
ਕਿਹਾ ਕਿ ਮੈਂ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਉੱਤਰ ਪ੍ਰਦੇਸ਼ ਤੋਂ ਆਇਆ ਹਾਂ ।
ਨਵੀਂ ਦਿੱਲੀ ( ਹਰਦੀਪ ਸਿੰਘ ਭੋਗਲ ) : ਦਿੱਲੀ ਬਾਰਡਰ ‘ਤੇ ਪਹੁੰਚੇ ਇਕ ਟਰੱਕ ਡਰਾਈਵਰ ਨੇ ਢਾਈ ਕਿੱਲੋ ਦੇ ਹੱਥ ਵਾਲੇ ਸੰਨੀ ਦਿਓਲ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਫਿਲਮਾਂ ਵਿੱਚ ਤਾਂ ਉਹ ਗ਼ਰੀਬਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦਾ ਹੈ ਪਰ ਜਦੋਂ ਅਸਲ ਜ਼ਿੰਦਗੀ ਵਿੱਚ ਆਵਾਜ਼ ਉਠਾਉਣ ਦੀ ਵਾਰੀ ਆਉਂਦੀ ਹੈ ਤਾਂ ਚੁੱਪ ਕਰ ਜਾਂਦਾ ਹੈ ।
photoਟਰੱਕ ਡਰਾਇਵਰ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਉੱਤਰ ਪ੍ਰਦੇਸ਼ ਤੋਂ ਆਇਆ ਹਾਂ । ਟਰੱਕ ਡਰਾਈਵਰ ਨੇ ਕਿਹਾ ਕਿ ਕਿਸਾਨਾਂ ਦੀ ਸੰਘਰਸ਼ ਨੂੰ ਅਤਿਵਾਦੀ ਕਹਿ ਕੇ ਬਦਨਾਮ ਕਰਨ ਵਾਲੀ ਸਰਕਾਰ ਆਪਣੀਆਂ ਅੰਦਰਲੀਆਂ ਘਾਟਾਂ ਨੂੰ ਲੁਕਾਉਣ ਦੇ ਲਈ ਇਹ ਸਭ ਡਰਾਮੇਬਾਜ਼ੀ ਕਰ ਰਹੀ ਹੈ ।
photoਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਨੂੰ ਅੰਨਦਾਤਾ ਦਾ ਖਿਤਾਬ ਮਿਲਿਆ ਹੋਇਆ ਹੈ, ਦੇਸ਼ ਦਾ ਕਿਸਾਨ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ਪਰ ਅੱਜ ਉਹ ਆਪਣੇ ਖੇਤਾਂ ਨੂੰ ਬਚਾਉਣ ਦੇ ਲਈ ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿਚ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਿਲਮਾਂ ‘ਚ ਤਾਂ ਸੰਨੀ ਦਿਓਲ ਪਾਕਿਸਤਾਨ ਵਿੱਚੋਂ ਨਲਕਾ ਪੱਟ ਲਿਆਉਂਦਾ ਹੈ, ਦੇਸ਼ ਦੇ ਦੁਸ਼ਮਣਾਂ ਨੂੰ ਮਾਰਦਾ ਹੈ ਪਰ ਅਸਲ ਜ਼ਿੰਦਗੀ ਵਿੱਚ ਉਹ ਹੀਰੋ ਨਹੀਂ ਜ਼ੀਰੋ ਹੈ ।
photoਟਰੱਕ ਡਰਾਈਵਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਵਾਜਬ ਭਾਅ ਨਹੀਂ ਮਿਲ ਰਿਹਾ, ਉੱਤਰ ਪ੍ਰਦੇਸ਼ ਦੇ ਵਿੱਚ ਕਿਸਾਨਾਂ ਦੀਆਂ ਫਸਲਾਂ ਰੁਲ ਰਹੀਆਂ ਹਨ , ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਲੋਕਾਂ ਤੋਂ ਚੋਰੀ ਕਾਨੂੰਨ ਬਣਾ ਕੇ ਰਾਤਾਂ ਨੂੰ ਪਾਸ ਕੀਤੇ ਜਾਂਦੇ ਹਨ , ਦੇਸ਼ ਦੇ ਲੋਕ ਜਦੋਂ ਸਵੇਰੇ ਉੱਠਦੇ ਹਨ ਤਾਂ ਕਾਨੂੰਨ ਉਨ੍ਹਾਂ ਦੇ ਮੱਥੇ ਵਿੱਚ ਕਾਨੂੰਨ ਵੱਜਦੇ ਹਨ । ਟਰੱਕ ਡਰਾਈਵਰ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਬਣਾਏ ਕਾਨੂੰਨਾਂ ਦੀ ਖ਼ਿਲਾਫ਼ ਸ਼ਾਂਤਮਈ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਸੰਘਰਸ਼ ਨੂੰ ਲੜੀਏ, ਆਖਿਰ ਵਿਚ ਜਿੱਤ ਕਿਸਾਨਾਂ ਦੀ ਹੀ ਹੋਵੇਗੀ ।