀ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਗੱਲਬਾਤ ਦੇ ਇਸ ਛੇਵੇਂ ਦੌਰ ਵਿਚ ਕੋਈ ਹੱਲ ਲੱਭਿਆ ਜਾ ਸਕਦਾ ਹੈ ਅਤੇ ਕਿਸਾਨ ਆਪਣਾ ਅੰਦੋਲਨ ਖ਼ਤਮ ਕਰਨ ਲਈ ਸਹਿਮਤ ਹੋਣਗੇ ਪਰ ਅੰਦੋਲਨਕਾਰੀ ਕਿਸਾਨ ਸੰਗਠਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਹੋਏ ਹਨ।

FARMER

ਜਿਕਰਯੋਗ ਹੈ ਕਿ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਨੇ ਕੇਂਦਰ ਅਤੇ ਕਿਸਾਨਾਂ ਦਰਮਿਆਨ ਛੇਵੇਂ ਦੌਰ ਦੀ ਗੱਲਬਾਤ ਦੇ ਇੱਕ ਦਿਨ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਮੰਤਰੀਆਂ ਨੇ ਇਸ ਮੀਟਿੰਗ ਵਿੱਚ ਕਿਸਾਨਾਂ ਨਾਲ ਗੱਲਬਾਤ ਵਿੱਚ ਸਰਕਾਰ ਦੇ ਰੁਖ ਬਾਰੇ ਵਿਚਾਰ ਵਟਾਂਦਰੇ ਕੀਤੇ। ਖੇਤੀਬਾੜੀ ਮੰਤਰੀ ਤੋਮਰ, ਖੁਰਾਕ ਅਤੇ ਖਪਤਕਾਰ ਮਾਮਲੇ ਮੰਤਰੀ ਗੋਇਲ ਅਤੇ ਵਪਾਰ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕਿਸਾਨਾਂ ਨਾਲ ਗੱਲਬਾਤ ਵਿੱਚ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਹਨ।

Farmers Protest

ਬੀਤੇ ਦਿਨੀ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਤਾਜ਼ਾ ਚਿੱਠੀ ਲਿਖ ਕੇ ਅੱਜ ਹੋਣ ਵਾਲੀ ਵਾਰਤਾ ਦਾ ਨਿਓਤਾ ਸਵੀਕਾਰ ਕਰਨ ਦੀ ਜਾਣਕਾਰੀ ਦਿੱਤੀ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ 'ਤੇ ਕਾਨੂੰਨ ਬਣਾਉਣ ਦੀ ਆਪਣੀ ਮੰਗ ਦੁਹਰਾਈ।

Farmer protest
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement