ਕੋਰੋਨਾ ਵਾਇਰਸ ਨੇ ਦਿੱਲੀ ਵਿਚ ਦਿੱਤੀ ਦਸਤਕ, 5 ਸ਼ੱਕੀ ਮਰੀਜ਼ ਹਸਪਤਾਲ ਵਿਚ ਭਰਤੀ
Published : Jan 31, 2020, 12:40 pm IST
Updated : Jan 31, 2020, 12:40 pm IST
SHARE ARTICLE
File Photo
File Photo

ਚੀਨ ਵਿਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 200 ਤੋਂ ਪਾਰ ਪਹੁੰਚ ਗਈ ਹੈ

ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆਂ ਭਰ ਵਿਚ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਚੀਨ ਵਿਚ ਸ਼ੁਰੂ ਹੋਏ ਇਸ ਵਾਇਰਸ ਨੇ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਦਸਤਕ ਦੇ ਦਿੱਤੀ ਹੈ। ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਦੇ ਪੰਜ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਕੱਲ੍ਹ ਕੇਰਲ ਵਿਚ ਵੀ ਇਕ ਮਰੀਜ਼ ਵਿਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।

File PhotoFile Photo

ਜਾਣਕਾਰੀ ਅਨੁਸਾਰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ 5 ਮਰੀਜ਼ਾ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ ਇਨ੍ਹਾਂ ਵਿਚੋਂ 4 ਪੁਰਸ਼ ਹਨ ਅਤੇ 1 ਔਰਤ ਹੈ ਜਿਨ੍ਹਾਂ ਨੂੰ ਸ਼ੱਕੀ ਕੋਰੋਨਾਵਾਇਰਸ ਦੇ ਮਾਮਲੇ ਵਿਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਸਾਰੇ ਮਰੀਜ਼ਾ ਨੂੰ ਹਸਪਤਾਲ ਦੇ ਆਇਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚੀਨ ਤੋਂ ਭਾਰਤ ਵਾਪਸ ਪਰਤੇ ਸਨ।

File PhotoFile Photo

ਦੂਜੇ ਪਾਸੇ ਆਰਥਿਕ ਰਾਜਧਾਨੀ ਮੰਨੀ ਜਾਣ ਵਾਲੀ ਮੁੰਬਈ ਦੇ ਏਅਰਪੋਰਟ ਉੱਤੇ 28 ਜਨਵਰੀ ਤੱਕ 4846 ਲੋਕਾਂ ਦੀ ਜਾਂਚ ਕੀਤੀ ਗਈ ਹੈ ਇਨ੍ਹਾਂ ਵਿਚੋਂ 28 ਯਾਤਰੀਆਂ ਵਿਚ ਜੁਖਾਮ ਅਤੇ ਬੁਖਾਰ ਦੇ ਲੱਛਣ ਪਾਏ ਗਏ ਹਨ ਜਿਨ੍ਹਾ ਨੂੰ ਆਇਸੋਲੇਸ਼ਨ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਸੀ। ਇਹ ਸਾਰੇ ਮਹਾਰਰਾਸ਼ਟਰ ਦੇ ਹੀ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ 8 ਮਰੀਜ਼ਾਂ ਦੀ ਜਾਂਚ ਨੈਗਟੀਵ ਪਾਈ ਗਈ ਹੈ ਜਦਕਿ 4 ਦੇ ਟੈਸਟਾਂ ਦਾ ਅਜੇ ਨਤੀਜਾ ਨਹੀਂ ਆਇਆ ਹੈ। ਬਾਕੀ 12 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

File PhotoFile Photo

ਉੱਥੇ ਹੀ ਚੀਨ ਵਿਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 200 ਤੋਂ ਪਾਰ ਪਹੁੰਚ ਗਈ ਹੈ। ਵਿਸ਼ਵ ਸਿਹਤ ਸੰਗਠਨ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਰਿਪੋਰਟ ਦੀ ਮੰਨੀਏ ਤਾਂ ਚੀਨ ਵਿਚ ਇਸ ਵਾਇਰਸ ਨਾਲ 7736 ਲੋਕਾਂ ਨੂੰ ਸੰਕਰਮਿਤ ਹੋਣ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਇਲਾਵਾ ਇਸ ਦੇਸ਼ ਵਿਚ 12,167 ਲੋਕਾਂ ਦੇ ਇਸ ਵਾਇਰਸ ਨਾਲ ਪ੍ਰਭਾਵਿਤ ਹੋਣ ਦੀ ਆਸ਼ੰਕਾ ਵੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement