ਕਿਸਾਨ ਨੇ ਮੋਦੀ ਦੀ ਮਾਤਾ ਹੀਰਾਬੇਨ ਨੂੰ ਲਿਖੀ ਚਿੱਠੀ, ਮੋਦੀ ਦੇ ਕਾਰਨਾਮਿਆਂ ਦੀ ਕੀਤੀ ਸ਼ਿਕਾਇਤ
Published : Dec 30, 2020, 3:22 pm IST
Updated : Dec 30, 2020, 4:24 pm IST
SHARE ARTICLE
farmer protest
farmer protest

ਉਨ੍ਹਾਂ ਨੇ ਪੂਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਣ ਘਰਾਂ ਵਿੱਚ ਬੈਠਣ ਦਾ ਸਮਾਂ ਨਹੀਂ ਹੈ, ਸਗੋਂ ਸੜਕਾਂ ‘ਤੇ ਆ ਕੇ ਸੰਘਰਸ਼ ਕਰਨ ਦਾ ਵਕਤ ਹੈ।

ਨਵੀਂ ਦਿੱਲੀ , ( ਚਰਨਜੀਤ ਸਿੰਘ ਸੁਰਖ਼ਾਬ) : ਮੋਦੀ ਸਰਕਾਰ ਨੇ ਆਪਣੇ ਰਾਜ ਕਾਲ ਦੌਰਾਨ ਅਜਿਹਾ ਕੋਈ ਵੀ ਕੰਮ ਨਹੀਂ ਕੀਤਾ, ਜਿਸ ਨਾਲ ਸਾਡੇ ਸਮਾਜ ਦੇ ਇੱਕ ਵੀ ਬੰਦੇ ਨੂੰ ਕੋਈ ਫ਼ਾਇਦਾ ਹੋਇਆ ਹੋਵੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਤੋਂ ਕਿਸਾਨ ਅਮਰਜੀਤ ਸਿੰਘ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਨੂੰ ਲਿਖੀ ਚਿੱਠੀ ਵਿਚ ਪ੍ਰਗਟ ਕੀਤੇ ।

photophotoਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਜਿੰਨੇ ਵੀ ਕਾਨੂੰਨ ਪਾਸ ਕੀਤੇ ਗਏ ਹਨ, ਉਨ੍ਹਾਂ ਕਾਨੂੰਨਾਂ ਨਾਲ ਦੇਸ਼ ਦੇ ਲੋਕਾਂ ਨੂੰ ਨੁਕਸਾਨ ਹੀ ਹੋਇਆ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਇਨ੍ਹਾਂ ਕਾਨੂੰਨਾਂ ਦਾ ਫ਼ਾਇਦਾ ਹੋਇਆ ਹੈ , ਉਨ੍ਹਾਂ ਨੇ ਪੂਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਣ ਘਰਾਂ ਵਿੱਚ ਬੈਠਣ ਦਾ ਸਮਾਂ ਨਹੀਂ ਹੈ, ਸਗੋਂ ਸੜਕਾਂ ‘ਤੇ ਆ ਕੇ ਸੰਘਰਸ਼ ਕਰਨ ਦਾ ਵਕਤ ਹੈ। 

photophotoਕਿਸਾਨ ਅਮਰਜੀਤ ਸਿੰਘ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਿਕਾਇਤ ਉਨ੍ਹਾਂ ਦੀ ਮਾਤਾ ਨੂੰ ਕਰ ਰਹੇ ਹਾਂ, ਉਨ੍ਹਾਂ ਦੱਸਿਆ ਕਿ ਚਿੱਠੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨ੍ਹਾਂ ਦੇ ਬੇਟੇ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤਾਂ ਜੋ ਦੇਸ਼ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਦਾ ਭਵਿੱਖ ਸਰੁੱਖਿਅਤ ਰਹਿ ਸਕੇ। 

BJP LeadersBJP Leadersਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਲਿਖੀ ਗਈ ਚਿੱਠੀ ਅਸੀਂ ਪ੍ਰਧਾਨਮੰਤਰੀ ਦੇ ਮਾਤਾ ਜੀ ਨੂੰ ਪੋਸਟ ਵੀ ਕੀਤੀ ਹੈ ਅਤੇ ਸੋਸ਼ਲ ਮੀਡੀਏ ਰਾਹੀਂ ਵੀ ਉਨ੍ਹਾਂ ਤੱਕ ਪਹੁੰਚਦੇ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਪ੍ਰਧਾਨਮੰਤਰੀ ਦੇ ਮਾਤਾ ਜੀ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਾਉਣ ਲਈ ਪ੍ਰਧਾਨ ਮੰਤਰੀ ‘ਤੇ ਜ਼ੋਰ ਪਾ ਕੇ ਕਹਿਣਗੇ ।

Farmer protestFarmer protestਕਿਸਾਨ ਅਮਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨਾਲ ਸਾਡੀ ਗੁਲਾਮੀ ਦਾ ਯੁੱਗ ਸ਼ੁਰੂ ਹੋ ਜਾਵੇਗਾ , ਕੇਂਦਰ ਸਰਕਾਰ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ  ਦੇ ਰਹਿਮੋ ਕਰਮ ਤੇ ਛੱਡ ਰਹੀ ਹੈ,ਦੇਸ਼ ਦੇ ਸਮੁੱਚੇ ਕਿਸਾਨ ਇੱਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Sangrur ਵਾਲਿਆਂ ਨੇ Khaira ਦਾ ਉਹ ਹਾਲ ਕਰਨਾ, ਮੁੜ ਕੇ ਕਦੇ Sangrur ਵੱਲ ਮੂੰਹ ਨਹੀਂ ਕਰਨਗੇ'- Narinder Bharaj...

08 May 2024 1:07 PM

LIVE Debate 'ਚ ਮਾਹੌਲ ਹੋਇਆ ਤੱਤਾ, ਇਕ-ਦੂਜੇ ਨੂੰ ਪਏ ਜੱਫੇ, ਦੇਖੋ ਖੜਕਾ-ਦੜਕਾ!AAP ਤੇ ਅਕਾਲੀਆਂ 'ਚ ਹੋਈ ਸਿੱਧੀ ਟੱਕਰ

08 May 2024 12:40 PM

Gurughar 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਲਾਸ਼ੀ ਲੈਣ ਵਾਲੀ ਸ਼ਰਮਨਾਕ ਘਟਨਾ 'ਤੇ ਭੜਕੀ ਸਿੱਖ ਸੰਗਤ

08 May 2024 12:15 PM

'ਗੁਰੂਆਂ ਦੀ ਧਰਤੀ ਪੰਜਾਬ 'ਚ 10 ਹਜ਼ਾਰ ਤੋਂ ਵੱਧ ਡੇਰੇ, ਲੀਡਰ ਲੈਣ ਜਾਂਦੇ ਅਸ਼ੀਰਵਾਦ'

08 May 2024 12:10 PM

ਆਹ ਮਾਰਤਾ ਗੱਭਰੂ ਜਵਾਨ, Gym ਲਾਉਂਦਾ ਸੀ ਹੱਟਾ ਕੱਟਾ ਬਾਉਂਸਰ, ਦੇਖੋ ਸ਼ਰੇਆਮ ਗੋਲੀਆਂ ਨਾਲ ਭੁੰਨ 'ਤਾ

08 May 2024 11:47 AM
Advertisement