ਜਾਮੀਆ ਘਟਨਾ ਦਸਦੀ ਹੈ ਕਿ ਦੇਸ਼ ਦੀ ਸੱਤਾ 'ਤੇ ਨਫ਼ਰਤ ਦਾ ਕਬਜ਼ਾ : ਕਾਂਗਰਸ
Published : Jan 31, 2020, 8:48 am IST
Updated : Jan 31, 2020, 9:05 am IST
SHARE ARTICLE
File Photo
File Photo

ਜਾਮੀਆ ਗੋਲੀਬਾਰੀ ਭਾਜਪਾ ਆਗੂਆਂ ਦੀ ਟਿਪਣੀ ਦਾ ਨਤੀਜਾ : ਡੀ ਰਾਜਾ

ਨਵੀਂ ਦਿੱਲੀ : ਜਾਮੀਆ ਦੇ ਵਿਦਿਆਰਥੀ ਦੇ ਗੋਲੀਬਾਰੀ ਵਿਚ ਜ਼ਖਮੀ ਹੋਣ ਦੀ ਘਟਨਾ ਮਗਰੋਂ ਵਿਆਪਕ ਪ੍ਰਦਰਸ਼ਨ ਸ਼ੁਰੂ ਹੋ ਗਿਆ। ਸੈਂਕੜੇ ਲੋਕ ਯੂਨੀਵਰਸਿਟੀ ਲਾਗੇ ਜਮ੍ਹਾਂ ਹੋ ਗਏ, ਲੋਕਾਂ ਨੇ ਬੈਰੀਕੇਡ ਤੋੜ ਦਿਤੇ ਅਤੇ ਪੁਲਿਸ ਮੁਲਾਜ਼ਮਾਂ ਨਾਲ ਭਿੜ ਗਏ। ਪੁਲਿਸ ਨੇ ਲੋਕਾਂ ਨੂੰ ਖਿੰਡਾਉਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਗੁੱਸੇ ਵਿਚ ਆਏ ਲੋਕ ਗੋਲੀਬਾਰੀ ਦੀ ਘਟਨਾ ਦਾ ਵਿਰੋਧ ਕਰ ਰਹੇ ਹਨ ਇਸ ਪੂਰੇ ਮਾਮਲੇ 'ਤੇ ਰਾਜਨੀਤੀ ਵੀ ਗਰਮਾ ਗਈ ਹੈ ਜਿਸ ਨੂੰ ਲੈ ਕੇ ਕਾਂਗਰਸ ਅਤੇ ਸੀਪੀਆਈ ਨੇ ਭਾਜਪਾ ਉੱਤੇ ਨਿਸ਼ਾਨਾ ਸਾਧਿਆ ਹੈ।

 File PhotoFile Photo

ਕਾਂਗਰਸ ਨੇ ਜਾਮੀਆ ਗੋਲੀਬਾਰੀ ਘਟਨਾ ਲਈ ਮੋਦੀ ਸਰਕਾਰ ਨੂੰ ਕਟਹਿਰੇ ਵਿਚ ਖੜਾ ਕਰਦਿਆਂ ਦਾਅਵਾ ਕੀਤਾ ਕਿ ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਦੀ ਸੱਤਾ 'ਤੇ ਨਫ਼ਰਤ ਦਾ ਕਬਜ਼ਾ ਹੈ। ਪਾਰਟੀ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਇਹ ਦੋਸ਼ ਵੀ ਲਾਇਆ ਕਿ ਅਰਥਚਾਰੇ ਦੇ ਮੋਰਚੇ 'ਤੇ ਨਾਕਾਮ ਰਹੀ ਸਰਕਾਰ ਹੁਣ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕਰ ਰਹੀ ਹੈ।

File PhotoFile Photo

ਉਨ੍ਹਾਂ ਕਿਹਾ, 'ਜਾਮੀਆ ਵਿਚ ਜੋ ਹੋਇਆ, ਉਹ ਨਫ਼ਰਤ ਦੇ ਮਾਹੌਲ ਨੂੰ ਦਰਸਾਉਂਦਾ ਹੈ। ਦਿਨਦਿਹਾੜੇ ਅਤੇ ਸੈਂਕੜੇ ਲੋਕਾਂ ਸਾਹਮਣੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਜਿਸ ਤੋਂ ਪਤਾ ਚਲਦਾ ਹੈ ਕਿ ਮਾਹੌਲ ਕਿੰਨਾ ਜ਼ਹਿਰੀਲਾ ਹੋ ਗਿਆ ਹੈ।

 File PhotoFile Photo

ਸੀਪੀਆਈ ਆਗੂ ਡੀ ਰਾਜਾ ਨੇ ਕਿਹਾ ਕਿ ਜਾਮੀਆ ਯੂਨੀਵਰਸਿਟੀ ਲਾਗੇ ਹੋਈ ਗੋਲੀਬਾਰੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾ ਦੌਰਾਨ ਭਾਜਪਾ ਆਗੂਆਂ ਦੀ ਭੜਕਾਊ ਬਿਆਨਬਾਜ਼ੀ ਦਾ ਨਤੀਜਾ ਹੈ। ਰਾਜਾ ਨੇ ਕਿਹਾ ਕਿ ਇਹ ਮਾੜੀ ਗੱਲ ਹੈ ਕਿ ਇਹ ਘਟਨਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਵਾਪਰੀ ਹੈ।

File PhotoFile Photo

ਉਨ੍ਹਾਂ ਕਿਹਾ ਕਿ ਦਿੱਲੀ ਚੋਣ ਪ੍ਰਚਾਰ ਦੌਰਾਨ ਭਾਜਪਾ ਆਗੂ ਭੜਕਾਊ ਬਿਆਨਬਾਜ਼ੀ ਕਰ ਰਹੇ ਹਨ। ਭਾਜਪਾ ਆਗੂ ਅਨੁਰਾਗ ਠਾਕੁਰ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਸ ਨੇ ਭੀੜ ਨੂੰ ਗ਼ਦਾਰਾਂ ਨੂੰ ਗੋਲੀ ਮਾਰਨ ਲਈ ਉਕਸਾਇਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement