ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE ਨੇ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ

By : GAGANDEEP

Published : Dec 30, 2022, 10:24 am IST
Updated : Dec 30, 2022, 12:57 pm IST
SHARE ARTICLE
CBSE
CBSE

ਦੋਵਾਂ ਕਲਾਸਾਂ ਦੇ 15 ਫ਼ਰਵਰੀ ਤੋਂ ਸ਼ੁਰੂ ਹੋਣਗੇ ਪੇਪਰ

 

 ਨਵੀਂ ਦਿੱਲੀ : ਸੈਂਟਰਲ ਬੋਰਡ ਆਫ਼ ਸੈਕੇਡੰਰੀ ਐਜੂਕੇਸ਼ਨ ਵਲੋਂ ਸਾਲ 2023 ’ਚ ਹੋਣ ਵਾਲੇ 10ਵੀਂ ਅਤੇ 12ਵੀਂ ਦੇ ਇਮਤਿਹਾਨਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਦੋਹਾਂ ਜਮਾਤਾਂ ਦੇ ਪੇਪਰ 15 ਫ਼ਰਵਰੀ ਤੋਂ ਸ਼ੁਰੂ ਹੋਣਗੇ। 

10ਵੀਂ ਜਮਾਤ ਦਾ ਆਖ਼ਰੀ ਪੇਪਰ 21 ਮਾਰਚ ਅਤੇ 12ਵੀਂ ਦਾ 5 ਅਪ੍ਰੈਲ ਨੂੰ ਹੋਵੇਗਾ। ਇਸ ਵਾਰ 34 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ 10ਵੀਂ ਅਤੇ 12ਵੀਂ ਬੋਰਡ ਦੀ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਇਆ ਹੈ। 

CBSE ਨੇ 27 ਦਸੰਬਰ 2022 ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਸੀ। CBSE ਪ੍ਰੈਕਟੀਕਲ ਪ੍ਰੀਖਿਆਵਾਂ 2 ਜਨਵਰੀ 2023 ਤੋਂ ਸ਼ੁਰੂ ਹੋਣਗੀਆਂ ਅਤੇ ਆਖਰੀ ਪ੍ਰੈਕਟੀਕਲ ਪ੍ਰੀਖਿਆ 14 ਫਰਵਰੀ 2023 ਨੂੰ ਹੋਵੇਗੀ।

ਡੇਟਸ਼ੀਟ ਨੂੰ ਕਿਵੇਂ ਡਾਊਨਲੋਡ ਕਰਨਾ ਹੈ
CBSE ਬੋਰਡ 10ਵੀਂ ਅਤੇ 12ਵੀਂ ਪ੍ਰੀਖਿਆ 2023 ਦੀ ਡੇਟ ਸ਼ੀਟ ਡਾਊਨਲੋਡ ਕਰਨ ਲਈ, ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾਓ। ਇੱਥੇ ਹੋਮਪੇਜ 'ਤੇ, 10ਵੀਂ ਅਤੇ 12ਵੀਂ ਜਮਾਤ ਲਈ ਵੱਖਰੇ ਲਿੰਕ ਦਿੱਤੇ ਜਾਣਗੇ। ਉਸ ਕਲਾਸ 'ਤੇ ਕਲਿੱਕ ਕਰੋ ਜਿਸ ਲਈ ਤੁਸੀਂ ਡੇਟ ਸ਼ੀਟ ਦੇਖਣਾ ਚਾਹੁੰਦੇ ਹੋ। ਕਲਿਕ ਕਰਦੇ ਹੀ PDF ਫਾਈਲ ਖੁੱਲ ਜਾਵੇਗੀ। ਇੱਥੋਂ ਇਮਤਿਹਾਨ ਦੀਆਂ ਤਾਰੀਖਾਂ ਦੀ ਜਾਂਚ ਕਰੋ ਅਤੇ ਪੰਨਾ ਡਾਊਨਲੋਡ ਕਰੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement