
ਜ਼ਖਮੀਆਂ ਨੂੰ ਬਾਰਾਮੂਲਾ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ ਹੈ।
Jammu Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਸੱਤ ਯਾਤਰੀਆਂ ਦੀ ਮੌਤ ਹੋ ਗਈ । ਪੁਲਿਸ ਨੇ ਦਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਉੜੀ ਦੇ ਬੋਨਿਆਰ ਇਲਾਕੇ ਵਿਚ ਇਕ ਯਾਤਰੀ ਵਾਹਨ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿਚ ਜਾ ਡਿੱਗਿਆ ।
ਸੀਨੀਅਰ ਪੁਲਿਸ ਸੁਪਰਡੈਂਟ (ਟ੍ਰੈਫਿਕ ਦਿਹਾਤੀ-ਕਸ਼ਮੀਰ) ਰਵਿੰਦਰ ਪਾਲ ਸਿੰਘ ਨੇ ਦਸਿਆ ਕਿ ਸੱਤ ਲੋਕਾਂ ਦੀ ਮੌਤ ਹੋ ਗਈ ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਕਾਨੂੰਨੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਖਮੀਆਂ ਨੂੰ ਬਾਰਾਮੂਲਾ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ ਹੈ।
(For more Punjabi news apart from 7 Dead, 8 injured after Vehicle plunges into Gorge in Uri, stay tuned to Rozana Spokesman)