ਉੱਤਰਾਖੰਡ ਦੇ ਨੌਜਵਾਨ ਕਿਸਾਨਾਂ ਨੇ ਦਿੱਲੀ ਬਾਰਡਰ ‘ਤੇ ਮੋਦੀ ਸਰਕਾਰ ਨੂੰ ਲਲਕਾਰਿਆ
Published : Dec 30, 2020, 6:14 pm IST
Updated : Dec 30, 2020, 6:14 pm IST
SHARE ARTICLE
farmer protest
farmer protest

ਕਿਹਾ ਕਿ ਨੌਜਵਾਨਾਂ ਨੂੰ ਨਸ਼ੇੜੀ ਕਹਿਣਾ ਬੰਦ ਕਰੇ ਅਤੇ ਧਰਨੇ ਵਿਚ ਆ ਕੇ ਨੌਜਵਾਨਾਂ ਦਾ ਜੋਸ਼ ਦੇਖੇ ਸਰਕਾਰ ।

ਨਵੀਂ ਦਿੱਲੀ,  ( ਸੈਸ਼ਵ ਨਾਗਰਾ ) : ਉੱਤਰਾਖੰਡ ਤੋਂ ਦਿੱਲੀ ਬਾਰਡਰ ਪਹੁੰਚੇ ਨੌਜਵਾਨਾਂ ਨੇ ਮੋਦੀ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇੜੀ ਕਹਿਣਾ ਬੰਦ ਕਰੇ ਅਤੇ ਧਰਨੇ ਵਿਚ ਆ ਕੇ ਨੌਜਵਾਨਾਂ ਦਾ ਜੋਸ਼ ਦੇਖੇ  ਸਰਕਾਰ । ਉੱਤਰਾਖੰਡ ਤੋਂ ਆਏ ਨੌਜਵਾਨ ਅਧਿਆਪਕ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਦੇਸ਼ ਦੇ ਹਰ ਤਬਕੇ ਦੇ ਲਈ ਖਤਰਨਾਕ ਹਨ ।

photophoto ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨ ਪਾਸ ਹੋ ਜਾਣ ਨਾਲ ਦੇਸ਼ ਦੀ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਨੌਜਵਾਨ ਨੇ ਕਿਹਾ ਕਿ ਜਿਹੜੇ ਰਾਜਾਂ ਵਿੱਚ ਇਹ ਕਾਨੂੰਨ ਲਾਗੂ ਕੀਤੇ ਗਏ ਹਨ, ਉਨ੍ਹਾਂ ਰਾਜਾਂ ਦੇ ਕਿਸਾਨ ਅੱਜ ਬੁਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ, ਉਨ੍ਹਾਂ ਦੀਆਂ ਫ਼ਸਲਾਂ ਮੰਡੀਆਂ ਚ ਰੋਲ  ਰਹੀਆਂ ਹਨ। ਨੌਜਵਾਨਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕੀਤਾ ਜਾ ਰਿਹਾ ਹੈ। 

photophotoਉਨ੍ਹਾਂ ਕਿਹਾ ਕਿ ਇਹ ਸੰਘਰਸ਼ ਇਕ ਇਕੱਲੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਨਹੀਂ ਇਹ ਸੰਘਰਸ਼ ਪੂਰੇ ਦੇਸ਼ ਦੀ ਜਨਤਾ ਦਾ ਹੈ । ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਵੱਲੋਂ ਸੰਘਰਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਇਸ ਬਾਵਜੂਦ ਸੰਘਰਸ਼ ਦੀ ਤਾਕਤ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਵਿਚ ਪੂਰੇ ਦੇਸ਼ ਦੇ ਇਕਜੁੱਟ ਹੋ ਚੁੱਕੇ ਹਨ ।

photophotoਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਅਤਿਵਾਦੀ ,ਨਕਸਲਵਾਦੀ ਅਤੇ ਖ਼ਾਲਿਸਤਾਨੀ ਕਹਿ ਕੇ ਸੰਘਰਸ਼ ਨੂੰ ਸੀਮਤ ਕਰਨਾ ਚਾਹੁੰਦੀ ਹੈ । ਸਰਕਾਰ ਦੀਆਂ ਚਾਲਾਂ ਨੂੰ ਦੇਸ਼ ਦੇ ਕਿਸਾਨ ਚੰਗੀ ਤਰ੍ਹਾਂ ਸਮਝ ਚੁੱਕੇ ਹਨ । ਉਨ੍ਹਾਂ ਕਿਹਾ ਕਿ ਉਮੀਦ ਇਹ ਹੈ ਕਿ ਕਾਲੇ ਕਾਨੂੰਨ ਰੱਦ ਹੋਣਗੇ , ਜੇਕਰ ਪ੍ਰਧਾਨਮੰਤਰੀ ਕਾਲੇ ਕਾਨੂੰਨ ਰੱਦ ਨਹੀਂ ਕਰਦਾ ਤਾਂ ਅਸੀਂ ਫਿਰ ਵੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਇੱਥੋਂ ਵਾਪਸ ਜਾਵਾਂਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement