
ਬੋਲਦਿਆਂ ਕਿਹਾ ਕਿ ਕਿਸਾਨ ਹੀ ਸਾਡੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ,ਅੱਜ ਉਹੀ ਕਿਸਾਨ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਰੁਲ ਰਿਹਾ ਹੈ
ਨਵੀਂ ਦਿੱਲੀ , ( ਮਨੀਸ਼ਾ ) : ਰਾਜ ਬਰਾੜ ਦੀ ਬੇਟੀ ਅਤੇ ਪਾਲੀਵੁੱਡ ਸਟਾਰ ਸਿਵਤਾਜ ਬਰਾੜ ਨੇ ਦਿੱਲੀ ਬਾਰਡਰ ‘ਤੇ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਕਿਹਾ ਕਿ ਕਿਸਾਨ ਹੀ ਸਾਡੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ,ਅੱਜ ਉਹੀ ਕਿਸਾਨ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਰੁਲ ਰਿਹਾ ਹੈ , ਕਿਸਾਨਾਂ ਨੂੰ ਦੇਖ ਕੇ ਬਹੁਤ ਦੁੱਖ ਮਹਿਸੂਸ ਹੁੰਦਾ ਹੈ । ਸਿਵਤਾਜ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪਿਤਾ ਅੱਜ ਜਿਊਂਦੇ ਹੁੰਦੇ ਤਾਂ ਉਹ ਵੀ ਕਿਸਾਨੀ ਸੰਘਰਸ਼ ਵਿੱਚ ਆ ਕੇ ਆਪਣੀ ਹਾਜ਼ਰੀ ਲਵਾਉਂਦੇ ।
photoਸਿਵਤਾਜ ਬਰਾੜ ਨੇ ਕਿਹਾ ਕਿ ਦੇਸ਼ ਦੇ ਵੱਖ ਵੱਖ ਕੋਨਿਆਂ ਵਿਚੋਂ ਕਿਸਾਨ ਦਿੱਲੀ ਬਾਰਡਰਾਂ ਉੱਤੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਕੋਲ ਕਿਸਾਨਾਂ ਨੂੰ ਮਿਲਣ ਦਾ ਸਮਾਂ ਤੱਕ ਨਹੀਂ ਹੈ, ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਅਤਿਵਾਦੀ ,ਨਕਸਲੀ ਅਤੇ ਖਾਲਿਸਤਾਨੀ ਕਹਿਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਨੂੰ ਦੇਸ਼ ਦੇ ਕਿਸਾਨ ਕਦੇ ਵੀ ਬਰਦਾਸਤ ਨਹੀਂ ਕਰਨਗੇ ।
photoਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਆਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ , ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਕਿਸਾਨ ਵੀ ਨਹੀਂ ਬਚੇਗਾ ਤਾਂ ਦੇਸ਼ ਦਾ ਕਲਾਕਾਰ ਵੀ ਨਹੀਂ ਬਚੇਗਾ, ਇਸ ਲਈ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਕਲਾਕਾਰਾਂ ਦਾ ਵੀ ਹੈ । ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਲੰਗਰ ਬਾਰੇ ਗਲਤ ਅਫਵਾਹਾਂ ਫੈਲਾਉਣ ਵਾਲੇ
farmerਗੋਦੀ ਮੀਡੀਆ ‘ਤੇ ਵਰ੍ਹਦਿਆਂ ਕਿਹਾ ਕਿ ਇਹ ਲੰਗਰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਵੀਹ ਰੁਪਿਆਂ ਵਿੱਚ ਚਲਾਇਆ ਗਿਆ ਸੀ ਤੇ ਅੱਜ ਵੀ ਲੰਗਰ ਚੱਲ ਰਿਹਾ ਹੈ ਅਤੇ ਹਮੇਸ਼ਾਂ ਚੱਲਦਾ ਰਹੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਕੋਈ ਅਤਿਵਾਦੀ ਨਹੀਂ ਹਨ, ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਨੂੰ ਸੁਣਨਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦੇ ਹੋਏ ਸੰਘਰਸ਼ ਨੂੰ ਖਤਮ ਕਰਨਾ ਚਾਹੀਦਾ ਹੈ ।