
ਦੋ ਗੁੱਟਾਂ ਦੀ ਲੜਾਈ ਵਿੱਚ ਮਾਰਿਆ ਗਿਆ 18 ਸਾਲਾ ਲੜਕਾ
ਨਵੀਂ ਦਿੱਲੀ - ਦੱਖਣ-ਪੂਰਬੀ ਦਿੱਲੀ ਦੇ ਓਖਲਾ ਇਲਾਕੇ ਵਿੱਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਤੋਂ ਬਾਅਦ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦਾ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।
ਪੁਲਿਸ ਨੇ ਦੱਸਿਆ ਕਿ 18 ਸਾਲਾ ਵਿਦਿਆਰਥੀ ਓਖਲਾ ਫੇਜ਼-2 ਦੇ ਜੇਜੇ ਕੈਂਪ ਦਾ ਰਹਿਣ ਵਾਲਾ ਸੀ ਅਤੇ ਕਾਲਕਾਜੀ ਸਕੂਲ ਵਿੱਚ ਪੜ੍ਹਦਾ ਸੀ।
ਪੁਲਿਸ ਮੁਤਾਬਕ ਹੰਸਰਾਜ ਸੇਠੀ ਪਾਰਕ ਨੇੜੇ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ, ਜਿਸ 'ਚ ਇੱਕ ਲੜਕੇ ਦੀ ਛਾਤੀ ਉੱਤੇ ਕਥਿਤ ਤੌਰ 'ਤੇ ਚਾਕੂ ਨਾਲ ਵਾਰ ਕੀਤੇ ਗਏ। ਉਸ ਨੂੰ ਪੂਰਣਿਮਾ ਸੇਠੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਦੀ ਫੁਟੇਜ ਚੈੱਕ ਕੀਤੀ ਗਈ ਅਤੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ।