ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਦਾ ਗਾਂਧੀਨਗਰ ਦੇ ਸ਼ਮਸ਼ਾਨਘਾਟ ਵਿੱਚ ਹੋਇਆ ਸਸਕਾਰ

By : GAGANDEEP

Published : Dec 30, 2022, 10:41 am IST
Updated : Dec 30, 2022, 10:41 am IST
SHARE ARTICLE
photo
photo

100 ਸਾਲ ਦੀ ਉਮਰ ਵਿਚ ਹੀਰਾਬੇਨ ਨੇ ਲਏ ਆਖਰੀ ਸਾਹ

 

ਅਹਿਮਦਾਬਾਦ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹਨਾਂ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਉਮਰ 100 ਸਾਲ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ 'ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ' 'ਚ ਭਰਤੀ ਕਰਵਾਇਆ ਗਿਆ ਸੀ।

ਆਪਣੀ ਮਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪ੍ਰਧਾਨ ਮੰਤਰੀ ਸਵੇਰੇ ਗਾਂਧੀਨਗਰ ਦੇ ਬਾਹਰੀ ਇਲਾਕੇ ਰਾਏਸਾਨ ਪਿੰਡ 'ਚ ਆਪਣੇ ਭਰਾ ਪੰਕਜ ਮੋਦੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦੀ ਮਾਤਾ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਸਵੇਰੇ ਇੱਥੇ ਹਵਾਈ ਅੱਡੇ 'ਤੇ ਪਹੁੰਚੇ ਅਤੇ ਉਥੋਂ ਸਿੱਧੇ ਆਪਣੇ ਛੋਟੇ ਭਰਾ ਦੇ ਘਰ ਚਲੇ ਗਏ। ਉਨ੍ਹਾਂ ਮਾਤਾ ਦੀ ਦੇਹ  ਨੂੰ ਸ਼ਰਧਾਂਜਲੀ ਭੇਟ ਕੀਤੀ।

ਪੀਐਮ ਮੋਦੀ ਨੇ ਅੰਤਿਮ ਸਸਕਾਰ ਲਈ ਮਾਤਾ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਂਦੇ ਸਮੇਂ ਅਰਥੀ ਨੂੰ ਮੋਢਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਭਰਾਵਾਂ ਨੇ ਹੀਰਾਬੇਨ ਮੋਦੀ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕੀਤੀ। 

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement