ਬਜਟ ਸੈਸ਼ਨ: ਰਾਸ਼ਟਰਪਤੀ ਦਾ ਭਾਸ਼ਣ ਸ਼ੁਰੂ, ਬੋਲੇ- ਕਿਸਾਨਾਂ ਵੱਲ ਸਰਕਾਰ ਦਾ ਵਿਸ਼ੇਸ਼ ਧਿਆਨ
Published : Jan 31, 2022, 11:38 am IST
Updated : Jan 31, 2022, 11:45 am IST
SHARE ARTICLE
Ram Nath Kovind
Ram Nath Kovind

ਭਾਰਤ ਦੀ ਵੈਕਸੀਨ ਦੁਨੀਆਂ ਭਰ 'ਚ ਬਚਾ ਰਹੀ ਹੈ ਜਾਨ

 

 ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਹ ਸਾਲ ਦਾ ਪਹਿਲਾ ਸੈਸ਼ਨ ਹੈ, ਇਸ ਲਈ ਰਵਾਇਤ ਅਨੁਸਾਰ ਇਸ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਸੰਬੋਧਨ ਨਾਲ ਹੁੰਦੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਰਥਿਕ ਸਰਵੇਖਣ ਪੇਸ਼ ਕਰਨਗੇ।

Ram Nath KovindRam Nath Kovind

 ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸੰਬੋਧਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਦੇਸ਼ ਦੇ ਨਾਇਕਾਂ ਨੂੰ ਪ੍ਰਣਾਮ ਕਰਕੇ ਆਪਣਾ ਭਾਸ਼ ਸ਼ੁਰੂ ਕੀਤਾ। ਕੋਵਿੰਦ ਨੇ ਕਿਹਾ ਕਿ ਮੈਂ ਦੇਸ਼ ਦੇ ਲੱਖਾਂ ਆਜ਼ਾਦੀ ਘੁਲਾਟੀਆਂ ਨੂੰ ਪ੍ਰਣਾਮ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਫਰਜ਼ਾਂ ਨੂੰ ਪਹਿਲ ਦਿੱਤੀ ਅਤੇ ਭਾਰਤ ਨੂੰ ਉਸ ਦੇ ਅਧਿਕਾਰ ਦਿੱਤੇ। ਆਜ਼ਾਦੀ ਦੇ ਇਨ੍ਹਾਂ 75 ਸਾਲਾਂ ਵਿੱਚ ਮੈਂ ਉਨ੍ਹਾਂ ਸਾਰੀਆਂ ਮਹਾਨ ਸ਼ਖ਼ਸੀਅਤਾਂ ਨੂੰ ਵੀ ਸ਼ਰਧਾ ਨਾਲ ਯਾਦ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਦੀ ਵਿਕਾਸ ਯਾਤਰਾ ਵਿੱਚ ਯੋਗਦਾਨ ਪਾਇਆ ਹੈ।
ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਕੋਰੋਨਾ ਨੇ ਮੁਸ਼ਕਿਲਾਂ ਨੂੰ ਵਧਾ ਦਿੱਤਾ, ਪਰ ਅੱਜ ਭਾਰਤ ਸਭ ਤੋਂ ਵੱਧ ਟੀਕੇ ਲਗਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ।

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਕੋਰੋਨਾ ਦੀ ਤੀਜੀ ਡੋਜ਼ ਅਤੇ ਵੈਕਸੀਨ ਵੀ ਦਿੱਤੀ ਜਾ ਰਹੀ ਹੈ। ਕੋਵਿੰਦ ਨੇ ਕਿਹਾ ਕਿ ਸਰਕਾਰ ਭਵਿੱਖ ਦੀ ਤਿਆਰੀ 'ਚ ਲੱਗੀ ਹੋਈ ਹੈ। ਇਸ ਲਈ 64 ਹਜ਼ਾਰ ਕਰੋੜ ਰੁਪਏ ਨਾਲ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ। ਦੱਸਿਆ ਗਿਆ ਕਿ 8 ਹਜ਼ਾਰ ਤੋਂ ਵੱਧ ਜਨ ਔਸ਼ਧੀ ਕੇਂਦਰ ਹਨ ਜਿੱਥੋਂ ਸਸਤੀਆਂ ਦਵਾਈਆਂ ਮਿਲਦੀਆਂ ਹਨ।

ਕਿਸਾਨਾਂ 'ਤੇ ਬੋਲੇ ਰਾਸ਼ਟਰਪਤੀ ਕੋਵਿੰਦ 
ਕਿਸਾਨਾਂ ਤੋਂ ਵੀ ਰਿਕਾਰਡ ਖਰੀਦ ਕੀਤੀ ਗਈ ਹੈ। ਕਿਸਾਨਾਂ ਦੀ ਆਮਦਨ ਦੇ ਨਵੇਂ ਸਰੋਤ ਤਿਆਰ ਕੀਤੇ ਜਾ ਰਹੇ ਹਨ। ਖੇਤੀ ਨਾਲ ਸਬੰਧਤ ਬਰਾਮਦਾਂ ਵਿੱਚ ਰਿਕਾਰਡ ਵਾਧਾ ਹੋਇਆ ਹੈ। ਕਿਸਾਨ ਰੇਲ ਦਾ ਕਿਸਾਨਾਂ ਨੂੰ ਫਾਇਦਾ ਹੋਇਆ। ਕਰੋਨਾ ਸਮੇਂ ਦੌਰਾਨ 1900 ਤੋਂ ਵੱਧ ਕਿਸਾਨ ਰੇਲ ਚੱਲੀਆਂ। ਕੋਵਿੰਦ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਜੇਕਰ ਸੋਚ ਨਵੀਂ ਹੋਵੇ ਤਾਂ ਪੁਰਾਣੇ ਸਾਧਨ ਵੀ ਉਪਯੋਗੀ ਹੋ ਸਕਦੇ ਹਨ। ਛੋਟੇ ਕਿਸਾਨਾਂ (ਕੁੱਲ ਦਾ 80 ਫੀਸਦੀ) ਦੇ ਹਿੱਤਾਂ ਨੂੰ ਮੁੱਖ ਤੌਰ 'ਤੇ ਸਰਕਾਰ ਨੇ ਮੁੱਖ ਰੱਖਿਆ ਹੈ। ਸਰਕਾਰ ਵੀ ਜੈਵਿਕ ਖੇਤੀ ਵਰਗੇ ਉਪਰਾਲੇ ਕਰ ਰਹੀ ਹੈ। ਸਰਕਾਰ ਵੀ ਬਰਸਾਤੀ ਪਾਣੀ ਨੂੰ ਬਚਾਉਣ ਲਈ ਕਦਮ ਚੁੱਕ ਰਹੀ ਹੈ।

 ਮਹਿਲਾ ਸਸ਼ਕਤੀਕਰਨ ਵੱਲ ਸਰਕਾਰ ਦਾ ਵਿਸ਼ੇਸ਼ ਧਿਆਨ ਹੈ। ਲੜਕੀਆਂ ਦੇ ਵਿਆਹ ਦੀ ਉਮਰ ਲੜਕਿਆਂ ਦੇ ਬਰਾਬਰ ਹੋਵੇਗੀ। ਹੁਣ ਲੜਕੀਆਂ ਵੀ ਸੈਨਿਕ ਸਕੂਲਾਂ ਵਿੱਚ ਦਾਖ਼ਲ ਹੋ ਰਹੀਆਂ ਹਨ।  ਭਾਰਤ ਵਿੱਚ ਇੰਟਰਨੈੱਟ ਦੀ ਕੀਮਤ ਸਭ ਤੋਂ ਘੱਟ ਹੈ। 5ਜੀ 'ਤੇ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ, ਭਾਰਤ 'ਚ ਸਟਾਰਟਅੱਪ ਤੇਜ਼ੀ ਨਾਲ ਵਧੇ ਹਨ। ਇਸ ਨਾਲ ਦੇਸ਼ ਵਿੱਚ ਰੁਜ਼ਗਾਰ ਵਧੇਗਾ।

ਕੋਵਿੰਦ ਨੇ ਕਿਹਾ ਕਿ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 630 ਅਰਬ ਡਾਲਰ ਹੈ। ਭਾਰਤ ਵਿੱਚ ਵਿਦੇਸ਼ੀ ਨਿਵੇਸ਼ ਤੇਜ਼ੀ ਨਾਲ ਵੱਧ ਰਿਹਾ ਹੈ। ਬਰਾਮਦ ਵੀ ਤੇਜ਼ੀ ਨਾਲ ਵਧ ਰਹੀ ਹੈ। ਦੇਸ਼ ਵਿੱਚ ਨੈਸ਼ਨਲ ਹਾਈਵੇਅ ਦੀ ਲੰਬਾਈ ਹੁਣ 1 ਲੱਖ 40 ਹਜ਼ਾਰ ਕਿਲੋਮੀਟਰ ਹੋ ਗਈ ਹੈ। ਗ੍ਰੀਨ ਕੋਰੀਡੋਰ ਬਣਾਏ ਜਾ ਰਹੇ ਹਨ। ਦਿੱਲੀ-ਮੁੰਬਈ ਐਕਸਪ੍ਰੈਸਵੇਅ ਪੂਰਾ ਹੋਣ ਦੇ ਨੇੜੇ ਹੈ। ਜੋ ਦੇਸ਼ ਦਾ ਸਭ ਤੋਂ ਲੰਬਾ ਐਕਸਪ੍ਰੈਸਵੇਅ ਹੋਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement