''ਮੈਂ ਤੈਨੂੰ ਗੋਲੀ ਮਾਰ ਦੇਵਾਂਗਾ ਕੇਜਰੀਵਾਲ'', ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ! 
Published : Jan 31, 2023, 10:56 am IST
Updated : Jan 31, 2023, 10:56 am IST
SHARE ARTICLE
Arvind Kejriwal
Arvind Kejriwal

ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ, ਮਾਨਸਿਕ ਤੌਰ 'ਤੇ ਦੱਸਿਆ ਜਾ ਰਿਹਾ ਹੈ ਬਿਮਾਰ 

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੋਲੀ ਮਾਰਨ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੂਰੇ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ ਹੈ। ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਦਿੱਲੀ ਦੇ ਮੁੰਡਕਾ ਇਲਾਕੇ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਨੇ ਦਿੱਲੀ ਦੇ ਸੀਐਮ ਨੂੰ ਫੋਨ ’ਤੇ ਧਮਕੀ ਦਿੱਤੀ ਹੈ, ਜਿਸ ਕਾਰਨ ਮੁਲਜ਼ਮ ਨੂੰ ਟ੍ਰੇਸ ਕੀਤਾ ਜਾ ਸਕਿਆ ਹੈ। 

ਇਹ ਵੀ ਪੜ੍ਹੋ - ਪਠਾਨ ਦੀ ਰਿਲੀਜ਼ ਤੋਂ ਬਾਅਦ ਬੋਲੇ ਸ਼ਾਹਰੁਖ ਖ਼ਾਨ, “ਪਿਛਲੇ ਚਾਰ ਦਿਨਾਂ ’ਚ ਮੈਂ ਪਿਛਲੇ ਚਾਰ ਸਾਲ ਭੁੱਲ ਗਿਆ”

ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਾਨਸਿਕ ਤੌਰ ’ਤੇ ਬਿਮਾਰ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਉਸ ਕੋਲੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਨੇ ਇਹ ਧਮਕੀ ਕਿਉਂ ਦਿੱਤੀ। 

BJP going to remove its Gujarat unit chief: Arvind KejriwalArvind Kejriwal

ਜਾਣਕਾਰੀ ਅਨੁਸਾਰ ਮੁਲਜ਼ਮ ਦਿੱਲੀ ਗੇਟ ਸਥਿਤ ਆਈ ਸੈਂਟਰ ਵਿਚ ਨਰਸਿੰਗ ਆਰਡਰਲੀ ਦਾ ਕੰਮ ਕਰਦਾ ਹੈ। ਉਸ ਦਾ ਇਲਾਜ ਮਨੋਵਿਗਿਆਨੀ ਡਾਕਟਰ ਦੁਆਰਾ ਕੀਤਾ ਜਾ ਰਿਹਾ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement