
ਪੁਜਾਰੀਆਂ ਨੂੰ ਹਰ ਮਹੀਨੇ ਦਿੱਤੀ ਜਾਵੇਗੀ 18 ਹਜ਼ਾਰ ਰ. ਸਨਮਾਨ ਰਾਸ਼ੀ
Before Delhi elections, Arvind Kejriwal announced 'Pujari Te Granthi Samman Yojana': ਮੰਦਰ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਿੱਲੀ ਵਿਚ ਮੁੜ ਸੱਤਾ ਵਿਚ ਆਉਂਦੀ ਹੈ ਤਾਂ 'ਪੁਜਾਰੀ ਗ੍ਰੰਥੀ ਸਨਮਾਨ ਯੋਜਨਾ' ਸ਼ੁਰੂ ਕੀਤੀ ਜਾਵੇਗੀ।
ਇਹ ਐਲਾਨ ਅਜਿਹੇ ਸਮੇਂ ਵਿਚ ਕੀਤਾ ਗਿਆ ਹੈ ਜਦੋਂ ਦਿੱਲੀ ਵਿਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ 'ਚ 'ਆਪ' ਲਗਾਤਾਰ ਚੌਥੀ ਵਾਰ ਸੱਤਾ 'ਚ ਬਣੇ ਰਹਿਣ ਦੀ ਕੋਸ਼ਿਸ਼ ਕਰ ਰਹੀ ਹੈ।
ਕੇਜਰੀਵਾਲ ਨੇ ਕਿਹਾ, “ਪੁਜਾਰੀ ਅਤੇ ਗ੍ਰੰਥੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਪਰ ਉਨ੍ਹਾਂ ਨੂੰ ਅਕਸਰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਦੇਸ਼ ਵਿਚ ਪਹਿਲੀ ਵਾਰ ਅਸੀਂ ਉਨ੍ਹਾਂ ਦੀ ਸਹਾਇਤਾ ਲਈ ਇੱਕ ਯੋਜਨਾ ਸ਼ੁਰੂ ਕਰ ਰਹੇ ਹਾਂ, ਜਿਸ ਤਹਿਤ ਉਨ੍ਹਾਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦਿਤੀ ਜਾਵੇਗੀ।
ਉਨ੍ਹਾਂ ਦਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਭਲਕੇ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਮੰਗਲਵਾਰ ਨੂੰ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਦਾ ਦੌਰਾ ਕਰਨਗੇ ਅਤੇ ਉਥੇ ਪੁਜਾਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੁਆਇਨਾ ਕਰਨਗੇ।