Farmers Protest News : ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਅੱਗੇ ਰੱਖਾਂਗੇ ਖੇਤੀ ਖ਼ਰਚਿਆਂ ਦੇ ਅੰਕੜੇ: ਰਾਜੇਵਾਲ
Published : Dec 30, 2024, 1:01 pm IST
Updated : Dec 30, 2024, 1:01 pm IST
SHARE ARTICLE
Farmers meeting with Supreme Court committee amid protest Latest news in Punjabi
Farmers meeting with Supreme Court committee amid protest Latest news in Punjabi

ਸੁਪਰੀਮ ਕੋਰਟ ਦੀ ਕਮੇਟੀ ਨਾਲ ਕਿਸਾਨਾਂ ਦੀ ਬੈਠਕ 3 ਜਨਵਰੀ ਨੂੰ

Farmers meeting with Supreme Court committee amid protest Latest news in Punjabi : ਬੀਕੇਯੂ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਸਿਆ ਕਿ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨਾਲ ਮੀਟਿੰਗ 3 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਉਹ ਕਮੇਟੀ ਅੱਗੇ ਵੱਖ-ਵੱਖ ਫ਼ਸਲਾਂ ’ਤੇ ਹੋਣ ਵਾਲੇ ਖ਼ਰਚੇ ਅਤੇ ਆਮਦਨ ਦੇ ਅੰਕੜੇ ਸਬੂਤਾਂ ਸਣੇ ਰਖਣਗੇ। ਕਮੇਟੀ ਅੱਗੇ ਕਿਸਾਨਾਂ ਦਾ ਕੇਸ ਮਜ਼ਬੂਤੀ ਨਾਲ ਰੱਖਣ ਦਾ ਦਾਅਵਾ ਕਰਦੇ ਹੋਏ ਰਾਜੇਵਾਲ ਨੇ ਦਸਿਆ ਕਿ ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਚਿੱਠੀ ਵੀ ਲਿਖੀ ਹੈ ਜਿਸ ਵਿਚ ਉਨ੍ਹਾਂ ਉਹ ਧਾਰਾ ਪੁੱਛੀ ਹੈ ਜਿਸ ਤਹਿਤ ਹਰਿਆਣਾ ਸਰਕਾਰ ਸ਼ਾਂਤਮਈ ਤਰੀਕੇ ਨਾਲ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਰੋਕ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਕਰਯੋਗ ਹੈ ਕਿ ਬੀਤੇ ਕੁੱਝ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਇਕ ਕਮੇਟੀ ਬਣਾਈ ਸੀ ਜਿਸ ਨੂੰ ਆਦੇਸ਼ ਦਿਤਾ ਸੀ ਕਿ ਉਹ ਕਿਸਾਨਾਂ ਤੇ ਸਰਕਾਰ ਨਾਲ ਤਾਲਮੇਲ ਕਰ ਕੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਵੇ ਪਰ ਧਰਨਾਕਾਰੀ ਕਿਸਾਨਾਂ ਨੇ ਉਸ ਕਮੇਟੀ ਨਾਲ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿਤਾ ਸੀ ਤੇ ਕਿਹਾ ਸੀ ਕਿ ਉਹ ਗੱਲਬਾਤ ਕੇਂਦਰ ਸਰਕਾਰ ਨਾਲ ਹੀ ਕਰਨਗੇ। ਹੁਣ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਉਸ ਕਮੇਟੀ ਨਾਲ ਗੱਲਬਾਤ ਕਰਨਗੇ ਅਤੇ ਉਹ ਫ਼ਸਲਾਂ 'ਤੇ ਆਉਂਦੇ ਲਾਗਤ ਖ਼ਰਚੇ ਬਾਰੇ ਦਸਣਗੇ।

(For more Punjabi news apart from Farmers meeting with Supreme Court committee amid protest Latest news in Punjabi stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement