
ਉਹਨਾਂ ਨੇ ਅਮਰੀਕਾ ਨਾਲ ਸਮਝੌਤਾ ਕਰਕੇ, ਭਾਰਤ ਨੂੰ ਪ੍ਰਮਾਣੂ ਸ਼ਕਤੀ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਖੜ੍ਹਾ ਕੀਤਾ।
Dr. Manmohan Singh: ਕੇਂਦਰ ਦੀ ਮੋਦੀ (ਭਾਜਪਾ) ਸਰਕਾਰ ਨੇ ਡਾ. ਮਨਮੋਹਨ ਸਿੰਘ ਦੇ ਮ੍ਰਿਤਕ ਸਰੀਰ ਦਾ ਆਮ ਲੋਕਾ ਲਈ ਬਣੇ ਨਿਗਮ ਬੋਧ ਘਾਟ ਤੇ ਸੰਸਕਾਰ ਕਰ ਕੇ, ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਬੇਇਜ਼ਤੀ ਕੀਤੀ ਹੈ।
ਡਾ. ਸਾਹਿਬ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿਣ ਤੋਂ ਪਹਿਲਾ ਤਿੰਨ ਦਹਾਕੇ ਕੇਂਦਰ ਸਰਕਾਰ ਦੇ ਵੱਡੇ-ਵੱਡੇ ਅਹੁਦਿਆਂ ਤੇ ਤਾਇਨਾਤ ਰਹੇ। ਵਿੱਤ ਮੰਤਰੀ ਬਣ ਕੇ, ਉਹਨਾਂ ਨੇ ਭਾਰਤ ਦੀ ਅਰਥ ਵਿਵਸਥਾ ਨੂੰ ਵੱਡੇ ਅਰਥ ਚਾਰਿਆਂ ਨਾਲ ਜੋੜਿਆ ਅਤੇ ਵਿਕਾਸ ਦੀ ਦਰ ਨੂੰ ਬੁਲੰਦੀਆਂ ਤੇ ਪਹੁੰਚਾਕੇ, ਦੇਸ਼ ਨੂੰ ਦੁਨੀਆਂ ਦੇ ਵੱਡੇ ਅਰਥਚਾਰਿਆਂ ਦੇ ਬਰਾਬਰ ਖੜ੍ਹਾ ਕਰ ਦਿੱਤਾ। ਤਕਰੀਬਨ 35 ਸਾਲ ਡਾ. ਮਨਮੋਹਨ ਸਿੰਘ ਦੇਸ਼ ਦੀਆਂ ਆਰਥਿਕ ਨੀਤੀਆਂ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਈ। ਅੱਜ ਦੀ ਮੋਦੀ ਸਰਕਾਰ ਉਹਨਾਂ ਵੱਲੋਂ ਵਾਹੀਆਂ ਆਰਥਿਕ ਲੀਹਾਂ ਉੱਤੇ ਹੀ ਚਲ ਰਹੀ ਹੈ।
ਉਹਨਾਂ ਨੇ ਅਮਰੀਕਾ ਨਾਲ ਸਮਝੌਤਾ ਕਰਕੇ, ਭਾਰਤ ਨੂੰ ਪ੍ਰਮਾਣੂ ਸ਼ਕਤੀ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਖੜ੍ਹਾ ਕੀਤਾ।
ਅਰਥਸ਼ਾਸਤਰੀ ਤੌਰ ਤੇ ਡਾ. ਮਨਮੋਹਨ ਸਿੰਘ ਦਾ ਲੋਹਾ ਸਾਰੀ ਦੁਨੀਆਂ ਮੰਨਦੀ ਸੀ। ਉਹ ਬੁੱਧੀਮਾਨ ਅਤੇ ਮਿਹਨਤੀ ਇਮਾਨਦਾਰ ਸਨ ਜਿੰਨ੍ਹਾਂ ਦੇ ਮੁਕਾਬਲੇ ਦੇ ਸਿਆਸਤਦਾਨ ਦੁਨੀਆਂ ਵਿੱਚ ਬਹੁਤ ਹੀ ਘੱਟ ਹਨ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਦੁਨੀਆਂ ਭਰ ਦੇ ਗੁਰਦਵਾਰਿਆਂ ਦੇ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕਰਦੀ ਹੈ ਕਿ ਉਹ ਡਾ. ਸਾਹਿਬ ਦੀ ਸ਼ਾਂਤੀ ਲਈ ਅਰਦਾਸ ਕਰਨ। ਡਾ. ਮਨਮੋਹਨ ਸਿੰਘ ਨੇ ਸਿੱਖ ਦਸਤਾਰ ਅਤੇ ਪਛਾਣ ਨੂੰ ਦੁਨੀਆਂ ਭਰ ਵਿੱਚ ਉੱਚੇ ਤਾਕਤ ਦੇ ਕੇਂਦਰਾਂ ਤੱਕ ਪਹੁੰਚਾਇਆ ਹੈ।
ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ (ਪ੍ਰਧਾਨ), ਪੱਤਰਕਾਰ ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ, ਗੁਰਪ੍ਰੀਤ ਸਿੰਘ (ਗਲੋਬਲ ਸਿੱਖ ਕੌਂਸਲ), ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਡਾ. ਖੁਸ਼ਹਾਲ ਸਿੰਘ (ਜਨਰਲ ਸਕੱਤਰ) ਆਦਿ ਸ਼ਾਮਿਲ ਸਨ।
ਜਾਰੀ ਕਰਤਾ:- ਡਾ. ਖੁਸ਼ਹਾਲ ਸਿੰਘ (ਜਨਰਲ ਸਕੱਤਰ) ਕੇਂਦਰੀ ਸ੍ਰੀ ਗੁਰੂ ਸਿੰਘ ਸਭਾ 9316107093